ਦੂਸ਼ਤ ਪਾਣੀ ਤੋਂ ਪਰੇਸ਼ਾਨ ਅੰਮ੍ਰਿਤਸਰ ਦੇ ਪਿੰਡਵਾਸੀ, 3 ਲੋਕਾਂ ਦੀ ਮੌਤ ਦਾ ਦਾਅਵਾ
Dirty Drinking Water: ਅੰਮ੍ਰਿਤਸਰ ਦੀ ਸਿਵਿਲ ਸਰਜਨ ਡਾਕਟਰ ਕਿਰਨਦੀਪ ਕੌਰ ਵੀ ਮੌਕੇ 'ਤੇ ਪਹੁੰਚੇ ਅਤੇ ਉਹਨ੍ਹਾਂ ਨੇ ਕਿਹਾ ਇਹ ਪਤਾ ਲੱਗਾ ਹੈ ਕਿ ਇਸ ਪਿੰਡ ਵਿੱਚ ਗੰਦੇ ਪਾਣੀ ਪੀਣ ਦੇ ਨਾਲ ਮੌਤਾਂ ਹੋਈਆਂ ਹਨ। ਉਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਣੀ ਦੇ ਸੈਂਪਲ ਲੈ ਲਏ ਹਨ ਅਤੇ ਪਿੰਡ ਵਾਲਿਆਂ ਨੂੰ ਦਵਾਈਆਂ ਵੀ ਵੰਡੀਆਂ ਜਾ ਰਹੀਆਂ ਹਨ। ਕਲੋਰੀਨ ਦੀ ਗੋਲੀਆਂ ਵੀ ਵੰਡੀਆਂ ਜਾ ਰਹੀਆਂ ਹਨ।
ਅੰਮ੍ਰਿਤਸਰ ਦੇ ਪਿੰਡ ਖਾਨਕੋਟ ਸਰਦਾਰਾਂ ਵਾਲਾ ਵਿਖੇ ਗੰਦੇ ਪਾਣੀ ਪੀਣ ਦੇ ਨਾਲ ਦੋ ਤੋਂ ਤਿੰਨ ਲੋਕਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਸਿਹਤ ਵਿਭਾਗ ਦੀ ਮੌਕੇ ‘ਤ ਮੌਕੇ ਪਹੁੰਚੀ ਹੈ। ਪਿੰਡ ਵਾਲਿਆਂ ਨੇ ਕਿਹਾ ਕਿ ਗੰਦੇ ਪਾਣੀ ਪੀਣ ਦੇ ਨਾਲ ਪਿੰਡ ਦੇ ਵਿੱਚ ਦੋ ਤੋਂ ਤਿੰਨ ਮੌਤਾਂ ਹੋ ਚੁੱਕੀਆਂ ਹਨ ਤੇੇ 25 ਤੋਂ ਵੱਧ ਲੋਕ ਜੇਰੇ ਇਲਾਜ ਹਨ। ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਦੇ ਵਿੱਚ ਇਲਾਜ ਚੱਲ ਰਿਹਾ ਹੈ।
ਪਿੰਡ ਵਾਸੀਆਂ ਨੇ ਕਿਹਾ ਹੈ ਕਿ ਸਪਲਾਈ ਵਾਲੇ ਪਾਣੀ ਵਿੱਚ ਸੀਵਰੇਜ ਵਾਲਾ ਪਾਣੀ ਮਿਕਸ ਹੋ ਕੇ ਆ ਰਿਹਾ ਹੈ, ਜਿਸ ਕਾਰਨ ਪਿੰਡ ਵਾਲੇ ਬੀਮਾਰ ਹੋ ਰਹੇ ਹਨ। ਉਹਨਾਂ ਨੇ ਕਿਹਾ ਕਿ ਪਹਿਲੇ ਵੀ ਕਈ ਵਾਰ ਪ੍ਰਸ਼ਾਸਨ ਤੱਕ ਉਨਾਂ ਨੇ ਗੰਦੇ ਪਾਣੀ ਨੂੰ ਲੈ ਕੇ ਦਰਖਾਸਤਾਂ ਦਿੱਤੀਆਂ ਹਨ, ਪਰ ਕਦੇ ਵੀ ਉਹਨਾਂ ਦਾ ਮਸਲਾ ਹੱਲ ਨਹੀਂ ਹੋਇਆ। ਉਹਨਾਂ ਨੇ ਕਿਹਾ ਕਿ ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ, ਤਾਂ ਜੋ ਮੌਤਾਂ ਹੋਰ ਨਾ ਹੋਵੇ।
ਅੰਮ੍ਰਿਤਸਰ ਦੀ ਸਿਵਿਲ ਸਰਜਨ ਡਾਕਟਰ ਕਿਰਨਦੀਪ ਕੌਰ ਵੀ ਮੌਕੇ ‘ਤੇ ਪਹੁੰਚੇ ਅਤੇ ਉਹਨ੍ਹਾਂ ਨੇ ਕਿਹਾ ਇਹ ਪਤਾ ਲੱਗਾ ਹੈ ਕਿ ਇਸ ਪਿੰਡ ਵਿੱਚ ਗੰਦੇ ਪਾਣੀ ਪੀਣ ਦੇ ਨਾਲ ਮੌਤਾਂ ਹੋਈਆਂ ਹਨ। ਉਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਣੀ ਦੇ ਸੈਂਪਲ ਲੈ ਲਏ ਹਨ ਅਤੇ ਪਿੰਡ ਵਾਲਿਆਂ ਨੂੰ ਦਵਾਈਆਂ ਵੀ ਵੰਡੀਆਂ ਜਾ ਰਹੀਆਂ ਹਨ। ਕਲੋਰੀਨ ਦੀ ਗੋਲੀਆਂ ਵੀ ਵੰਡੀਆਂ ਜਾ ਰਹੀਆਂ ਹਨ। ਉਹਨਾਂ ਨੇ ਪਿੰਡ ਵਾਲਿਆਂ ਨੂੰ ਕੀਤੀ ਅਪੀਲ ਕਿ ਜਦ ਤੱਕ ਸੈਂਪਲ ਦੀ ਰਿਪੋਰਟ ਨਹੀਂ ਆਉਂਦੀ ਤੱਕ ਪਾਣੀ ਉਬਾਲ ਕੇ ਪੀਤਾ ਜਾਵੇ।
ਜੇਕਰ ਤੁਹਾਡੇ ‘ਤੇ ਕੋਈ ਵੀ ਡਾਇਰੀਆ ਦੇ ਲੱਛਣ ਆਉਂਦੇ ਹਨ ਤਾਂ ਨਿਜੀ ਸਰਕਾਰੀ ਹਸਪਤਾਲ ਵਿੱਚ ਆਪਣਾ ਇਲਾਜ ਕਰਵਾਇਆ , ਉਹਨਾਂ ਨੇ ਕਿਹਾ ਕਿ ਜੇਕਰ ਇਸ ਦੇ ਵਿੱਚ ਕਿਸੇ ਵੀ ਸਰਕਾਰੀ ਅਧਿਕਾਰੀ ਦੀ ਕੁਤਾਹੀ ਵੇਖਣ ਨੂੰ ਮਿਲਦੀ ਹੈ ਤਾਂ ਉਸ ਦੇ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।
