ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਘਰ ਵਿਜੀਲੈਂਸ ਦਾ ਛਾਪਾ

Published: 

25 Jan 2023 08:00 AM

ਜ਼ਿਕਰਯੋਗ ਹੈ ਕਿ ਵਿਧਾਇਕ ਬਰਿੰਦਰਮੀਤ ਖਿਲਾਫ ਆਮਦਨ ਤੋਂ ਜ਼ਿਆਦਾ ਸੰਪਤੀ ਬਣਾਉਣ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ । ਵਿਜੀਲੈਂਸ ਦੀ ਟੀਮ ਨੇ ਕਈ ਘੰਟੇ ਤੱਕ ਵਿਧਾਇਕ ਦੇ ਘਰ ਅਤੇ ਸ਼ੋਰੂਮ ਦੀ ਜਾਂਚ ਕੀਤੀ।

ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਘਰ ਵਿਜੀਲੈਂਸ ਦਾ ਛਾਪਾ

ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਘਰ ਵਿਜੀਲੈਂਸ ਦਾ ਛਾਪਾ

Follow Us On

ਪੰਜਾਬ ਦੇ ਗੁਰਦਾਸਪੁਰ ਹਲਕੇ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਘਰ ਅਤੇ ਸ਼ੋਅਰੂਮ ਤੇ ਵਿਜੀਲੈਂਸ ਨੇ ਛਾਪੇਮਾਰੀ ਕੀਤੀ। ਟੀਮ ਨੇ ਵਿਧਾਇਕ ਦੀ ਨਵੀਂ ਕੋਠੀ ਅਤੇ ਸ਼ੋਅਰੂਮ ਦਾ ਜਾਂਚ ਕੀਤੀ। ਇਸ ਦੇ ਲਈ ਚੰਡੀਗੜ੍ਹ ਤੋਂ ਇਕ ਟੀਮ ਵਿਸ਼ੇਸ਼ ਤੌਰ ਤੇ ਪਹੁੰਚੀ। ਵਿਜੀਲੈਂਸ ਟੀਮ ਵੱਲੋਂ ਵਿਧਾਇਕ ਦੀ ਸੰਪਤੀ ਦਾ ਜਾਇਜ਼ਾ ਲਿਆ ਅਤੇ ਕੁਝ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਜ਼ਿਕਰਯੋਗ ਹੈ ਕਿ ਵਿਧਾਇਕ ਬਰਿੰਦਰਮੀਤ ਖਿਲਾਫ ਆਮਦਨ ਤੋਂ ਜ਼ਿਆਦਾ ਸੰਪਤੀ ਬਣਾਉਣ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ । ਵਿਜੀਲੈਂਸ ਦੀ ਟੀਮ ਨੇ ਕਈ ਘੰਟੇ ਤੱਕ ਵਿਧਾਇਕ ਦੇ ਘਰ ਅਤੇ ਸ਼ੋਰੂਮ ਦੀ ਜਾਂਚ ਕੀਤੀ।

ਵਿਜੀਲੈਂਸ ਟੀਮ ਨੇ ਵਿਧਾਇਕ ਤੋਂ ਕਈ ਜਾਇਦਾਦਾਂ ਦੀ ਖਰੀਦ ਸਬੰਧੀ ਦਸਤਾਵੇਜ਼ ਮੰਗੇ ਸਨ। ਹੁਣ ਵਿਜੀਲੈਂਸ ਇਨ੍ਹਾਂ ਦਸਤਾਵੇਜ਼ਾਂ ਦੇ ਆਧਾਰ ‘ਤੇ ਜਾਂਚ ਕਰ ਰਹੀ ਹੈ। ਵਿਧਾਇਕ ਪਾਹੜਾ ਤੋਂ ਇਲਾਵਾ ਮੌਜੂਦਾ ਨਗਰ ਕੌਂਸਲ ਪ੍ਰਧਾਨ ਬਲਜੀਤ ਸਿੰਘ ਪਾਹੜਾ, ਪਿਤਾ ਗੁਰਮੀਤ ਸਿੰਘ ਪਾਹੜਾ, ਜਗਬੀਰ ਸਿੰਘ ਜੱਗੀ ਨੂੰ ਵਿਜੀਲੈਂਸ ਜਾਂਚ ਲਈ ਬੁਲਾਇਆ ਗਿਆ ਹੈ। ਵਿਜੀਲੈਂਸ ਦੇ ਐਸਐਸਪੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਵਿਭਾਗ ਵੱਲੋਂ ਕੀਤੀ ਜਾ ਰਹੀ ਜਾਂਚ ਦੇ ਚੱਲਦਿਆਂ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਟੀਮ ਚੰਡੀਗੜ੍ਹ ਤੋਂ ਮੁਲਾਂਕਣ ਲਈ ਆਈ ਹੈ ਅਤੇ ਉਹ ਆਪਣੀ ਰਿਪੋਰਟ ਤਿਆਰ ਕਰਕੇ ਵਿਜੀਲੈਂਸ ਬਿਊਰੋ ਨੂੰ ਸੌਂਪੇਗੀ।

ਮੈਂ ਹਰ ਜਾਂਚ ਲਈ ਤਿਆਰ ਹਾਂ:ਪਾਹੜਾ

ਵਿਜੀਲੈਂਸ ਦਫ਼ਤਰ ਤੋਂ ਬਾਹਰ ਆਉਣ ਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਜਾਂਚ ਲਈ ਤਿਆਰ ਹਨ। ਉਹ ਜਾਂਚ ਵਿੱਚ ਪੂਰਾ ਸਹਿਯੋਗ ਕਰੇਗਾ ਅਤੇ ਕਲੀਨ ਚਿੱਟ ਹਾਸਲ ਕਰੇਗਾ। ਇਹ ਪੂਰਾ ਮਾਮਲਾ ਰਾਜਨੀਤੀ ਤੋਂ ਪ੍ਰੇਰਿਤ ਹੈ।