AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਘਰ ਵਿਜੀਲੈਂਸ ਦਾ ਛਾਪਾ

ਜ਼ਿਕਰਯੋਗ ਹੈ ਕਿ ਵਿਧਾਇਕ ਬਰਿੰਦਰਮੀਤ ਖਿਲਾਫ ਆਮਦਨ ਤੋਂ ਜ਼ਿਆਦਾ ਸੰਪਤੀ ਬਣਾਉਣ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ । ਵਿਜੀਲੈਂਸ ਦੀ ਟੀਮ ਨੇ ਕਈ ਘੰਟੇ ਤੱਕ ਵਿਧਾਇਕ ਦੇ ਘਰ ਅਤੇ ਸ਼ੋਰੂਮ ਦੀ ਜਾਂਚ ਕੀਤੀ।

ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਘਰ ਵਿਜੀਲੈਂਸ ਦਾ ਛਾਪਾ
ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਘਰ ਵਿਜੀਲੈਂਸ ਦਾ ਛਾਪਾ
tv9-punjabi
| Published: 25 Jan 2023 08:00 AM IST
Share
ਪੰਜਾਬ ਦੇ ਗੁਰਦਾਸਪੁਰ ਹਲਕੇ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਘਰ ਅਤੇ ਸ਼ੋਅਰੂਮ ਤੇ ਵਿਜੀਲੈਂਸ ਨੇ ਛਾਪੇਮਾਰੀ ਕੀਤੀ। ਟੀਮ ਨੇ ਵਿਧਾਇਕ ਦੀ ਨਵੀਂ ਕੋਠੀ ਅਤੇ ਸ਼ੋਅਰੂਮ ਦਾ ਜਾਂਚ ਕੀਤੀ। ਇਸ ਦੇ ਲਈ ਚੰਡੀਗੜ੍ਹ ਤੋਂ ਇਕ ਟੀਮ ਵਿਸ਼ੇਸ਼ ਤੌਰ ਤੇ ਪਹੁੰਚੀ। ਵਿਜੀਲੈਂਸ ਟੀਮ ਵੱਲੋਂ ਵਿਧਾਇਕ ਦੀ ਸੰਪਤੀ ਦਾ ਜਾਇਜ਼ਾ ਲਿਆ ਅਤੇ ਕੁਝ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਜ਼ਿਕਰਯੋਗ ਹੈ ਕਿ ਵਿਧਾਇਕ ਬਰਿੰਦਰਮੀਤ ਖਿਲਾਫ ਆਮਦਨ ਤੋਂ ਜ਼ਿਆਦਾ ਸੰਪਤੀ ਬਣਾਉਣ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ । ਵਿਜੀਲੈਂਸ ਦੀ ਟੀਮ ਨੇ ਕਈ ਘੰਟੇ ਤੱਕ ਵਿਧਾਇਕ ਦੇ ਘਰ ਅਤੇ ਸ਼ੋਰੂਮ ਦੀ ਜਾਂਚ ਕੀਤੀ। ਵਿਜੀਲੈਂਸ ਟੀਮ ਨੇ ਵਿਧਾਇਕ ਤੋਂ ਕਈ ਜਾਇਦਾਦਾਂ ਦੀ ਖਰੀਦ ਸਬੰਧੀ ਦਸਤਾਵੇਜ਼ ਮੰਗੇ ਸਨ। ਹੁਣ ਵਿਜੀਲੈਂਸ ਇਨ੍ਹਾਂ ਦਸਤਾਵੇਜ਼ਾਂ ਦੇ ਆਧਾਰ ‘ਤੇ ਜਾਂਚ ਕਰ ਰਹੀ ਹੈ। ਵਿਧਾਇਕ ਪਾਹੜਾ ਤੋਂ ਇਲਾਵਾ ਮੌਜੂਦਾ ਨਗਰ ਕੌਂਸਲ ਪ੍ਰਧਾਨ ਬਲਜੀਤ ਸਿੰਘ ਪਾਹੜਾ, ਪਿਤਾ ਗੁਰਮੀਤ ਸਿੰਘ ਪਾਹੜਾ, ਜਗਬੀਰ ਸਿੰਘ ਜੱਗੀ ਨੂੰ ਵਿਜੀਲੈਂਸ ਜਾਂਚ ਲਈ ਬੁਲਾਇਆ ਗਿਆ ਹੈ। ਵਿਜੀਲੈਂਸ ਦੇ ਐਸਐਸਪੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਵਿਭਾਗ ਵੱਲੋਂ ਕੀਤੀ ਜਾ ਰਹੀ ਜਾਂਚ ਦੇ ਚੱਲਦਿਆਂ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਟੀਮ ਚੰਡੀਗੜ੍ਹ ਤੋਂ ਮੁਲਾਂਕਣ ਲਈ ਆਈ ਹੈ ਅਤੇ ਉਹ ਆਪਣੀ ਰਿਪੋਰਟ ਤਿਆਰ ਕਰਕੇ ਵਿਜੀਲੈਂਸ ਬਿਊਰੋ ਨੂੰ ਸੌਂਪੇਗੀ।

ਮੈਂ ਹਰ ਜਾਂਚ ਲਈ ਤਿਆਰ ਹਾਂ:ਪਾਹੜਾ

ਵਿਜੀਲੈਂਸ ਦਫ਼ਤਰ ਤੋਂ ਬਾਹਰ ਆਉਣ ਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਜਾਂਚ ਲਈ ਤਿਆਰ ਹਨ। ਉਹ ਜਾਂਚ ਵਿੱਚ ਪੂਰਾ ਸਹਿਯੋਗ ਕਰੇਗਾ ਅਤੇ ਕਲੀਨ ਚਿੱਟ ਹਾਸਲ ਕਰੇਗਾ। ਇਹ ਪੂਰਾ ਮਾਮਲਾ ਰਾਜਨੀਤੀ ਤੋਂ ਪ੍ਰੇਰਿਤ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...