ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਵਿਜੇ ਰੂਪਾਨੀ ਨੂੰ ਮੁੱੜ ਮਿਲੀ ਪੰਜਾਬ BJP ਦੀ ਜ਼ਿੰਮੇਵਾਰੀ, ਪਾਰਟੀ ਹਾਈਕਮਾਂਡ ਨੇ ਲਿਆ ਫੈਸਲਾ

ਪੰਜਾਬ ਦੇ ਇੰਚਾਰਜ ਅਤੇ ਸਹਿ-ਇੰਚਾਰਜ ਨਾ ਬਦਲਣ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਲੋਕ ਸਭਾ ਚੋਣਾਂ ਵਿੱਚ ਪਾਰਟੀ ਦਾ ਪ੍ਰਦਰਸ਼ਨ ਕਾਫੀ ਵਧੀਆ ਰਿਹਾ ਹੈ। ਵੋਟ ਸ਼ੇਅਰਿੰਗ ਦੇ ਮਾਮਲੇ 'ਚ ਪਾਰਟੀ ਹੁਣ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੋਂ ਬਾਅਦ ਤੀਜੇ ਸਥਾਨ 'ਤੇ ਪਹੁੰਚ ਗਈ ਹੈ। ਪਾਰਟੀ ਦੀ ਵੋਟ ਸ਼ੇਅਰਿੰਗ ਹੁਣ 18 ਫੀਸਦ ਤੱਕ ਪਹੁੰਚ ਗਈ ਹੈ। ਜੋ ਪਿਛਲੀਆਂ ਚੋਣਾਂ ਵਿੱਚ ਨੌਂ ਫੀਸਦੀ ਤੱਕ ਸੀਮਤ ਸੀ।

ਵਿਜੇ ਰੂਪਾਨੀ ਨੂੰ ਮੁੱੜ ਮਿਲੀ ਪੰਜਾਬ BJP ਦੀ ਜ਼ਿੰਮੇਵਾਰੀ, ਪਾਰਟੀ ਹਾਈਕਮਾਂਡ ਨੇ ਲਿਆ ਫੈਸਲਾ
ਪੁਰਾਣੀ ਤਸਵੀਰ (Twitter- @vijayrupanibjp)
Follow Us
abhishek-thakur
| Updated On: 05 Jul 2024 21:57 PM

ਲੋਕ ਸਭਾ ਚੋਣਾਂ ਦੇ ਮੁਕੰਮਲ ਹੋਣ ਤੋਂ ਬਾਅਦ ਵੱਲੋਂ ਸਾਰੇ ਸੂਬਿਆਂ ਦੇ ਸੰਗਠਨ ਵਿੱਚ ਬਦਲਾਅ ਕੀਤੇ ਗਏ ਹਨ। ਹਾਲਾਂਕਿ, ਇੱਕ ਵਾਰ ਫਿਰ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੂਪਾਨੀ ਨੂੰ ਪੰਜਾਬ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜਦਕਿ ਡਾ: ਨਰਿੰਦਰ ਸਿੰਘ ਨੂੰ ਪੰਜਾਬ ਦਾ ਸਹਿ-ਇੰਚਾਰਜ ਬਣਾਇਆ ਗਿਆ ਹੈ। ਦੋਵੇਂ ਪਹਿਲਾਂ ਹੀ ਇਸ ਅਹੁਦੇ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ। ਇਹ ਹੁਕਮ ਭਾਜਪਾ ਦੇ ਕੌਮੀ ਪ੍ਰਧਾਨ ਵੱਲੋਂ ਜਾਰੀ ਕੀਤੇ ਗਏ ਹਨ।

ਵੋਟ ਸ਼ੇਅਰਿੰਗ ‘ਚ ਤੀਜੀ ਸਭ ਤੋਂ ਵੱਡੀ ਪਾਰਟੀ

ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦੇ ਇੰਚਾਰਜ ਅਤੇ ਸਹਿ-ਇੰਚਾਰਜ ਨਾ ਬਦਲਣ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਲੋਕ ਸਭਾ ਚੋਣਾਂ ਵਿੱਚ ਪਾਰਟੀ ਦਾ ਪ੍ਰਦਰਸ਼ਨ ਕਾਫੀ ਵਧੀਆ ਰਿਹਾ ਹੈ। ਵੋਟ ਸ਼ੇਅਰਿੰਗ ਦੇ ਮਾਮਲੇ ‘ਚ ਪਾਰਟੀ ਹੁਣ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੋਂ ਬਾਅਦ ਤੀਜੇ ਸਥਾਨ ‘ਤੇ ਪਹੁੰਚ ਗਈ ਹੈ। ਪਾਰਟੀ ਦੀ ਵੋਟ ਸ਼ੇਅਰਿੰਗ ਹੁਣ 18 ਫੀਸਦ ਤੱਕ ਪਹੁੰਚ ਗਈ ਹੈ। ਜੋ ਪਿਛਲੀਆਂ ਚੋਣਾਂ ਵਿੱਚ ਨੌਂ ਫੀਸਦੀ ਤੱਕ ਸੀਮਤ ਸੀ। ਭਾਵੇਂ ਇਸ ਵਾਰ ਪਾਰਟੀ ਲੋਕ ਸਭਾ ਚੋਣਾਂ ਵਿੱਚ ਕੋਈ ਵੀ ਸੀਟ ਨਹੀਂ ਜਿੱਤ ਸਕੀ। ਪਰ ਪਾਰਟੀ ਦੇ ਉਮੀਦਵਾਰਾਂ ਨੇ ਸਖ਼ਤ ਟੱਕਰ ਦਿੱਤੀ ਹੈ।

ਹੁਣ ਇੱਕ ਤੋਂ ਬਾਅਦ ਇੱਕ ਚੌਣ ਬਣਨਗੇ ਚੁਣੌਤੀ

ਪਾਰਟੀ ਨੂੰ ਹੁਣ ਸੂਬੇ ਵਿੱਚ ਇੱਕ ਤੋਂ ਬਾਅਦ ਇੱਕ ਚੋਣ ਚੱਕਰ ਵਿੱਚੋਂ ਲੰਘਣਾ ਪੈ ਰਿਹਾ ਹੈ। ਫਿਲਹਾਲ ਜਲੰਧਰ ਪੱਛਮੀ ਸੀਟ ਲਈ 10 ਜੁਲਾਈ ਨੂੰ ਵਿਧਾਨ ਸਭਾ ਜਿਮਨੀ ਚੋਣਾਂ ਹੋਣੀਆਂ ਹਨ। ਇਸ ਤੋਂ ਬਾਅਦ ਚਾਰ ਵਿਧਾਨ ਸਭਾ ਸੀਟਾਂ ‘ਤੇ ਜਿਮਨੀ ਚੋਣਾਂ ਹੋਣੀਆਂ ਹਨ। ਹਾਲਾਂਕਿ ਅਜੇ ਤੱਕ ਚੋਣਾਂ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਨ੍ਹਾਂ ਸੀਟਾਂ ਵਿੱਚ ਚੱਬੇਵਾਲ, ਡੇਰਾ ਬਾਬਾ ਨਾਨਕ, ਬਨਰਾਲਾ ਅਤੇ ਗਿੱਦੜਬਾਹਾ ਸ਼ਾਮਲ ਹਨ।

ਕਿਉਂਕਿ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਹੁਣ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਇਸੇ ਤਰ੍ਹਾਂ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਵੀ ਗੁਰਦਾਸਪੁਰ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਜਦਕਿ ਰਾਜ ਕੁਮਾਰ ਹੁਸ਼ਿਆਰਪੁਰ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਇਸ ਤੋਂ ਪਹਿਲਾਂ ਉਹ ਚੱਬੇਵਾਲ ਦੇ ਵਿਧਾਇਕ ਸਨ। ਇਸ ਦੇ ਨਾਲ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਜਦੋਂ ਕਿ ਇਸ ਤੋਂ ਪਹਿਲਾਂ ਉਹ ਗਿੱਦੜਬਾਹਾ ਦੇ ਵਿਧਾਇਕ ਸਨ। ਇਸ ਤੋਂ ਇਲਾਵਾ ਪੰਚਾਇਤੀ ਚੋਣਾਂ ਅਤੇ ਨਗਰ ਨਿਗਮ ਦੀਆਂ ਚੋਣਾਂ ਹਨ।

ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ...
ਸੀਐਮ ਉਮਰ ਨੇ ਪੀਐਮ ਮੋਦੀ ਦੀ ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ
ਸੀਐਮ ਉਮਰ ਨੇ ਪੀਐਮ ਮੋਦੀ ਦੀ  ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ...
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ  ਹੋਈ ਕੈਦ...
'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਪੰਜਾਬ 'ਆਪ' ਦੇ ਪ੍ਰਧਾਨ ਅਮਨ ਅਰੋੜਾ ਨੇ ਕੀ ਕਿਹਾ?
'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਪੰਜਾਬ 'ਆਪ' ਦੇ ਪ੍ਰਧਾਨ ਅਮਨ ਅਰੋੜਾ ਨੇ ਕੀ ਕਿਹਾ?...
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ... ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ... ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?...
2025 ਦੇ ਮਹਾਂਕੁੰਭ ਵਿੱਚ​​ ਨਜ਼ਰ ਆਉਣਗੇ ਵੱਖ-ਵੱਖ ਅਖਾੜਿਆਂ ਦੇ ਸੰਤਾਂ , ਜਾਣੋ ਕੀ ਹੈ ਮਹੱਤਤਾ
2025 ਦੇ ਮਹਾਂਕੁੰਭ ਵਿੱਚ​​ ਨਜ਼ਰ ਆਉਣਗੇ ਵੱਖ-ਵੱਖ ਅਖਾੜਿਆਂ ਦੇ ਸੰਤਾਂ , ਜਾਣੋ ਕੀ ਹੈ ਮਹੱਤਤਾ...
ਪੰਜਾਬ ਤੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਆਈ ਕਮੀ, ਕਿਉਂ ਵਿਦੇਸ਼ ਜਾਣ ਤੋਂ ਵਟਿਆ ਮੂੰਹ ?
ਪੰਜਾਬ ਤੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਆਈ ਕਮੀ, ਕਿਉਂ ਵਿਦੇਸ਼ ਜਾਣ ਤੋਂ ਵਟਿਆ ਮੂੰਹ ?...
ਸ਼ੰਭੂ ਬਾਰਡਰ ਤੇ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ, ਹਸਪਤਾਲ ਚ ਇਲਾਜ਼ ਦੌਰਾਨ ਤੋੜਿਆ ਦਮ
ਸ਼ੰਭੂ ਬਾਰਡਰ ਤੇ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ, ਹਸਪਤਾਲ ਚ ਇਲਾਜ਼ ਦੌਰਾਨ ਤੋੜਿਆ ਦਮ...