EX CM: ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਖ਼ਿਲਾਫ਼ ਵਿਜੀਲੈਂਸ ਵੱਲੋਂ ਲੁੱਕ ਆਊਟ ਨੋਟਿਸ ਜਾਰੀ
Allegation of fraud: ਚਰਨਜੀਤ ਸਿੰਘ ਚੰਨੀ 'ਤੇ ਇਲਜ਼ਾਮ ਹਨ ਕਿ ਉਨ੍ਹਾਂ ਦੇ ਮੁੱਖ ਰਹਿੰਦਿਆਂ ਸੈਰ ਸਪਾਟਾ ਵਿਭਾਗ ਵਿੱਚ ਕਰੋੜਾਂ ਰੁਪਏ ਦੀਆਂ ਬੇਨਿਯਮੀਆਂ ਪਾਈਆਂ ਗਈਆਂ ਸਨ, ਇਸਦੇ ਨਾਲ ਹੀ ਹੋਰ ਵੀ ਘਪਲੇ ਕਰਨ ਦੇ ਉਨ੍ਹਾਂ 'ਤੇ ਇਲਜ਼ਾਮ ਲੱਗੇ ਹਨ,, ਜਿਸ ਕਾਰਨ ਸਰਕਾਰ ਨੇ ਹੁਣ ਸਾਬਕਾ ਸੀਐੱਮ ਖਿਲਾਫ ਸਖਤੀ ਕਰ ਦਿੱਤੀ ਹੈ।
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
Chandigarh News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੇਸ਼ ਤੋਂ ਬਾਹਰ ਜਾਣ ਤੋਂ ਰੋਕਣ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਦੇਸ਼ ਜਾਣ ਦੀਆਂ ਸੰਭਾਵਨਾਵਾਂ ਨੂੰ ਵੇਖਦੇ ਹੋਏ ਲੁੱਕਆਊਟ ਨੋਟਿਸ ਜਾਰੀ ਕਰਨ ਦਾ ਫ਼ੈਸਲਾ ਲਿਆ ਗਿਆ।
ਹਵਾਈ ਅੱਡਿਆਂ ‘ਤੇ ਪਾਸਪੋਰਟ ਦੀ ਜਾਣਕਾਰੀ ਕੀਤੀ ਸਾਂਝੀ
ਲੁੱਕਆਊਟ ਨੋਟਿਸ ਦੇ ਜ਼ਰੀਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਲੰਬਿਤ ਜਾਇਦਾਦ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੀ ਜਾਂਚ ਅਤੇ ਹੋਰ ਮਾਮਲਿਆਂ ਦਾ ਬਿਓਰਾ ਦਿੰਦੇ ਹੋਏ ਦੇਸ਼ ਦੇ ਸਾਰੇ ਏਅਰਪੋਰਟਸ ਦੀਆਂ ਸੁਰੱਖਿਆ ਟੀਮਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਸਬੰਧਿਤ ਵਿਅਕਤੀ ਨੂੰ ਕਿਸੇ ਵੀ ਦੇਸ਼ ਤੋਂ ਬਾਹਰ ਜਾਣ ਵਾਲੀ ਫਲਾਈਟ ਦੀ ਇਜਾਜ਼ਤ ਨਾ ਦਿੱਤੀ ਜਾਵੇ। ਸੂਚਨਾ ਲਈ ਸਾਬਕਾ ਮੁੱਖ ਮੰਤਰੀ ਦੇ ਪਾਸਪੋਰਟ ਡਿਟੇਲਜ਼ ਵੀ ਉਪਲੱਬਧ ਕਰਵਾਏ ਗਏ ਹਨ। ਧਿਆਨ ਰਹੇ ਕਿ ਸੂਬੇ ਚ ਸੱਤਾ ਤਬਦੀਲੀ ਤੋਂ ਬਾਅਦ ਤਕਰੀਬਨ 7-8 ਮਹੀਨੇ ਸਾਬਕਾ ਮੁੱਖ ਮੰਤਰੀ ਚੰਨੀ ਵਿਦੇਸ਼ ਚ ਹੀ ਰਹੇ ਸਨ ਅਤੇ ਉੱਥੋਂ ਪਰਤਣ ਤੋਂ ਤੁਰੰਤ ਬਾਅਦ ਵਿਜੀਲੈਂਸ ਨੇ ਆਪਣੀ ਜਾਂਚ ਦਾ ਕੰਮ ਸ਼ੁਰੂ ਕਰ ਦਿੱਤਾ ਸੀ।
ਇਹ ਵੀ ਪੜੋ: Freedom Fighters Families Protest: 11 ਮਾਰਚ ਤੋਂ ਮੁੱਖ ਮੰਤਰੀ ਰਿਹਾਇਸ਼ ਅੱਗੇ ਧਰਨੇ ਦਾ ਐਲਾਨ
ਕਈ ਘਪਲਿਆਂ ਅੰਦਰ ਸ਼ਮੂਲੀਅਤ ਦੀ ਚਰਚਾ
ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਇਲਜ਼ਾਮ ਲੱਗੇ ਸਨ ਕਿ ਸੈਰ ਸਪਾਟਾ ਵਿਭਾਗ ਵਿਚ ਕਰੋੜਾਂ ਰੁਪਏ ਦੀਆਂ ਬੇਨਿਯਮੀਆਂ ਪਾਈਆਂ ਗਈਆਂ ਸਨ। ਇਸਦੇ ਨਾਲ ਹੀ ਇਹ ਵੀ ਇਲਜ਼ਾਮ ਲੱਗੇ ਸਨ ਕਿ ਦਾਸਤਾਨ ਏ ਸ਼ਹਾਦਤ ਸਮਾਗਮ ਦੌਰਾਨ ਵੀ ਕਰੋੜਾਂ ਦਾ ਘਪਲਾ ਕੀਤਾ ਗਿਆ ਹੈ ਅਤੇ ਬੇਟੇ ਦੇ ਵਿਆਹ ਵਿਚ ਇਹਨਾਂ ਘਪਲਿਆਂ ਨੂੰ ਐਡਜਸਟ ਕੀਤਾ ਗਿਆ। ਜਾਣਕਾਰੀ ਅਨੁਸਾਰ ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਰਕਾਰ ਸਮੇਂ ਚੰਨੀ ਦੇ ਭਾਣਜੇ ਹਨੀ ਉੱਪਰ ਕਥਿਤ ਤੌਰ ‘ਤੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਈਡੀ ਨੇ ਭੁਪਿੰਦਰ ਸਿੰਘ ਹਨੀ ਦੇ ਘਰੋਂ 10 ਕਰੋੜ ਰੁਪਏ, 21 ਲੱਖ ਦੇ ਕਰੀਬ ਸੋਨਾ ਅਤੇ 12 ਲੱਖ ਰੁਪਏ ਦੀ ਰੋਲੈਕਸ ਘੜੀ ਬਰਾਮਦ ਕੀਤੀ ਗਈ ਸੀ। ਇਨ੍ਹਾਂ ਵਿੱਚੋਂ 8 ਕਰੋੜ ਰੁਪਇਆ ਹਨੀ ਦੇ ਹੋਮ ਲੈਂਡ ਸੁਸਾਇਟੀ ਸੈਕਟਰ ਸਤੱਤਰ ਮੁਹਾਲੀ ਵਿਖੇ ਉਸਦੇ ਘਰ ਤੋਂ ਬਰਾਮਦ ਕੀਤਾ ਸੀ ਅਤੇ ਉਸਦੇ ਇੱਕ ਸਾਥੀ ਸੰਦੀਪ ਦੇ ਲੁਧਿਆਣਾ ਦੇ ਇੱਕ ਟਿਕਾਣੇ ਤੋਂ 2 ਕਰੋੜ ਰੁਪਏ ਬਰਾਮਦ ਹੋਏ ਸੀ। ਇਹ ਸਾਰੀ ਕਾਰਵਾਈ ਪੰਜਾਬ ਪੁਲਿਸ ਵੱਲੋਂ 2018 ਵਿੱਚ ਰੋਪੜ ਦੇ ਥਾਣੇ ਵਿਖੇ ਨਜ਼ਾਇਜ ਰੇਤ ਮਾਇਨਿੰਗ ਮਾਮਲੇ ਵਿੱਚ ਦਰਜ ਇੱਕ ਐੱਫ.ਆਈ.ਆਰ ਦੇ ਅਧਾਰ ‘ਤੇ ਕੀਤੀ ਗਈ ਸੀ।