ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Former Minister ਗੁਰਪ੍ਰੀਤ ਸਿੰਘ ਕਾਂਗੜ ਅਤੇ ਬਲਬੀਰ ਸਿੰਘ ਸਿੱਧੂ ‘ਤੇ Vigilance ਦਾ ਸ਼ਿੰਕਜਾ

Vigilance : ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਖਿਲਾਫ ਪੁਰੀ ਤਰ੍ਹਾਂ ਸਖਤ ਹੈ ਤੇ ਹੁਣ ਦੋ ਹੋਰ ਸਾਬਕਾ ਮੰਤਰੀਆਂ ਤੇ ਵਿਜੀਲੈਂਸ ਨੇ ਸ਼ਿਕੰਜਾ ਕੱਸਿਆ ਹੈ। ਦੋਹਾਂ 'ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜਾਮ ਹਨ।

Former Minister ਗੁਰਪ੍ਰੀਤ ਸਿੰਘ ਕਾਂਗੜ ਅਤੇ ਬਲਬੀਰ ਸਿੰਘ ਸਿੱਧੂ 'ਤੇ  Vigilance ਦਾ ਸ਼ਿੰਕਜਾ
Follow Us
lalit-kumar
| Published: 30 May 2023 09:37 AM IST
ਪੰਜਾਬ ਨਿਊਜ। ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਅਤੇ ਬੇਈਮਾਨੀ ਕਰਨ ਵਾਲਿਆਂ ਦੇ ਖਿਲਾਫ ਜੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੋਈ। ਇਸਦੇ ਪੰਜਾਬ ਸਰਕਾਰ (Punjab Govt) ਨੇ ਆਪਣੇ ਮੰਤਰੀ ਨੂੰ ਵੀ ਨਹੀਂ ਬਖਸ਼ਿਆ। ਤੇ ਹੁਣ ਦੋ ਹੋਰ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਸਿੱਧੂ ਤੇ ਵਿਜੀਲੈਂਸ ਨੇ ਸ਼ਿਕੰਜਾ ਕਸਣਾ ਸ਼ੁਰੂ ਕਰ ਦਿੱਤਾ ਹੈ। ਦੋਹਾਂ ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਲੱਗੇ ਹਨ। ਜਿਸ ਕਾਰਨ ਵਿਜੀਲੈਂਸ਼ ਨੇ ਗੁਰਪ੍ਰੀਤ ਕਾਂਗੜ ਨੂੰ 31 ਮਈ ਨੂੰ ਤਲਬ ਕੀਤਾ ਹੈ। ਕਾਂਗੜ ਨੂੰ ਪਹਿਲਾਂ ਵੀ ਬਿਊਰੋ ਵੱਲੋਂ ਬੁਲਾਇਆ ਗਿਆ ਸੀ ਪਰ ਕਾਂਗੜ ਨੇ ਦਲੀਲ ਦਿੱਤੀ ਸੀ ਕਿ ਉਹ ਸਿਹਤ ਕਾਰਨਾਂ ਕਰਕੇ ਵਿਜੀਲੈਂਸ ਬਿਊਰੋ ਵਿੱਚ ਨਹੀਂ ਆ ਸਕਦੇ। ਇਸ ਤੋਂ ਇਲ਼ਾਵਾ ਵਿਜੀਲੈਂਸ ਬਿਊਰੋ (Vigilance Bureau) ਨੇ ਸਾਬਕਾ ਕਾਂਗਰਸੀ ਮੰਤਰੀ ਅਤੇ ਭਾਜਪਾ ਦੇ ਮੌਜੂਦਾ ਆਗੂ ਬਲਬੀਰ ਸਿੰਘ ਸਿੱਧੂ ਨੂੰ ਵੀ 5 ਜੂਨ ਨੂੰ ਤਲਬ ਕੀਤਾ ਹੈ।

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ

ਬਿਊਰੋ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਅਸਲ ਵਿੱਚ ਵਿਜੀਲੈਂਸ ਬਿਊਰੋ ਇਨ੍ਹਾਂ ਦੋਵਾਂ ਮਾਮਲਿਆਂ ਦੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਜਾਂਚ ਕਰ ਰਿਹਾ ਹੈ। ਬਿਊਰੋ ਨੇ ਇਸਦੇ ਸਬੰਦ ਵਿੱਚ ਕੁੱਝ ਰਿਕਾਰਡ ਵੀ ਇਕੱਠੇ ਕੀਤੇ ਹਨ। ਹੁਣ ਦੋਵੇਂ ਸਾਬਕਾ ਮੰਤਰੀ ਆਪਣੀ ਜਾਇਦਾਦ ਸਬੰਧੀ ਦਸਤਾਵੇਜ਼ ਵਿਜੀਲੈਂਸ ਬਿਊਰੋ ਅੱਗੇ ਪੇਸ਼ ਕਰਨਗੇ। ਇਨ੍ਹਾਂ ਦਸਤਾਵੇਜ਼ਾਂ ਦੀ ਵਿਜੀਲੈਂਸ ਵੱਲੋਂ ਜਾਂਚ ਕੀਤੀ ਜਾਵੇਗੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਵਿਜੀਲੈਂਸ ਬਿਊਰੋ ਨੇ ਦੋਵਾਂ ਨੂੰ ਪ੍ਰੋਫਾਰਮਾ ਦਿੱਤਾ ਹੈ ਅਤੇ ਇਸ ਪ੍ਰੋਫਾਰਮੇ ਨੂੰ ਭਰ ਕੇ ਦੋਵੇਂ ਸਾਬਕਾ ਮੰਤਰੀਆਂ ਗੁਰਪ੍ਰੀਤ ਸਿੰਘ ਕਾਂਗੜ ਅਤੇ ਬਲਬੀਰ ਸਿੰਘ ਸਿੱਧੂ (Balbir Singh Sidhu) ਵਿਜੀਲੈਂਸ ਅਧਿਕਾਰੀਆਂ ਕੋਲ ਜਮ੍ਹਾਂ ਕਰਵਾਉਣਗੇ।

ਜੂਨ ਮਹੀਨੇ ਚੰਨੀ ਨੂੰ ਮੁੜ ਕੀਤਾ ਜਾ ਸਕਦਾ ਤਲਬ

ਸੂਬੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਵਿਜੀਲੈਂਸ ਬਿਊਰੋ ਇਸ ਸਬੰਧੀ ਵੱਖ-ਵੱਖ ਆਗੂਆਂ ਨੂੰ ਤਲਬ ਕਰਨ ਵਿੱਚ ਲੱਗੀ ਹੋਈ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਇੱਕ ਪ੍ਰੋਫਾਰਮਾ ਦਿੱਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਤੋਂ ਉਨ੍ਹਾਂ ਦੀ ਜਾਇਦਾਦ ਦਾ ਵੇਰਵਾ ਮੰਗਿਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਵੀ ਵਿਜੀਲੈਂਸ ਬਿਊਰੋ ਵੱਲੋਂ ਜੂਨ ਮਹੀਨੇ ਵਿੱਚ ਬੁਲਾਏ ਜਾਣ ਦੀ ਸੰਭਾਵਨਾ ਹੈ। ਉਹ ਇੱਕ ਵਾਰ ਵਿਜੀਲੈਂਸ ਅਧਿਕਾਰੀਆਂ ਸਾਹਮਣੇ ਪੇਸ਼ ਹੋ ਚੁੱਕਾ ਹੈ।

ਇਹ ਲੋਕ ਵੀ ਕਰ ਰਹੇ ਜਾਂਚ ਦਾ ਸਾਹਮਣਾ

ਇਸ ਤੋਂ ਪਹਿਲਾਂ ਵੀ ਵਿਜੀਲੈਂਸ ਨੇ ਹੈਲਪ ਲਾਈਨ ਨੰਬਰ ਤੇ ਸ਼ਿਕਾਇਤ ਮਿਲਣ ਤੇ ਕਈ ਸਿਆਸੀ ਆਗੂਆਂ ਖਿਲ਼ਾਫ ਕਾਰਵਾਈ ਕੀਤੀ ਹੈ। ਜਿਸ ਵਿੱਚ ਸਾਬਕਾ ਮੁੱਖ ਮੰਤਰੀ ਓਪੀ ਸੋਨੀ, ਵਿਜੇ ਇੰਦਰ ਸਿੰਗਲਾ, ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਦਾ ਨਾਂਅ ਸ਼ਾਮਿਲ ਹੈ। ਇਸ ਤੋਂ ਇਲ਼ਾਵਾ ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ, ਫਰੀਦਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਢਿੱਲੋਂ ਅਤੇ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਵੀ ਜੇਲ੍ਹ ਜਾਣਾ ਪਿਆ ਹੈ। ਜਦਕਿ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਬਰਿੰਦਰਮੀਤ ਸਿੰਘ ਪਾਹੜਾ, ਨੌਕਰਸ਼ਾਹ ਤੋਂ ਸਿਆਸਤਦਾਨ ਬਣੇ ਸਾਬਕਾ ਵਿਧਾਇਕ ਕੁਲਦੀਪ ਵੈਦ ਅਤੇ ਸਤਕਾਰ ਕੌਰ ਵੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ...
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ...
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ...
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO...
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ...
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ...
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?...
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?...