ਮੋਗਾ ‘ਚ ਵਿਜੀਲੈਂਸ ਦੀ ਵੱਡੀ ਕਾਰਵਾਈ, ਰਿਸ਼ਵਤ ਮਾਮਲੇ ‘ਚ ਥਾਣਾ ਇੰਚਾਰਜ ਸਮੇਤ ਦੋ ਗ੍ਰਿਫ਼ਤਾਰ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਮੋਗਾ ਜ਼ਿਲ੍ਹੇ ਦੇ ਪਿੰਡ ਨੂਰਪੁਰ ਹਕੀਮਾ ਨਾਲ ਸਬੰਧਤ ਇੱਕ ਪਰਿਵਾਰ ਨੂੰ ਐਨਡੀਪੀਐਸ ਮਾਮਲੇ 'ਚ ਫਸਾਉਣ ਦੀ ਧਮਕੀ ਦੇ ਕੇ ਕਥਿਤ ਤੌਰ ਤੇ 2 ਲੱਖ ਰੁਪਏ ਦੀ ਰਿਸ਼ਵਤ ਮੰਗੇ ਜਾਣ ਦਾ ਇਲਜ਼ਾਮ ਹੈ। ਇਸ ਮਾਮਲੇ 'ਚ ਕਥਿਤ ਤੌਰ ਤੇ 1 ਲੱਖ ਰੁਪਏ 'ਚ ਸੌਦਾ ਤੈਅ ਹੋਇਆ ਸੀ। ਇਸ ਮਾਮਲੇ 'ਚ ਵਿਜੀਲੈਂਸ ਵੱਲੋਂ ਸੁਨੀਤਾ ਬਾਵਾ ਦੇ ਇੱਕ ਕਥਿਤ ਸਹਿਯੋਗੀ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਹੈ।
ਫਿਰੋਜ਼ਪੁਰ ਵਿਜੀਲੈਂਸ ਵਿਭਾਗ ਵੱਲੋਂ ਮੋਗਾ ਜ਼ਿਲ੍ਹੇ ‘ਚ ਰਿਸ਼ਵਤਖੋਰੀ ਦੇ ਮਾਮਲੇ ਨੂੰ ਲੈ ਕੇ ਵੱਡੀ ਕਾਰਵਾਈ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਥਾਣਾ ਕੋਟ ਈਸੇ ਖਾਂ ਦੀ ਇੰਚਾਰਜ ਸੁਨੀਤਾ ਬਾਵਾ ਨੂੰ ਪੰਜਾਬ ਹੋਮ ਗਾਰਡ ਦੇ ਇੱਕ ਜਵਾਨ ਸਮੇਤ ਰਿਸ਼ਵਤ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਮੋਗਾ ਜ਼ਿਲ੍ਹੇ ਦੇ ਪਿੰਡ ਨੂਰਪੁਰ ਹਕੀਮਾ ਨਾਲ ਸਬੰਧਤ ਇੱਕ ਪਰਿਵਾਰ ਨੂੰ ਐਨਡੀਪੀਐਸ ਮਾਮਲੇ ‘ਚ ਫਸਾਉਣ ਦੀ ਧਮਕੀ ਦੇ ਕੇ ਕਥਿਤ ਤੌਰ ਤੇ 2 ਲੱਖ ਰੁਪਏ ਦੀ ਰਿਸ਼ਵਤ ਮੰਗੇ ਜਾਣ ਦਾ ਇਲਜ਼ਾਮ ਹੈ।
ਇਸ ਮਾਮਲੇ ‘ਚ ਕਥਿਤ ਤੌਰ ਤੇ 1 ਲੱਖ ਰੁਪਏ ‘ਚ ਸੌਦਾ ਤੈਅ ਹੋਇਆ ਸੀ। ਇਸ ਮਾਮਲੇ ‘ਚ ਵਿਜੀਲੈਂਸ ਵੱਲੋਂ ਸੁਨੀਤਾ ਬਾਵਾ ਦੇ ਇੱਕ ਕਥਿਤ ਸਹਿਯੋਗੀ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਹੈ।
ਹੋਮ ਗਾਰਡ ਜਵਾਨ ਦੇ ਬਿਆਨਾਂ ਤੋਂ ਬਾਅਦ ਕਾਰਵਾਈ
ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਹੋਮ ਗਾਰਡ ਦੇ ਜਵਾਨ ਨੇ ਆਪਣੇ ਬਿਆਨਾਂ ‘ਚ ਸੁਨੀਤਾ ਬਾਵਾ ਦਾ ਨਾਮ ਲਿਆ। ਇਨ੍ਹਾਂ ਬਿਆਨਾਂ ਦੇ ਆਧਾਰ ਤੇ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਵੱਲੋਂ ਸੁਨੀਤਾ ਬਾਵਾ ਨੂੰ ਵੀ ਗ੍ਰਿਫ਼ਤਾਰ ਕੀਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ।
ਹਾਲਾਂਕਿ, ਰਿਸ਼ਵਤ ਮੰਗਣ, ਪੈਸੇ ਲੈਣ ਤੇ ਐਨਡੀਪੀਐਸ ਮਾਮਲੇ ਵਿੱਚ ਫਸਾਉਣ ਦੀ ਧਮਕੀ ਸਬੰਧੀ ਲਗਾਏ ਗਏ ਇਲਜ਼ਾਮਾਂ ਬਾਰੇ ਵਿਜੀਲੈਂਸ ਜਾਂ ਹੋਰ ਸਬੰਧਤ ਅਧਿਕਾਰੀਆਂ ਵੱਲੋਂ ਵਿਸਥਾਰਪੂਰਵਕ ਅਧਿਕਾਰਤ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ। ਮਾਮਲੇ ‘ਚ ਅਗਲੀ ਜਾਂਚ ਤੋਂ ਬਾਅਦ ਹੀ ਪੂਰੀ ਸਥਿਤੀ ਸਪੱਸ਼ਟ ਹੋਵੇਗੀ।
