AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

“MF Gabhru” ਗਾਣੇ ‘ਤੇ ਨਵਜੋਤ ਸਿੱਧੂ ਨੇ ਸ਼ੇਅਰ ਕੀਤੀ ਰੀਲ, ਕੁੜਤਾ-ਚਾਦਰਾ ਤੇ ਕੈਂਠਾ ਪਾਏ ਆਏ ਨਜ਼ਰ

ਨਵਜੋਤ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ 'ਤੇ ਇੱਕ ਰੀਲ ਪੋਸਟ ਕੀਤੀ ਹੈ, ਜਿਸ 'ਚ ਉਹ ਰਵਾਇਤੀ ਕੁੜਤਾ-ਚਾਦਰਾ ਤੇ ਉੱਪਰ ਇੱਕ ਜੈਕਟ ਤੇ ਗੱਲ 'ਚ ਕੈਂਠਾ ਪਾਏ ਹੋਏ ਦਿਖਾਈ ਦੇ ਰਹੇ ਹਨ। ਉਨ੍ਹਾਂ ਨੇ ਇਸ ਪਹਿਰਾਵੇ ਨਾਲ ਰੀਲ ਸ਼ੇਅਰ ਕੀਤੀ ਹੈ, ਜਿਸ 'ਚ ਮਸ਼ਹੂਰ ਪੰਜਾਬ ਗਾਇਕ ਕਰਨ ਔਜਲਾ ਦਾ "ਐਮਐਫ ਗੱਬਰੂ" ਗਾਣਾ ਚੱਲ ਰਿਹਾ ਹੈ।

MF Gabhru ਗਾਣੇ 'ਤੇ ਨਵਜੋਤ ਸਿੱਧੂ ਨੇ ਸ਼ੇਅਰ ਕੀਤੀ ਰੀਲ, ਕੁੜਤਾ-ਚਾਦਰਾ ਤੇ ਕੈਂਠਾ ਪਾਏ ਆਏ ਨਜ਼ਰ
ਕੁਝ ਦਿਨ ਪਹਿਲਾਂ ਵੀ ਸਿੱਧੂ “MF Gabhru” ਗਾਣੇ ‘ਤੇ ਰੀਲ ਸ਼ੇਅਰ ਕੀਤੀ ਸੀ, ਜਿਸ ਵਿੱਚ ਉਹ ਕੁੜਤਾ-ਚਾਦਰਾ ਤੇ ਕੈਂਠਾ ਪਾਏ ਆਏ ਨਜ਼ਰ ਆਏ ਸਨ। ਉਨ੍ਹਾਂ ਦਾ ਇਹ ਅੰਦਾਜ ਵੀ ਉਨ੍ਹਾਂ ਦੇ ਚਾਹੁਣ ਵਾਲਿਆਂ ਵਿੱਚ ਖੂਬ ਵਾਇਰਲ ਹੋਇਆ ਸੀ।
tv9-punjabi
| Published: 20 Apr 2026 12:18 PM IST
Share

ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਇਸ ਸਮੇਂ ਇੰਡੀਅਨ ਪ੍ਰੀਮਿਅਰ ਲੀਗ ‘ਚ ਕੁਮੈਂਟਰੀ ਕਰਦੇ ਹੋਏ ਨਜ਼ਰ ਆ ਰਹੇ ਹਨ। ਹਿੰਦੀ ਦੇ ਨਾਲ-ਨਾਲ ਉਹ ਪੰਜਾਬੀ ‘ਚ ਵੀ ਕੁਮੈਂਟਰੀ ਕਰ ਰਹੇ ਹਨ। ਫੈਂਸ ਵੱਲੋਂ ਉਨ੍ਹਾਂ ਦੀ ਪੰਜਾਬੀ ਕੁਮੈਂਟਰੀ ਨੂੰ ਬਹੁਤ ਪਸੰਦ ਕੀਤਾ ਜਾ ਰਿਹਾ ਹੈ, ਸ਼ਾਇਰਾਨਾ ਅੰਦਾਜ਼ ਦੇ ਨਾਲ-ਨਾਲ, ਉਹ ਕੁਮੈਂਟਰੀ ‘ਚ ਆਪਣੀਆਂ ਮਜ਼ਾਕੀਆਂ ਟਿੱਪਣੀਆਂ ਨਾਲ ਵੀ ਛਾਏ ਹੋਏ ਹਨ। ਹਾਲਾਂਕਿ, ਇਸ ਸਭ ਦੇ ਵਿਚਕਾਰ ਉਹ ਸੋਸ਼ਲ ਮੀਡੀਆ ‘ਤੇ ਅਲੱਗ ਹੀ ਅੰਦਾਜ਼ ‘ਚ ਨਜ਼ਰ ਆ ਰਹੇ ਹਨ।

ਨਵਜੋਤ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ‘ਤੇ ਇੱਕ ਰੀਲ ਪੋਸਟ ਕੀਤੀ ਹੈ, ਜਿਸ ‘ਚ ਉਹ ਰਵਾਇਤੀ ਕੁੜਤਾ-ਚਾਦਰਾ ਤੇ ਉੱਪਰ ਇੱਕ ਜੈਕਟ ਤੇ ਗੱਲ ‘ਚ ਕੈਂਠਾ ਪਾਏ ਹੋਏ ਦਿਖਾਈ ਦੇ ਰਹੇ ਹਨ। ਉਨ੍ਹਾਂ ਨੇ ਇਸ ਪਹਿਰਾਵੇ ਨਾਲ ਰੀਲ ਸ਼ੇਅਰ ਕੀਤੀ ਹੈ, ਜਿਸ ‘ਚ ਮਸ਼ਹੂਰ ਪੰਜਾਬ ਗਾਇਕ ਕਰਨ ਔਜਲਾ ਦਾ “ਐਮਐਫ ਗੱਬਰੂ” ਗਾਣਾ ਚੱਲ ਰਿਹਾ ਹੈ। ਇਹ ਉਹੀ ਗਾਣਾ ਹੈ, ਜਿਸ ਕਾਰਨ ਕਰਨ ਔਜਲਾ ਨੂੰ ਵਿਵਾਦ ਝੱਲਣਾ ਪਿਆ ਸੀ, ਉਨ੍ਹਾਂ ਨੂੰ ਮਹਿਲਾ ਕਮਿਸ਼ਨ ਵੱਲੋਂ ਇਸ ਗਾਣੇ ਲਈ ਨੋਟਿਸ ਵੀ ਜਾਰੀ ਹੋ ਚੁੱਕਿਆ ਹੈ।

ਨਵਜੋਤ ਸਿੰਘ ਸਿੱਧੂ ਦੀ ਇਸ ਗਾਣੇ ਦੇ ਨਾਲ ਦੇਸੀ ਲੁੱਕ ‘ਚ ਪੋਸਟ ਕੀਤੀ ਗਈ ਰੀਲ ਨੂੰ ਫੈਨਸ ਵੱਲੋਂ ਬਹੁਤ ਹੀ ਪਸੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਇਸ ਵੀਡੀਓ ਨੂੰ 4.50 ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਕੁਮੈਂਟ ਵੀ ਕੀਤੇ ਜਾ ਰਹੇ ਹਨ। ਸਾਬਕਾ ਭਾਰਤੀ ਸਪਿਨਰ ਤੇ ਮੌਜੂਦਾ ਪੰਜਾਬ ਦੇ ਰਾਜ ਸਭਾ ਸਾਂਸਦ ਹਰਭਜਨ ਸਿੰਘ ਨੇ ਟਿੱਪਣੀ ਕੀਤੀ ਹੈ- ਛਾਅ ਗਏ ਪਾਜੀ। ਸਿੱਧੂ ਦੀ ਪੋਸਟ ‘ਤੇ ਇੱਕ ਯੂਜ਼ਰ ਨੇ ਕੁਮੈਂਟ ਕੀਤਾ ਹੈ- ਉਮਰ ਸਿਰਫ਼ ਇੱਕ ਸੰਖਿਆ ਹੈ, ਸਿੱਧੂ ਹੁਣੇ ਹੀ ਆਪਣੇ ਟੀਨ ਏਜ਼ ‘ਚ ਸ਼ਾਮਲ ਹੋਏ ਹਨ। ਲਵ ਯੂ।

Follow Us
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...