ਮੁਹਾਲੀ ਚੰਡੀਗੜ੍ਹ ਬਾਰਡਰ ‘ਤੇ ਪੁਲਿਸ ਅਤੇ ਸਿੰਘਾਂ ਦਰਮਿਆਨ ਜਬਰਦਸਤ ਝੜਪਾਂ
ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਚੰਡੀਗੜ੍ਹ ਕੂਚ ਸਮੇਂ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਚੜਪਾਂ ਹੋ ਗਈਆਂ। ਨੌਜਵਾਨਾਂ ਨੇ ਚੰਡੀਗੜ੍ਹ ਪੁਲਿਸ ਦੇ ਵਾਹਨ ਭੰਨ ਦਿੱਤੇ, ਕਈ ਪੁਲਿਸ ਮੁਲਾਜ਼ਮਾਂ ਸਮੇਤ ਬੀਬੀਆਂ ਜਖਮੀ ਹੋ ਗਈਆਂ।
ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਕੌਮੀ ਇੰਸਾਫ ਮੋਰਚਾ ਵਲੋਂ ਪਿਛਲੇ ਕਰੀਬ ਇੱਕ ਮਹੀਨੇ ਤੋਂ ਅੰਦੋਲਨ ਕੀਤਾ ਜਾ ਰਿਹਾ ਹੈ। ਅੱਜ ਚੰਡੀਗੜ੍ਹ ਕੂਚ ਸਮੇਂ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਚੜਪਾਂ ਹੋ ਗਈਆਂ। ਨੌਜਵਾਨਾਂ ਨੇ ਚੰਡੀਗੜ੍ਹ ਪੁਲਿਸ ਦੇ ਵਾਹਨ ਭੰਨ ਦਿੱਤੇ, ਕਈ ਪੁਲਿਸ ਮੁਲਾਜ਼ਮਾਂ ਸਮੇਤ ਬੀਬੀਆਂ ਜਖਮੀ ਹੋ ਗਈਆਂ।
ਚੰਡੀਗੜ੍ਹ। ਕੌਮੀ ਇਨਸਾਫ ਮੋਰਚੇ ਦੇ ਮੰਚ ਤੋਂ ਅਰਦਾਸ ਉਪਰੰਤ ਅੱਜ ਜਦੋਂ ਤੀਸਰਾ ਜਥਾ ਚੰਡੀਗੜ੍ਹ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਰਵਾਨਾ ਹੋਇਆ ਤਾਂ ਰਸਤੇ ਵਿਚ ਚੰਡੀਗੜ੍ਹ ਪੁਲਿਸ ਵਲੋਂ ਲਗਾਈਆਂ ਰੋਕਾਂ ਦੇ ਚਲਦਿਆਂ ਇਹ ਜਥਾ ਮੁਹਾਲੀ ਚੰਡੀਗੜ੍ਹ ਬਾਰਡਰ ਤੇ ਰੋਸ ਪ੍ਰਦਰਸ਼ਨ ਕਰਨ ਲੱਗਾ। ਇਸ ਦੌਰਾਨ ਅਚਾਨਕ ਕਿਸੇ ਪਾਸਿਓ ਪੁਲਿਸ ਤੇ ਪਥਰਾਅ ਹੋ ਗਿਆ ਅਤੇ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਸਿੰਘਾਂ ਤੇ ਹਲਕਾ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾ ਸ਼ੁਰੂ ਕਰ ਦਿੱਤੀਆਂ। ਜਿਸਤੋਂ ਬਾਅਦ ਗੁੱਸੇ ਵਿਚ ਆਏ ਨੌਜਵਾਨਾਂ ਅਤੇ ਪੁਲਿਸ ਮੁਲਾਜ਼ਮਾਂ ਵਿਚ ਜਬਰਦਸਤ ਝੜਪਾਂ ਹੋਈਆਂ ਉਥੇ ਹੀ ਨੌਜਵਾਨਾਂ ਨੇ ਚੰਡੀਗੜ੍ਹ ਪੁਲਿਸ ਨੇ ਵਾਹਨਾਂ ਨੂੰ ਵੀ ਭੰਨ ਦਿੱਤਾ।


