ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Vigilance Notice to Ex Minister: ਵਿਜੀਲੈਂਸ ਨੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਕੀਤਾ ਤਲਬ

Braham Mohindra in Trouble: ਕੈਪਟਨ ਅਮਰਿੰਦਰ ਸਿੰਘ ਮੰਤਰੀ ਮੰਡਲ ਵਿੱਚ ਮਹਿੰਦਰਾ ਨੇ 2017 'ਚ ਅਹੁਦੇ ਦੀ ਸਹੁੰ ਚੁੱਕੀ ਸੀ। ਉਹ 2022 ਤੱਕ ਸਿਹਤ, ਸਥਾਨਕ ਸੰਸਥਾਵਾਂ, ਮੈਡੀਕਲ ਸਿੱਖਿਆ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਰਹੇ। ਚਰਨਜੀਤ ਸਿੰਘ ਚੰਨੀ ਦੀ ਸਰਕਾਰ 'ਚ ਵੀ ਉਹ ਮੰਤਰੀ ਰਹੇ ਹਨ।

Vigilance Notice to Ex Minister: ਵਿਜੀਲੈਂਸ ਨੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਕੀਤਾ ਤਲਬ
Follow Us
tv9-punjabi
| Published: 22 Feb 2023 19:07 PM IST
ਪੰਜਾਬ ਨਿਊਜ: ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ (Ex Minister Brahm Mohindra) ਨੂੰ ਵੀ ਹੁਣ ਵਿਜੀਲੈਂਸ ਬਿਊਰੋ ਪੰਜਾਬ ਨੇ ਤਲਬ ਕੀਤਾ ਹੈ। ਮਹਿੰਦਰਾ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਸਥਿਤੀ ਸਪੱਸ਼ਟ ਕਰਨ ਲਈ ਤਲਬ ਕੀਤਾ ਗਿਆ ਹੈ ਅਤੇ 24 ਫਰਵਰੀ ਨੂੰ ਉਨ੍ਹਾਂ ਤੋਂ ਇਸ ਮਾਮਲੇ ਵਿੱਚ ਮੁਹਾਲੀ ਦੇ ਵਿਜੀਲੈਂਸ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਹਿੰਦਰਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਪਿਛਲੇ ਛੇ ਸਾਲਾਂ ਵਿੱਚ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਪੈਸਾ ਖਰਚ ਕੀਤਾ ਹੈ। ਵਿਜੀਲੈਂਸ ਨੇ ਮਹਿੰਦਰਾ ਦੇ ਨਿਊ ਚੰਡੀਗੜ੍ਹ ਸਥਿਤ ਫਾਰਮ ਹਾਊਸ ਅਤੇ ਹੋਰ ਜਾਇਦਾਦਾਂ ਦਾ ਰਿਕਾਰਡ ਚੈੱਕ ਕਰਨ ਲਈ ਮਾਲ ਅਧਿਕਾਰੀਆਂ ਨੂੰ ਵੀ ਪੱਤਰ ਲਿਖਿਆ ਹੈ।ਵਿਜੀਲੈਂਸ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਿੱਚ ਤਾਇਨਾਤ ਇੱਕ ਅਧਿਕਾਰੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਜਿਸ ਨੇ ਮਹਿੰਦਰਾ ਨਾਲ ਵਿਸ਼ੇਸ਼ ਤੌਰ ਤੇ ਡਿਊਟੀ ਲਗਵਾ ਕੇ ਕੰਮ ਕੀਤਾ ਸੀ।

ਵਿਜੀਲੈਂਸ ਬਿਓਰੋ ਨੇ ਅਕਾਲੀ ਅਤੇ ਕਾਂਗਰਸੀ ਨੇਤਾਵਾਂ ਤੇ ਕੱਸਿਆ ਸ਼ਿਕੰਜਾ

ਜ਼ਿਕਰਯੋਗ ਹੈ ਕਿ ਬ੍ਰਹਮ ਮਹਿੰਦਰਾ ਛੇਵੇਂ ਸਾਬਕਾ ਮੰਤਰੀ ਹਨ ਜੋ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ਵਿੱਚ ਵਿਜੀਲੈਂਸ ਦੇ ਘੇਰੇ ਵਿੱਚ ਹਨ। ਇਸ ਤੋਂ ਇਲਾਵਾ ਅਕਾਲੀ-ਭਾਜਪਾ ਸਰਕਾਰ ਵੇਲੇ ਮੰਤਰੀ ਰਹੇ ਸ਼ਰਨਜੀਤ ਸਿੰਘ ਢਿੱਲੋਂ ਅਤੇ ਜਨਮੇਜਾ ਸਿੰਘ ਸੇਖੋਂ ਤੋਂ ਵੀ ਲੱਗਭੱਗ 1000 ਕਰੋੜ ਰੁਪਏ ਦੇ ਕਥਿਤ ਸਿੰਜਾਈ ਘੋਟਾਲੇ ਵਿੱਚ ਪੁੱਛ ਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਸਾਬਕਾ ਕਾਂਗਰਸ ਸਰਕਾਰਾਂ ਦੇ ਕਈ ਮੰਤਰੀਆਂ ‘ਤੇ ਕਾਰਵਾਈ ਕਰ ਚੁੱਕੀ ਹੈ ਤੇ ਕਈ ਮੰਤਰੀ ਜੇਲ੍ਹ ‘ਚ ਹਨ ਜਿਨ੍ਹਾਂ ਵਿਚ ਸਾਬਕਾ ਮੰਤਰੀ ਸਾਧੂ ਸਿੰਘਜੋ ਇਸ ਸਮੇਂ ਜੇਲ੍ਹ ਵਿੱਚ ਬੰਦ ਹਨ। ਇਸ ਤੋਂ ਇਲਾਵਾ ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ, ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਕਾਂਗੜ, ਭਾਰਤ ਭੂਸ਼ਣ ਆਸ਼ੂ ਵੀ ਜਾਂਚ ਦੇ ਘੇਰੇ ਵਿੱਚ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ...
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ...
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ...
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO...
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ...
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ...
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?...
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?...