AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਵਿਜੈ ਇੰਦਰ ਸਿੰਗਲਾ ਹੋ ਸਕਦੇ ਹਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ! ਵੜਿੰਗ ਦੇ ਅਸਤੀਫੇ ਦੀ ਕੀਤੀ ਪੇਸ਼ਕਸ਼

ਕਾਂਗਰਸ ਹਾਈਕਮਾਨ ਦੇ ਨਜ਼ਦੀਕੀ ਸੂਤਰਾਂ ਅਨੁਸਾਰ, ਇਹ ਬਦਲਾਅ ਪੰਜਾਬ ਪਾਰਟੀ ਇੰਚਾਰਜ ਸਚਿਨ ਪਾਇਲਟ ਦੀ ਰਿਪੋਰਟ ਤੋਂ ਬਾਅਦ ਹੋਵੇਗਾ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰੁਜਨ ਖੜਗੇ, ਰਾਹੁਲ ਗਾਂਧੀ, ਕੇਸੀ ਵੇਣੂਗੋਪਾਲ ਅਤੇ ਸਚਿਨ ਪਾਇਲਟ ਵਿਚਕਾਰ ਇੱਕ ਵੀਡੀਓ ਕਾਨਫਰੰਸ ਮੀਟਿੰਗ ਹੋਈ ਹੈ। ਜਿਸ ਤੋਂ ਬਾਅਦ ਪ੍ਰਧਾਨ ਬਦਲਣ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ।

ਵਿਜੈ ਇੰਦਰ ਸਿੰਗਲਾ ਹੋ ਸਕਦੇ ਹਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ! ਵੜਿੰਗ ਦੇ ਅਸਤੀਫੇ ਦੀ ਕੀਤੀ ਪੇਸ਼ਕਸ਼
amanpreet-kaur
| Updated On: 30 Sep 2026 23:26 PM IST
Share

ਪੰਜਾਬ ਕਾਂਗਰਸ ਵਿੱਚ ਅਗਲੇ 48 ਘੰਟਿਆਂ ਦੇ ਅੰਦਰ ਇੱਕ ਵੱਡਾ ਬਦਲਾਅ ਹੋ ਸਕਦਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵਿਜੈ ਇੰਦਰ ਸਿੰਗਲਾ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਹਨ। ਰਾਜਾ ਵੜਿੰਗ ਦੇ ਅਸਤੀਫੇ ਦੀ ਪੇਸ਼ਕਸ਼ ਦੀ ਗੱਲ ਸਾਹਮਣੇ ਆਈ ਹੈ। ਇਸ ਨਾਲ ਦਿੱਲੀ ਵਿੱਚ ਕਾਂਗਰਸ ਹਾਈਕਮਾਨ ਤੋਂ ਲੈ ਕੇ ਪੰਜਾਬ ਤੱਕ ਸਰਗਰਮੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ।

ਕਾਂਗਰਸ ਹਾਈਕਮਾਨ ਦੇ ਨਜ਼ਦੀਕੀ ਸੂਤਰਾਂ ਅਨੁਸਾਰ, ਇਹ ਬਦਲਾਅ ਪੰਜਾਬ ਪਾਰਟੀ ਇੰਚਾਰਜ ਸਚਿਨ ਪਾਇਲਟ ਦੀ ਰਿਪੋਰਟ ਤੋਂ ਬਾਅਦ ਹੋਵੇਗਾ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰੁਜਨ ਖੜਗੇ, ਰਾਹੁਲ ਗਾਂਧੀ, ਕੇਸੀ ਵੇਣੂਗੋਪਾਲ ਅਤੇ ਸਚਿਨ ਪਾਇਲਟ ਵਿਚਕਾਰ ਇੱਕ ਵੀਡੀਓ ਕਾਨਫਰੰਸ ਮੀਟਿੰਗ ਹੋਈ ਹੈ।

ਹਿੰਦੂ ਚਿਹਰੇ ‘ਤੇ ਦਾਅ ਖੇਡ ਸਕਦੀ ਹੈ ਕਾਂਗਰਸ

ਸੂਤਰਾਂ ਮੁਤਾਬਕ, ਕਈ ਪ੍ਰਮੁੱਖ ਹਸਤੀਆਂ ਪੰਜਾਬ ਕਾਂਗਰਸ ਪ੍ਰਧਾਨ ਦੀ ਦੌੜ ਵਿੱਚ ਹਨ। ਜੇਕਰ ਵਾੜਿੰਗ ਨੂੰ ਹਟਾ ਦਿੱਤਾ ਜਾਂਦਾ ਹੈ ਅਤੇ ਕਾਂਗਰਸ ਸਿਰਫ਼ ਜੱਟ ਸਿੱਖ ਭਾਈਚਾਰੇ ‘ਤੇ ਧਿਆਨ ਕੇਂਦਰਿਤ ਕਰਦੀ ਹੈ ਤਾਂ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਬਾਜਵਾ ਜਾਂ ਵਿਧਾਇਕ ਪ੍ਰਗਟ ਸਿੰਘ ਨਵੇਂ ਪ੍ਰਧਾਨ ਬਣ ਸਕਦੇ ਹਨ। ਜੇਕਰ ਕਾਂਗਰਸ ਕਿਸੇ ਹਿੰਦੂ ਚਿਹਰੇ ਦੀ ਚੋਣ ਕਰਦੀ ਹੈ ਤਾਂ ਵਿਜੈ ਇੰਦਰ ਸਿੰਗਲਾ ਨੂੰ ਪ੍ਰਧਾਨ ਬਣਾਇਆ ਜਾ ਸਕਦਾ ਹੈ। ਇਸ ਸਮੇਂ ਇਹ ਸੰਭਾਵਨਾ ਜ਼ਿਆਦਾ ਜਾਪਦੀ ਹੈ। ਇਨ੍ਹਾਂ ਤੋਂ ਇਲਾਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ, ਪ੍ਰਗਟ ਸਿੰਘ, ਸੁਖਜਿੰਦਰ ਰੰਧਾਵਾ ਅਤੇ ਰਾਣਾ ਗੁਰਜੀਤ ਵੀ ਦੌੜ ਵਿੱਚ ਹਨ।

ਵਿਜੈ ਇੰਦਰ ਸਿੰਗਲਾ ਬਾਰੇ ਜਾਣੋ

ਵਿਜੈ ਇੰਦਰ ਸਿੰਗਲਾ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਹਨ। ਸਿੰਗਲਾ ਨੇ ਆਪਣੀ ਸਿਆਸੀ ਯਾਤਰਾ ਯੂਥ ਕਾਂਗਰਸ ਤੋਂ ਸ਼ੁਰੂ ਕੀਤੀ ਅਤੇ ਪੰਜਾਬ ਯੂਥ ਕਾਂਗਰਸ ਵਿੱਚ ਮਹੱਤਵਪੂਰਨ ਜ਼ਿੰਮੇਵਾਰੀਆਂ ਨਿਭਾਈਆਂ। 2009 ਵਿੱਚ ਉਹ ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ਤੇ ਸੰਸਦ ਮੈਂਬਰ ਚੁਣੇ ਗਏ ਅਤੇ 20092014 ਦੌਰਾਨ ਲੋਕ ਸਭਾ ਵਿੱਚ ਰਹੇ। 2017 ਵਿੱਚ ਉਹ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਪੰਜਾਬ ਵਿਧਾਨ ਸਭਾ ਲਈ ਚੁਣੇ ਗਏ। ਕੈਪਟਨ ਅਮਰਿੰਦਰ ਸਿੰਘ ਅਤੇ ਬਾਅਦ ਵਿੱਚ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵਿੱਚ ਉਨ੍ਹਾਂ ਨੇ ਕੈਬਨਿਟ ਮੰਤਰੀ ਵਜੋਂ ਸਿੱਖਿਆ, ਲੋਕ ਨਿਰਮਾਣ ਵਿਭਾਗ (PWD) ਅਤੇ IT ਸਮੇਤ ਵਿਭਾਗ ਸੰਭਾਲੇ।

Follow Us
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?...
ਇੰਡੀਆ ਗੱਠਜੋੜ ਦਾ ਵੱਡਾ ਫੈਸਲਾ, 2 ਅਕਤੂਬਰ ਤੋਂ ਦੇਸ਼ ਭਰ ਵਿੱਚ ਹੋਣਗੇ ਪ੍ਰਦਰਸ਼ਨ, 6 ਨੂੰ EC ਦਫ਼ਤਰ ਦਾ ਘਿਰਾਓ
ਇੰਡੀਆ ਗੱਠਜੋੜ ਦਾ ਵੱਡਾ ਫੈਸਲਾ, 2 ਅਕਤੂਬਰ ਤੋਂ ਦੇਸ਼ ਭਰ ਵਿੱਚ ਹੋਣਗੇ ਪ੍ਰਦਰਸ਼ਨ, 6 ਨੂੰ EC ਦਫ਼ਤਰ ਦਾ ਘਿਰਾਓ...
LPU ਹਿੰਸਾ ਮਾਮਲੇ ਦੀ ਹਾਈ ਕੋਰਟ 'ਚ ਸੁਣਵਾਈ, ਕੀ ਬੋਲੇ ਜੱਜ...? ਜਾਣੋ...
LPU ਹਿੰਸਾ ਮਾਮਲੇ ਦੀ ਹਾਈ ਕੋਰਟ 'ਚ ਸੁਣਵਾਈ, ਕੀ ਬੋਲੇ ਜੱਜ...? ਜਾਣੋ......
ਚਿੱਟੇ ਦਾ ਨਾਂ SAD-BJP ਦੀ ਸਰਕਾਰ ਦੌਰਾਨ ਸਾਹਮਣੇ ਆਇਆ....ਅਮਿਤ ਸ਼ਾਹ ਦੇ ਚਿੱਟਾ ਮੁਕਤ ਪੰਜਾਬ 'ਤੇ AAP ਦਾ ਤਿੱਖਾ ਤੰਜ
ਚਿੱਟੇ ਦਾ ਨਾਂ SAD-BJP ਦੀ ਸਰਕਾਰ ਦੌਰਾਨ ਸਾਹਮਣੇ ਆਇਆ....ਅਮਿਤ ਸ਼ਾਹ ਦੇ ਚਿੱਟਾ ਮੁਕਤ ਪੰਜਾਬ 'ਤੇ AAP ਦਾ ਤਿੱਖਾ ਤੰਜ...
ਚਾਵਲਾ ਰੇਪ ਕੇਸ 'ਚ ਰੂਪ ਕੌਰ ਸੰਧੂ ਨੇ ਵੱਡੇ ਖੁਲਾਸਿਆਂ ਦਾ ਕੀਤਾ ਦਾਅਵਾ, ਜਾਣੋ ਹੁਣ ਤੱਕ ਦਾ ਅਪਡੇਟ
ਚਾਵਲਾ ਰੇਪ ਕੇਸ 'ਚ ਰੂਪ ਕੌਰ ਸੰਧੂ ਨੇ ਵੱਡੇ ਖੁਲਾਸਿਆਂ ਦਾ ਕੀਤਾ ਦਾਅਵਾ, ਜਾਣੋ ਹੁਣ ਤੱਕ ਦਾ ਅਪਡੇਟ...
LPU Student Protest: ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਵਿੱਚ ਹਿੰਸਾ, ਇਲਜ਼ਾਮ-ਤਰਾਸ਼ੀਆਂ ਤੇ ਸਿਆਸੀ ਵਿਵਾਦ
LPU Student Protest: ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਵਿੱਚ ਹਿੰਸਾ, ਇਲਜ਼ਾਮ-ਤਰਾਸ਼ੀਆਂ ਤੇ  ਸਿਆਸੀ ਵਿਵਾਦ...
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ...
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ...
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...