ਬੀਬੀ ਜਗੀਰ ਕੌਰ ਦੇ ਡੇਰੇ 'ਤੇ ਵਿਜੀਲੈਂਸ ਦੀ ਛਾਪੇਮਾਰੀ, ਸਾਬਕਾ SGPC ਪ੍ਰਧਾਨ ਨੇ ਕਿਹਾ ਨਹੀਂ ਹੋਈ ਕੋਈ ਰੇਡ | Vigilance raid on Bibi Jagir Kaur Dera know in Punjabi Punjabi news - TV9 Punjabi

ਬੀਬੀ ਜਗੀਰ ਕੌਰ ਦੇ ਡੇਰੇ ‘ਤੇ ਵਿਜੀਲੈਂਸ ਦੀ ਛਾਪੇਮਾਰੀ, ਸਾਬਕਾ SGPC ਪ੍ਰਧਾਨ ਨੇ ਕਿਹਾ ਨਹੀਂ ਹੋਈ ਕੋਈ ਰੇਡ

Updated On: 

07 Oct 2023 13:47 PM

ਵਿਜੀਲੈਂਸ ਨੇ ਬੀਬੀ ਜਗੀਰ ਕੌਰ ਦੇ ਤੰਬੂ 'ਤੇ ਛਾਪਾ ਮਾਰਿਆ। ਸੂਤਰਾਂ ਅਨੁਸਾਰ ਟੀਮ ਨੇ ਬੀਬੀ ਦੇ ਡੇਰੇ ਤੋਂ ਲੈਪਟਾਪ, ਫ਼ੋਨ ਅਤੇ ਜ਼ਮੀਨ ਨਾਲ ਸਬੰਧਤ ਦਸਤਾਵੇਜ਼ ਜ਼ਬਤ ਕਰ ਲਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਵੀਰਵਾਰ ਨੂੰ ਵਿਜੀਲੈਂਸ ਨੇ ਭੁਲੱਥ ਦੇ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਸਬੰਧਤ ਦਸਤਾਵੇਜ਼ਾਂ ਸਮੇਤ ਤਲਬ ਕੀਤਾ ਸੀ।

ਬੀਬੀ ਜਗੀਰ ਕੌਰ ਦੇ ਡੇਰੇ ਤੇ ਵਿਜੀਲੈਂਸ ਦੀ ਛਾਪੇਮਾਰੀ, ਸਾਬਕਾ SGPC ਪ੍ਰਧਾਨ ਨੇ ਕਿਹਾ ਨਹੀਂ ਹੋਈ ਕੋਈ ਰੇਡ
Follow Us On

ਪੰਜਾਬ ਵਿਜੀਲੈਂਸ ਵੱਲੋਂ ਸਿਆਸੀ ਆਗੂਆਂ ਦੇ ਘਰਾਂ, ਦਫਤਰਾਂ ਅਤੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀ ਹੈ। ਇਸ ਵਾਰ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਵਿਜੀਲੈਂਸ ਦੇ ਨਿਸ਼ਾਨੇ ‘ਤੇ ਆ ਗਈ ਹੈ। ਸ਼ੁੱਕਰਵਾਰ ਨੂੰ ਵਿਜੀਲੈਂਸ ਟੀਮ ਨੇ ਬੀਬੀ ਜਗੀਰ ਕੌਰ ਦੇ ਬੇਗੋਵਾਲ ਸਥਿਤ ਡੇਰੇ ‘ਤੇ ਛਾਪਾ ਮਾਰ ਕੇ ਦੋ ਘੰਟੇ ਤੱਕ ਜਾਂਚ ਕੀਤੀ ਅਤੇ ਨਗਰ ਪੰਚਾਇਤ ਦੀ ਜ਼ਮੀਨ ਹੜੱਪਣ ਦੇ ਮਾਮਲੇ ‘ਚ ਬੀਬੀ ਤੋਂ ਪੁੱਛਗਿੱਛ ਵੀ ਕੀਤੀ। ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਨੇ ਛਾਪੇਮਾਰੀ ਦੀ ਗੱਲ ਕਬੂਲ ਕੀਤੀ ਹੈ।

ਜ਼ਮੀਨ ਤੇ ਕਬਜ਼ਾ ਕਰਨ ਦਾ ਇਲਜ਼ਾਮ

ਬੀਬੀ ਜਗੀਰ ਕੌਰ ਸੰਤ ਪ੍ਰੇਮ ਸਿੰਘ ਮੁਰਾਲੇ ਡੇਰੇ ਦੀ ਮੁੱਖ ਸੇਵਾਦਾਰ ਵੀ ਹੈ ਅਤੇ ਤਿੰਨ ਮਹੀਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਚੁਣੌਤੀ ਦੇਣ ਲਈ ਵੱਖਰੀ ਕਮੇਟੀ ਬਣਾਈ ਸੀ। ਬੀਬੀ ਜਗੀਰ ਕੌਰ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਤੇ ਨਗਰ ਪੰਚਾਇਤ ਬੇਗੋਵਾਲ ਦੀ ਜ਼ਮੀਨ ਤੇ ਕਬਜ਼ਾ ਕਰਨ ਦਾ ਇਲਜ਼ਾਮ ਲਾਇਆ ਗਿਆ ਹੈ।

ਲੈਪਟਾਪ, ਫ਼ੋਨ ਅਤੇ ਦਸਤਾਵੇਜ਼ ਕੀਤੇ ਜ਼ਬਤ

ਸੂਤਰਾਂ ਮੁਤਾਬਕ ਟੀਮ ਨੇ ਬੀਬੀ ਦੇ ਡੇਰੇ ਤੋਂ ਲੈਪਟਾਪ, ਫ਼ੋਨ ਅਤੇ ਜ਼ਮੀਨ ਨਾਲ ਸਬੰਧਤ ਦਸਤਾਵੇਜ਼ ਜ਼ਬਤ ਕਰ ਲਏ ਹਨ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਵੀਰਵਾਰ ਨੂੰ ਵਿਜੀਲੈਂਸ ਨੇ ਭੁਲੱਥ ਦੇ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਸਬੰਧਤ ਦਸਤਾਵੇਜ਼ਾਂ ਸਮੇਤ ਤਲਬ ਕੀਤਾ ਸੀ। ਟੀਮ ਨੇ ਕਰੀਬ ਇੱਕ ਹਫ਼ਤਾ ਪਹਿਲਾਂ ਨਗਰ ਪੰਚਾਇਤ ਭੁਲੱਥ ਵਿੱਚ ਛਾਪਾ ਮਾਰਿਆ ਸੀ। ਡੀਐਸਪੀ ਭੁਲੱਥ ਭਾਰਤ ਭੂਸ਼ਣ ਸੈਣੀ ਨੇ ਵਿਜੀਲੈਂਸ ਜਾਂਚ ਦੀ ਪੁਸ਼ਟੀ ਕੀਤੀ ਪਰ ਹੋਰ ਵੇਰਵੇ ਦੇਣ ਤੋਂ ਇਨਕਾਰ ਕਰ ਦਿੱਤਾ।

ਹਾਈ ਕੋਰਟ ਨੇ 6 ਹਫ਼ਤਿਆਂ ‘ਚ ਤਲਬ ਕੀਤੀ ਰਿਪੋਰਟ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਨੂੰ 28 ਅਗਸਤ 2023 ਨੂੰ ਛੇ ਹਫ਼ਤਿਆਂ ਵਿੱਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਵਿੱਚ ਸਰਕਾਰੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਦੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰਨ ਅਤੇ ਨਗਰ ਪੰਚਾਇਤ ਤੋਂ ਇਲਾਵਾ ਸਬੰਧਤ ਵਿਭਾਗਾਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।

ਬੀਬੀ ਜਗੀਰ ਕੋਰ ਨੇ ਕਿਹਾ ਨਹੀਂ ਹੋਈ ਕੋਈ ਰੇਡ

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅਜਿਹਾ ਕੋਈ ਮਾਮਲਾ ਨਹੀਂ ਜਿਸ ਕਰਕੇ ਵਿਜੀਲੈਂਸ ਰੇਡ ਕਰੇ। ਉਨ੍ਹਾਂ ਕਿਹਾ ਕਿ ਖਬਰ ਨੂੰ ਚਲਾਉਣ ਤੋਂ ਪਹਿਲਾ ਇਸ ਦੀ ਜਾਂਚ ਕਰਨੀ ਚਾਹੀਦੀ ਹੈ। ਅਤੇ ਉਨ੍ਹਾ ਕਿਹਾ ਮੈਂ ਕੱਲ ਕਿਸੇ ਪ੍ਰੋਗਰਾਮ ‘ਤੇ ਹਾਜਰ ਸੀ। ਜਦ ਕਿ ਅਜਿਹਾ ਕੁਝ ਨਹੀਂ ਹੈ। ਜਿੱਥੇ ਸਵੇਰ ਤੋਂ ਸੋਸ਼ਲ ਮੀਡੀਆ ‘ਤੇ ਵਿਜੀਲੈਂਸ ਦੀ ਰੇਡ ਦੀ ਖਬਰ ਅਗ ਵਾਂਗ ਫੈਲੀ ਖ਼ਬਰ ਨੂੰ ਗਲਤ ਦੱਸਿਆ ਅਤੇ ਕਿਹਾ ਕਿ ਇਸ ਨੂੰ ਸਹੀ ਨਾ ਸਮਝਿਆ ਜਾਵੇ।

Exit mobile version