ਪੰਜਾਬ AAP ਆਗੂ ਵਿਜੇ ਨਾਇਰ ਦਾ ਵਿਆਹ, CM ਮਾਨ ਤੇ ਕੇਜਰੀਵਾਲ ਸਮਾਰੋਹ ਵਿੱਚ ਹੋਏ ਸ਼ਾਮਲ

tv9-punjabi
Updated On: 

08 Apr 2025 11:29 AM

Vijay Nair Wedding: ਵਿਆਹ ਨਾਲ ਜੁੜੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਹਨ। ਸੀਐਮ ਭਗਵੰਤ ਮਾਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਸ ਸਬੰਧ ਵਿੱਚ ਇੱਕ ਪੋਸਟ ਸਾਂਝੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਲਿਖਿਆ ਹੈ, "ਮੇਰੇ ਦੋਸਤ ਵਿਜੇ ਨਾਇਰ ਨੂੰ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਲਈ ਬਹੁਤ-ਬਹੁਤ ਵਧਾਈਆਂ। ਪਰਮਾਤਮਾ ਦੋਵਾਂ 'ਤੇ ਆਪਣਾ ਆਸ਼ੀਰਵਾਦ ਬਣਾਈ ਰੱਖੇ।"

ਪੰਜਾਬ AAP ਆਗੂ ਵਿਜੇ ਨਾਇਰ ਦਾ ਵਿਆਹ, CM ਮਾਨ ਤੇ ਕੇਜਰੀਵਾਲ ਸਮਾਰੋਹ ਵਿੱਚ ਹੋਏ ਸ਼ਾਮਲ

AAP ਆਗੂ ਵਿਜੇ ਨਾਇਰ ਦਾ ਵਿਆਹ (Photo Credit: @BhagwantMann)

Follow Us On

ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਸਾਬਕਾ ਸੰਚਾਰ ਇੰਚਾਰਜ ਵਿਜੇ ਨਾਇਰ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਹ ਵਿਆਹ ਸਮਾਰੋਹ ਮੁੰਬਈ ਵਿੱਚ ਹੋਇਆ ਹੈ। ਇਸ ਵਿੱਚ ਆਮ ਆਦਮੀ ਪਾਰਟੀ ਦੇ ਕਈ ਵੱਡੇ ਆਗੂ ਸ਼ਾਮਲ ਹੋਏ ਸਨ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਸ਼ਿਰਕਤ ਕੀਤੀ।

ਸੀਐਮ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕੀਤੀ

ਵਿਆਹ ਨਾਲ ਜੁੜੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਹਨ। ਸੀਐਮ ਭਗਵੰਤ ਮਾਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਸਬੰਧ ਵਿੱਚ ਇੱਕ ਪੋਸਟ ਸਾਂਝੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਲਿਖਿਆ ਹੈ, “ਮੇਰੇ ਦੋਸਤ ਵਿਜੇ ਨਾਇਰ ਨੂੰ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਲਈ ਬਹੁਤ-ਬਹੁਤ ਵਧਾਈਆਂ। ਪਰਮਾਤਮਾ ਦੋਵਾਂ ‘ਤੇ ਆਪਣਾ ਆਸ਼ੀਰਵਾਦ ਬਣਾਈ ਰੱਖੇ।”

ਇਸ ਦੇ ਨਾਲ ਹੀ ਇੱਕ ਫੋਟੋ ਵੀ ਸਾਂਝੀ ਕੀਤੀ ਗਈ ਹੈ। ਇਸ ਵਿੱਚ ਸੀਐਮ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ, ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਅਤੇ ਪੁੱਤਰ ਦਿਖਾਈ ਦੇ ਰਹੇ ਹਨ।

AAP ਦੇ ਕਈ ਵਿਧਾਇਕਾਂ ਤੇ ਮੰਤਰੀਆਂ ਦਾ ਹੋਇਆ ਵਿਆਹ

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦੋ ਸਾਲਾਂ ਵਿੱਚ ਆਮ ਆਦਮੀ ਪਾਰਟੀ ਦੇ ਕਈ ਵੱਡੇ ਨੇਤਾਵਾਂ ਨੇ ਵਿਆਹ ਕਰਵਾਏ ਹਨ। ਇਨ੍ਹਾਂ ਵਿੱਚੋਂ, ਰਾਜ ਸਭਾ ਮੈਂਬਰ ਰਾਘਵ ਚੱਢਾ ਨੇ 24 ਸਤੰਬਰ 2023 ਨੂੰ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਨਾਲ ਵਿਆਹ ਕੀਤਾ ਸੀ। ਉਨ੍ਹਾਂ ਨੇ ਰਾਜਸਥਾਨ ਦੇ ਉਦੈਪੁਰ ਵਿੱਚ ਵਿਆਹ ਦੀ ਸਹੁੰ ਚੁੱਕੀ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਵਿਆਹ 7 ਨਵੰਬਰ 2023 ਨੂੰ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਡਾ. ਗੁਰਵੀਨ ਕੌਰ ਨਾਲ ਹੋਇਆ ਸੀ। ਵਿਧਾਇਕ ਹਰਜੋਤ ਸਿੰਘ ਬੈਂਸ ਨੇ ਨੰਗਲ ਨੇੜੇ ਵਿਭੋਰ ਸਾਹਿਬ ਗੁਰਦੁਆਰੇ ਵਿੱਚ ਸਿੱਖ ਰਵਾਇਤਾਂ ਮੁਤਾਬਕ IPS ਡਾ. ਜੋਤੀ ਯਾਦਵ ਦਾ ਵਿਆਹ ਕਰਵਾਇਆ। ਇਸ ਵੇਲੇ ਉਹ ਪੰਜਾਬ ਪੁਲਿਸ ਵਿੱਚ ਬਤੌਰ ਐਸਐਸਪੀ ਸੇਵਾ ਨਿਭਾ ਰਹੇ ਹਨ।

ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਦਸ ਮਹੀਨੇ ਪਹਿਲਾਂ 16 ਜੂਨ 2024 ਨੂੰ ਚੰਡੀਗੜ੍ਹ ਦੇ ਐਡਵੋਕੇਟ ਸ਼ਾਹਬਾਜ਼ ਸਿੰਘ ਨਾਲ ਵਿਆਹ ਕੀਤਾ ਸੀ। 7 ਅਕਤੂਬਰ 2022 ਨੂੰ ਸੰਗਰੂਰ ਤੋਂ ‘ਆਪ’ ਵਿਧਾਇਕਾ ਨਰਿੰਦਰ ਕੌਰ ਭਾਰਜ ਦਾ ਵਿਆਹ ਹੋਇਆ ਸੀ। ਉਨ੍ਹਾਂ ਦਾ ਵਿਆਹ ਪਾਰਟੀ ਵਰਕਰ ਮਨਦੀਪ ਸਿੰਘ ਲੱਖੇਵਾਲ ਨਾਲ ਹੋਇਆ ਸੀ।