ਪੰਜਾਬ ਨਿਊਜ: ਕਾਂਗਰਸ ਦੇ ਸੀਨੀਅਰ ਆਗੂ ਤੇ
ਸਾਬਕਾ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ (Ex Minister Brahm Mohindra) ਨੂੰ ਵੀ ਹੁਣ ਵਿਜੀਲੈਂਸ ਬਿਊਰੋ ਪੰਜਾਬ ਨੇ ਤਲਬ ਕੀਤਾ ਹੈ। ਮਹਿੰਦਰਾ ਨੂੰ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਸਥਿਤੀ ਸਪੱਸ਼ਟ ਕਰਨ ਲਈ ਤਲਬ ਕੀਤਾ ਗਿਆ ਹੈ ਅਤੇ 24 ਫਰਵਰੀ ਨੂੰ ਉਨ੍ਹਾਂ ਤੋਂ ਇਸ ਮਾਮਲੇ ਵਿੱਚ ਮੁਹਾਲੀ ਦੇ ਵਿਜੀਲੈਂਸ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਹਿੰਦਰਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਪਿਛਲੇ ਛੇ ਸਾਲਾਂ ਵਿੱਚ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਪੈਸਾ ਖਰਚ ਕੀਤਾ ਹੈ।
ਵਿਜੀਲੈਂਸ ਨੇ ਮਹਿੰਦਰਾ ਦੇ ਨਿਊ ਚੰਡੀਗੜ੍ਹ ਸਥਿਤ ਫਾਰਮ ਹਾਊਸ ਅਤੇ ਹੋਰ ਜਾਇਦਾਦਾਂ ਦਾ ਰਿਕਾਰਡ ਚੈੱਕ ਕਰਨ ਲਈ ਮਾਲ ਅਧਿਕਾਰੀਆਂ ਨੂੰ ਵੀ ਪੱਤਰ ਲਿਖਿਆ ਹੈ।ਵਿਜੀਲੈਂਸ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਿੱਚ ਤਾਇਨਾਤ ਇੱਕ ਅਧਿਕਾਰੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਜਿਸ ਨੇ ਮਹਿੰਦਰਾ ਨਾਲ ਵਿਸ਼ੇਸ਼ ਤੌਰ ਤੇ ਡਿਊਟੀ ਲਗਵਾ ਕੇ ਕੰਮ ਕੀਤਾ ਸੀ।
ਵਿਜੀਲੈਂਸ ਬਿਓਰੋ ਨੇ ਅਕਾਲੀ ਅਤੇ ਕਾਂਗਰਸੀ ਨੇਤਾਵਾਂ ਤੇ ਕੱਸਿਆ ਸ਼ਿਕੰਜਾ
ਜ਼ਿਕਰਯੋਗ ਹੈ ਕਿ ਬ੍ਰਹਮ ਮਹਿੰਦਰਾ ਛੇਵੇਂ ਸਾਬਕਾ ਮੰਤਰੀ ਹਨ ਜੋ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ਵਿੱਚ ਵਿਜੀਲੈਂਸ ਦੇ ਘੇਰੇ ਵਿੱਚ ਹਨ। ਇਸ ਤੋਂ ਇਲਾਵਾ ਅਕਾਲੀ-ਭਾਜਪਾ ਸਰਕਾਰ ਵੇਲੇ ਮੰਤਰੀ ਰਹੇ
ਸ਼ਰਨਜੀਤ ਸਿੰਘ ਢਿੱਲੋਂ ਅਤੇ ਜਨਮੇਜਾ ਸਿੰਘ ਸੇਖੋਂ ਤੋਂ ਵੀ ਲੱਗਭੱਗ 1000 ਕਰੋੜ ਰੁਪਏ ਦੇ ਕਥਿਤ ਸਿੰਜਾਈ ਘੋਟਾਲੇ ਵਿੱਚ ਪੁੱਛ ਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਸਾਬਕਾ ਕਾਂਗਰਸ ਸਰਕਾਰਾਂ ਦੇ ਕਈ ਮੰਤਰੀਆਂ ‘ਤੇ ਕਾਰਵਾਈ ਕਰ ਚੁੱਕੀ ਹੈ ਤੇ ਕਈ ਮੰਤਰੀ ਜੇਲ੍ਹ ‘ਚ ਹਨ ਜਿਨ੍ਹਾਂ ਵਿਚ
ਸਾਬਕਾ ਮੰਤਰੀ ਸਾਧੂ ਸਿੰਘਜੋ ਇਸ ਸਮੇਂ ਜੇਲ੍ਹ ਵਿੱਚ ਬੰਦ ਹਨ। ਇਸ ਤੋਂ ਇਲਾਵਾ ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ, ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਕਾਂਗੜ, ਭਾਰਤ ਭੂਸ਼ਣ ਆਸ਼ੂ ਵੀ ਜਾਂਚ ਦੇ ਘੇਰੇ ਵਿੱਚ ਹਨ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ