Ex MLA on Vigilance Radar: ਫਰੀਦਕੋਟ ਤੋਂ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਦੇ ਫਾਰਮ ਹਾਊਸ ‘ਤੇ ਛਾਪੇਮਾਰੀ
Big Action : ਸੂਬੇ ਵਿੱਚ ਲਗਾਤਾਰ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਦੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਇਸੇ ਲੜੀ ਵਿੱਚ ਵਿਜੀਲੈਂਸ ਫਰੀਦਕੋਟ ਦੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਦੇ ਫਾਰਮ ਉਤੇ ਪਹੁੰਚੀ।
ਪੰਜਾਬ ਨਿਊਜ: ਵਿਜੀਲੈਂਸ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ (Kushaldeep Singh Kiki Dhillon) ਉਤੇ ਸਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਨਿਊ ਚੰਡੀਗੜ੍ਹ ਸਥਿਤ ਫਾਰਮ ਹਾਊਸ ਤੇ ਵਿਜੀਲੈਂਸ ਦੀ ਟੀਮ ਨੇ ਛਾਪੇਮਾਰੀ ਕੀਤੀ ਹੈ।


