ਵਿਕਰਮਜੀਤ ਚੌਧਰੀ ਦੀ ਵਾਪਸੀ ਤੈਅ, ਪਾਰਟੀ ਵਿਰੋਧੀ ਗਤੀਵਿਧੀਆਂ ਤੋਂ ਬਾਅਦ ਹੋਈ ਸੀ ਕਾਰਵਾਈ
ਪਾਰਟੀ ਵਿੱਚ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਵਿਕਰਮਜੀਤ ਚੌਧਰੀ ਦਾ ਬਿਆਨ ਵੀ ਸਾਹਮਣੇ ਆਇਆ ਹੈ। ਇੱਕ ਮੀਡੀਆ ਅਦਾਰੇ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਕਿਹਾ ਕਿ ਪਾਰਟੀ ਜੋ ਉਹਨਾਂ ਨੂੰ ਜਿੰਮੇਵਾਰੀ ਸੌਂਪੇਗੀ ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣ ਲਈ ਤਿਆਰ ਹਨ।

ਫਿਲੌਰ ਤੋਂ ਕਾਂਗਰਸੀ ਵਿਧਾਇਕ ਵਿਕਰਮਜੀਤ ਚੌਧਰੀ ਦੀ ਪਾਰਟੀ ਵਿੱਚ ਵਾਪਸੀ ਲਗਭਗ ਤੈਅ ਹੋ ਗਈ ਹੈ। ਜਾਣਕਾਰੀ ਅਨੁਸਾਰ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉਹਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਉਣਗੇ। ਦਰਅਸਲ ਜਲੰਧਰ ਜ਼ਿਮਨੀ ਚੋਣ ਵਿੱਚ ਵਿਕਰਮਜੀਤ ਚੌਧਰੀ ਵੱਲੋਂ ਕਾਂਗਰਸੀ ਉਮੀਦਵਾਰ ਦਾ ਵਿਰੋਧ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਹਨਾਂ ਤੇ ਅਨੁਸ਼ਾਸਨੀ ਕਾਰਵਾਈ ਕੀਤੀ ਗਈ ਸੀ।
ਪਾਰਟੀ ਵਿੱਚ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਵਿਕਰਮਜੀਤ ਚੌਧਰੀ ਦਾ ਬਿਆਨ ਵੀ ਸਾਹਮਣੇ ਆਇਆ ਹੈ। ਇੱਕ ਮੀਡੀਆ ਅਦਾਰੇ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਕਿਹਾ ਕਿ ਪਾਰਟੀ ਜੋ ਉਹਨਾਂ ਨੂੰ ਜਿੰਮੇਵਾਰੀ ਸੌਂਪੇਗੀ ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣ ਲਈ ਤਿਆਰ ਹਨ।
ਚੰਨੀ ਨੂੰ ਟਿਕਟ ਮਿਲਣ ਤੋਂ ਸੀ ਨਰਾਜ਼
ਦਰਅਸਲ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਆਪਣੇ ਪਿਤਾ ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਜਲੰਧਰ ਸੀਟ ਤੋਂ ਆਪਣੇ ਕਿਸੇ ਪਰਿਵਾਰਿਕ ਮੈਂਬਰ ਨੂੰ ਚੋਣ ਲੜਵਾਉਣਾ ਚਾਹੁੰਦੇ ਸਨ ਪਰ ਪਾਰਟੀ ਨੇ ਉਹਨਾਂ ਦੇ ਪਰਿਵਾਰ ਦੀ ਥਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੈਦਾਨ ਵਿੱਚ ਉਤਾਰਿਆ ਅਤੇ ਉਹ ਇਹ ਚੋਣ ਜਿੱਤਣ ਤੋਂ ਬਾਅਦ ਲੋਕ ਸਭਾ ਪਹੁੰਚੇ।
ਕੀ ਕਾਂਗਰਸ ਵਿੱਚ ਸਭ ਕੁੱਝ ਠੀਕ ਹੈ ?
ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਇਹ ਵੀ ਇੱਕ ਵੱਡਾ ਸਵਾਲ ਹੈ। ਜਿੱਥੇ ਮੰਨਿਆ ਜਾ ਰਿਹਾ ਹੈ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਅਤੇ ਲੁਧਿਆਣਾ ਤੋਂ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਾਲੇ ਸਭ ਕੁੱਝ ਠੀਕ ਨਹੀਂ ਹੈ। ਜਦੋਂ ਪਾਸੇ ਬੀਤੇ ਦਿਨ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਕਾਂਗਰਸੀ ਆਗੂ ਕੜਵਾਲ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਸੀ। ਜਿਸ ਦਾ ਬੈਂਸ ਭਰਾਵਾਂ ਨਾਲ ਰਿਸ਼ਤਾ ਠੀਕ ਨਹੀਂ ਹੈ।
ਇਸ ਜੁਆਇੰਨ ਬਾਰੇ ਜਦੋਂ ਪੱਤਰਕਾਰਾਂ ਨੇ ਵੜਿੰਗ ਨੂੰ ਪੁੱਛਿਆ ਤਾਂ ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਇਸ ਜੁਆਇੰਨ ਬਾਰੇ ਕੋਈ ਜਾਣਕਾਰੀ ਨਹੀਂ ਹੈ। ਵੜਿੰਗ ਨੇ ਕਿਹਾ ਕਿ ਹੁਣ ਇਹ ਦੇਖਣਾ ਹਾਈਕਮਾਨ ਦਾ ਕੰਮ ਹੈ ਕਿ ਜੁਆਇੰਨ ਦੀ ਪ੍ਰੀਕ੍ਰਿਆ ਠੀਕ ਹੈ ਜਾਂ ਨਹੀਂ।
ਇਹ ਵੀ ਪੜ੍ਹੋ
ਦੂਜੇ ਪਾਸੇ ਚੰਨੀ ਦਾ ਵਿਰੋਧ ਕਰਨ ਵਾਲੇ ਆਗੂ ਦੀ ਕਾਂਗਰਸ ਵਿੱਚ ਵਾਪਸੀ ਹੋਣਾ ਅਤੇ ਵੜਿੰਗ ਵੱਲੋਂ ਉਸ ਨੂੰ ਕਰਵਾਇਆ ਜਾਣਾ ਕਿਤੇ ਨਾਲ ਕਿਤੇ ਪਾਰਟੀ ਅੰਦਰ ਚੱਲ ਰਹੇ ਆਪਣੀ ਖਿੱਚੋ-ਤਾਣ ਵੱਲ ਇਸ਼ਾਰਾ ਕਰਦਾ ਹੈ। ਫਿਲਹਾਲ ਦੇਖਣਾ ਹੋਵੇਗਾ ਕਿ ਇਹ ਘਰ ਵਾਪਸੀ ਹੁੰਦੀ ਹੈ ਜਾਂ ਨਹੀਂ ?