ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਵਿਜੇ ਰੂਪਾਨੀ ਦੇ ਆਖਰੀ ਬੋਲ: ‘ਪਰਿਵਾਰਕ ਕੰਮ ਲਈ ਵਿਦੇਸ਼ ਜਾ ਰਿਹਾ ਹਾਂ… ਰਿਜ਼ਲਟ ਤੋਂ ਬਾਅਦ ਮਿਲਾਂਗਾ, ਜਸ਼ਨ ਮਨਾਵਾਂਗੇ’

ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਦੀ ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ। ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਦੇ ਪ੍ਰਚਾਰ ਤੋਂ ਬਾਅਦ ਉਹ 9 ਜੂਨ ਨੂੰ ਗੁਜਰਾਤ ਗਏ ਸਨ। ਉਨ੍ਹਾਂ ਨੇ ਆਪਣੇ ਆਖਰੀ ਬੋਲਾਂ ਵਿੱਚ ਪਰਿਵਾਰਕ ਕੰਮ ਲਈ ਵਿਦੇਸ਼ ਜਾਣ ਦੀ ਗੱਲ ਕੀਤੀ ਸੀ। ਪੰਜਾਬ ਦੀ ਸਿਆਸਤ ਵਿੱਚ ਵਿਜੇ ਰੁਪਾਨੀ ਦਾ ਵੱਡਾ ਯੋਗਦਾਨ ਹੈ।

ਵਿਜੇ ਰੂਪਾਨੀ ਦੇ ਆਖਰੀ ਬੋਲ: ‘ਪਰਿਵਾਰਕ ਕੰਮ ਲਈ ਵਿਦੇਸ਼ ਜਾ ਰਿਹਾ ਹਾਂ… ਰਿਜ਼ਲਟ ਤੋਂ ਬਾਅਦ ਮਿਲਾਂਗਾ, ਜਸ਼ਨ ਮਨਾਵਾਂਗੇ’
Follow Us
tv9-punjabi
| Updated On: 13 Jun 2025 16:49 PM

ਭਾਜਪਾ ਦੇ ਪੰਜਾਬ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਲੁਧਿਆਣਾ ਦੇ ਪੱਛਮੀ ਹਲਕੇ ਵਿੱਚ ਭਾਜਪਾ ਉਮੀਦਵਾਰ ਜੀਵਨ ਗੁਪਤਾ ਲਈ 9 ਜੂਨ ਨੂੰ ਭਾਜਪਾ ਵਰਕਰਾਂ ਵਿੱਚ ਉਤਸ਼ਾਹ ਭਰਨ ਲਈ ਆਏ ਸਨ। ਜਾਂਦੇ ਸਮੇਂ ਉਨ੍ਹਾਂ ਕਿਹਾ ਸੀ – ਹੁਣ ਅਸੀਂ 23 ਜੂਨ ਨੂੰ ਨਤੀਜਿਆਂ ਤੋਂ ਬਾਅਦ ਹੀ ਮਿਲਾਂਗੇ। ਉਸ ਸਮੇਂ ਕੌਣ ਜਾਣਦਾ ਸੀ ਕਿ ਇਹ ਉਨ੍ਹਾਂ ਦੀ ਆਖਰੀ ਮੀਟਿੰਗ ਹੋਵੇਗੀ।

ਇਹ ਕਹਿੰਦੇ ਹੋਏ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਨੇ ਦੱਬੀ ਹੋਈ ਆਵਾਜ਼ ਵਿੱਚ ਕਿਹਾ ਕਿ ਜੇਕਰ ਸਾਨੂੰ ਪਤਾ ਹੁੰਦਾ, ਤਾਂ ਅਸੀਂ ਉਨ੍ਹਾਂ ਨੂੰ ਗੁਜਰਾਤ ਨਾ ਜਾਣ ਦਿੰਦੇ। ਭਾਜਪਾ ਜ਼ਿਲ੍ਹਾ ਪ੍ਰਧਾਨ ਦੇ ਨਾਲ-ਨਾਲ, ਸਾਰੇ ਪਾਰਟੀ ਵਰਕਰ ਜਹਾਜ਼ ਹਾਦਸੇ ਵਿੱਚ ਉਨ੍ਹਾਂ ਦੀ ਮੌਤ ਤੋਂ ਹੈਰਾਨ ਹਨ।

ਪੰਜਾਬ ਬੀਜੇਪੀ ਵਿੱਚ ਸੋਗ ਦੀ ਲਹਿਰ

ਉਨ੍ਹਾਂ ਦੀ ਡਿਊਟੀ ਪ੍ਰਤੀ ਲਗਨ ਇੰਨੀ ਸੀ ਕਿ ਉਹ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਦੀਆਂ ਮਿੰਟ-ਦਰ-ਮਿੰਟ ਰਿਪੋਰਟਾਂ ਲੈ ਰਹੇ ਸਨ। ਉਨ੍ਹਾਂ ਨੂੰ 9 ਜੂਨ ਨੂੰ ਗੁਜਰਾਤ ਜਾਣਾ ਸੀ, ਇਸ ਲਈ ਜਾਣ ਤੋਂ ਪਹਿਲਾਂ ਉਨ੍ਹਾਂ ਨੇ ਲੁਧਿਆਣਾ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਹ ਭਾਜਪਾ ਉਮੀਦਵਾਰ ਜੀਵਨ ਗੁਪਤਾ ਨਾਲ ਬੈਠੇ ਅਤੇ ਉਨ੍ਹਾਂ ਨੂੰ ਜਿੱਤ ਦਾ ਮੰਤਰ ਦਿੱਤਾ। ਉਨ੍ਹਾਂ ਦੀ ਫੇਰੀ ਨੇ ਭਾਜਪਾ ਉਮੀਦਵਾਰ ਅਤੇ ਵਰਕਰਾਂ ਨੂੰ ਉਤਸ਼ਾਹ ਨਾਲ ਭਰ ਦਿੱਤਾ। ਉਨ੍ਹਾਂ ਨੇ ਦੱਸਿਆ ਸੀ ਕਿ ਉਹ ਕਿਸੇ ਪਰਿਵਾਰਕ ਕੰਮ ਲਈ ਵਿਦੇਸ਼ ਜਾ ਰਹੇ ਹਨ। ਨਤੀਜਾ 23 ਜੂਨ ਨੂੰ ਆਵੇਗਾ ਅਤੇ ਫਿਰ ਜਿੱਤ ਦਾ ਜਸ਼ਨ ਹੋਵੇਗਾ।

ਰੁਪਾਨੀ ਦਾ ਪੰਜਾਬ ਬੀਜੇਪੀ ਵਿੱਚ ਵੱਡਾ ਯੋਗਦਾਨ

ਵਿਜੇ ਰੁਪਾਨੀ ਸਤੰਬਰ 2022 ਤੋਂ ਪੰਜਾਬ ਭਾਜਪਾ ਦੇ ਇੰਚਾਰਜ ਸਨ। 2024 ਵਿੱਚ ਵੀ ਭਾਜਪਾ ਹਾਈਕਮਾਨ ਨੇ ਉਨ੍ਹਾਂ ‘ਤੇ ਇੰਚਾਰਜ ਵਜੋਂ ਦੁਬਾਰਾ ਭਰੋਸਾ ਪ੍ਰਗਟ ਕੀਤਾ ਸੀ। ਪੰਜਾਬ ਵਿੱਚ ਭਾਜਪਾ ਦੇ ਗ੍ਰਾਫ ਨੂੰ ਵਧਾਉਣ ਵਿੱਚ ਇੰਚਾਰਜ ਰੂਪਾਨੀ ਦੇ ਮਹੱਤਵਪੂਰਨ ਯੋਗਦਾਨ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਪੰਜਾਬ ਵਿੱਚ 9.63 ਫੀਸਦ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ 6.60 ਫੀਸਦ ਵੋਟਾਂ ਮਿਲੀਆਂ। 2022 ਵਿੱਚ ਇੰਚਾਰਜ ਬਣਾਏ ਜਾਣ ਤੋਂ ਬਾਅਦ ਰਾਜ ਵਿੱਚ ਭਾਜਪਾ ਦਾ ਗ੍ਰਾਫ 18.56 ਫੀਸਦ ਤੱਕ ਪਹੁੰਚ ਗਿਆ।

ਦੱਸ ਦਈਏ ਕਿ ਵਿਜੈ ਰੁਪਾਨੀ ਦੋ ਵਾਰ ਗੁਜਰਾਤ ਦੇ ਮੁੱਖ ਮੰਤਰੀ ਰਹੇ। ਉਨ੍ਹਾਂ ਦੀ ਖਾਸ ਗੱਲ੍ਹ ਇਹ ਸੀ ਕਿ ਉਹ ਕਦੇ ਵੀ ਜ਼ਮੀਨੀ ਪੱਧਰ ‘ਤੇ ਜਾਣ ਅਤੇ ਪਾਰਟੀ ਵਰਕਰਾਂ ਨੂੰ ਮਿਲਣ ਤੋਂ ਗੁਰੇਜ਼ ਨਹੀਂ ਕੀਤਾ। ਰੁਪਾਨੀ ਪਿਛਲੇ 10 ਦਿਨਾਂ ਤੋਂ ਪੰਜਾਬ ਵਿੱਚ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨੂੰ ਲੈ ਕੇ ਇੱਥੇ ਵੀ ਸਨ।

ਉਨ੍ਹਾਂ ਨੇ 3 ਦਿਨ ਪਹਿਲਾਂ ਲੁਧਿਆਣਾ ਪੱਛਮੀ ਵਿੱਚ ਪਾਰਟੀ ਉਮੀਦਵਾਰ ਜੀਵਨ ਗੁਪਤਾ ਲਈ ਪ੍ਰਚਾਰ ਕੀਤਾ ਸੀ। ਇਸ ਤੋਂ ਪਹਿਲਾਂ 3 ਜੂਨ ਨੂੰ ਪਾਰਟੀ ਉਮੀਦਵਾਰ ਜੀਵਨ ਗੁਪਤਾ ਦੀ ਨਾਮਜ਼ਦਗੀ ਦਾਖਲ ਕੀਤੀ ਗਈ ਸੀ। ਉਹ 9 ਜੂਨ ਨੂੰ ਲੁਧਿਆਣਾ ਤੋਂ ਗੁਜਰਾਤ ਲਈ ਰਵਾਨਾ ਹੋਏ ਸਨ।

ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...