Punjab Vigilance: ਸਾਬਕਾ CM ਚੰਨੀ ਦੀ ਵਿਜੀਲੈਂਸ ਸਾਹਮਣੇ ਪੇਸ਼ੀ, ਹੋਵੇਗੀ ਪੁੱਛਗਿੱਛ
EX CM: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਣਗੇ। ਇਸ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਚੰਨੀ ਤੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਪੁੱਛਗਿੱਛ ਕਰੇਗੀ।
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਵੱਖ-ਵੱਖ ਵੈਰੀਫਿਕੇਸ਼ਨਾਂ ਲਈ ਵਿਜੀਲੈਂਸ ਬਿਊਰੋ (Vigilance Bureau) ਦੇ ਦਫ਼ਤਰ ਚ ਤਲਬ ਕੀਤਾ ਗਿਆ ਹੈ। ਚਰਨਜੀਤ ਸਿੰਘ ਚੰਨੀ ਦਾ ਕੇਸ ਰੋਪੜ ਰੇਂਜ ਦੇ ਵਿਜੀਲੈਂਸ ਅਧਿਕਾਰੀਆਂ ਨੂੰ ਸੌਂਪਿਆ ਗਿਆ ਹੈ। ਵਿਜੀਲੈਂਸ ਬਿਊਰੋ ਫਿਲਹਾਲ ਚਰਨਜੀਤ ਸਿੰਘ ਚੰਨੀ ਦੇ ਕੇਸ ਵਿੱਚ ਆਮਦਨ ਦੀ ਤੁਲਨਾ ਚ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਵੈਰੀਫਿਕੇਸ਼ਨਾਂ ਕਰਨਾ ਚਾਹੁੰਦਾ ਹੈ।ਸਰਕਾਰੀ ਆਮਦਨ ਖਰਚਣ ਦਾ ਇਲਜ਼ਾਮ
ਦਰਅਸਲ ਕਾਂਗਰਸ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸਰਕਾਰੀ ਪੈਸਾ ਨਿਜੀ ਪ੍ਰੋਗਰਾਮਾਂ ਚ ਖਰਚ ਕਰਨ ਦਾ ਇਲਜ਼ਾਮ ਹੈ। ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਕੁਝ ਮਹੀਨੇ ਹੀ ਪੰਜਾਬ ਦੇ ਮੁੱਖ ਮੰਤਰੀ ਰਹੇ। ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਸੀ। ਪੰਜਾਬ ਵਿਜੀਲੈਂਸ ਨੇ ਪਿਛਲੇ ਮਹੀਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਲੁਕ ਆਉਟ ਨੋਟਿਸ ਜਾਰੀ ਕੀਤਾ ਸੀ।
Follow Us
