AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦੀ SIT ਰਿਪੋਰਟ ਆਈ, ਫੋਰਟਿਸ ਦੇ ਡਾਕਟਰਾਂ ‘ਤੇ ਮਾਮਲਾ ਦਰਜ ਕਰਨ ਦੀ ਮੰਗ

Virendra Ghumman Death SIT Report: 9 ਅਕਤੂਬਰ, 2025 ਨੂੰ ਸਰਜਰੀ ਦੌਰਾਨ ਘੁਮਣ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਪੁਲਿਸ ਨੇ SIT ਬਣਾਈ ਸੀ ਅਤੇ ਇੱਕ ਮੈਡੀਕਲ ਬੋਰਡ ਦੁਆਰਾ ਜਾਂਚ ਕਰਵਾਈ। ਰਿਪੋਰਟ ਤੋਂ ਬਾਅਦ, ਪਰਿਵਾਰ ਹੁਣ ਖੁੱਲ੍ਹ ਕੇ ਇਨਸਾਫ਼ ਦੀ ਮੰਗ ਕਰਦੇ ਹੋਏ ਸਾਹਮਣੇ ਆਇਆ ਹੈ। ਉਨ੍ਹਾਂ ਦੇ ਦੋਸਤਾਂ ਦਾ ਇਲਜ਼ਾਮ ਸੀ ਕਿ ਘੁੰਮਣ ਦੀ ਲਾਸ਼ ਨੀਲੀ ਹੋ ਗਈ ਸੀ ਅਤੇ ਹਸਪਤਾਲ ਪ੍ਰਸ਼ਾਸਨ ਦੀ ਲਾਪਰਵਾਹੀ ਸੀ। ਇਸ ਮਾਮਲੇ ਨੂੰ ਲੈ ਕੇ ਦੋਸਤਾਂ ਅਤੇ ਡਾਕਟਰਾਂ ਵਿਚਕਾਰ ਬਹਿਸ ਵੀ ਹੋਈ ਸੀ।

ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦੀ SIT ਰਿਪੋਰਟ ਆਈ, ਫੋਰਟਿਸ ਦੇ ਡਾਕਟਰਾਂ 'ਤੇ ਮਾਮਲਾ ਦਰਜ ਕਰਨ ਦੀ ਮੰਗ
ਵਰਿੰਦਰ ਘੁੰਮਣ
davinder-kumar-jalandhar
| Published: 03 Mar 2026 15:30 PM IST

ਜਲੰਧਰ ਵਿੱਚ ਅੰਤਰਰਾਸ਼ਟਰੀ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਦਾ ਮਾਮਲਾ ਫਿਰ ਤੋਂ ਗਰਮਾ ਗਿਆ ਹੈ। SIT ਮੈਡੀਕਲ ਰਿਪੋਰਟ ਜਾਰੀ ਹੋਣ ਤੋਂ ਬਾਅਦ, ਉਨ੍ਹਾਂ ਦੇ ਪਿਤਾ, ਗੁਲਜ਼ਾਰ ਸਿੰਘ ਨੇ ਫੋਰਟਿਸ ਹਸਪਤਾਲ ਦੇ ਡਾਕਟਰਾਂ ਖਿਲਾਫ FIR ਦਰਜ ਕਰਨ ਅਤੇ ਉਨ੍ਹਾਂ ਦੇ ਲਾਇਸੈਂਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਨੇ ਆਰੋਪ ਲਗਾਇਆ ਹੈ ਕਿ ਸਰਜਰੀ ਦੌਰਾਨ ਘੋਰ ਲਾਪਰਵਾਹੀ ਵਰਤੀ ਗਈ ਸੀ, ਜਿਸਦੇ ਨਤੀਜੇ ਵਜੋਂ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ। ਪਰਿਵਾਰ ਦੇ ਅਨੁਸਾਰ, ਸਰਜਰੀ ਤੋਂ ਪਹਿਲਾਂ ECG ਰਿਪੋਰਟ ਨਾਰਮਲ ਨਹੀਂ ਸੀ, ਫਿਰ ਵੀ ਆਪ੍ਰੇਸ਼ਨ ਨੂੰ ਅੱਗੇ ਵਧਾਉਣ ਦਾ ਫੈਸਲਾ ਲਿਆ ਗਿਆ। ਇੱਕ ਘੰਟੇ ਦੀ ਸਰਜਰੀ ਦੱਸ ਕੇ ਪੰਜ ਘੰਟਿਆਂ ਤੋਂ ਵੱਧ ਚੱਲੀ, ਅਤੇ ਘੁੰਮਣ ਦੀ ਮੌਤ ਓਪਰੇਟਿੰਗ ਥੀਏਟਰ ਵਿੱਚ ਹੀ ਹੋਈ ਸੀ, ਹਾਲਾਂਕਿ ਕਾਰਨ ਦਿਲ ਦਾ ਦੌਰਾ ਦੱਸਿਆ ਗਿਆ। ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂਨੇ ਡਾਕਟਰਾਂ ਨੂੰ ਤੁਰੰਤ ਅਨੱਸਥੀਸੀਆ ਨਾ ਦੇਣ ਦੀ ਸਲਾਹ ਦਿੱਤੀ ਸੀ, ਪਰ ਉਨ੍ਹਾਂਦੀ ਸਲਾਹ ਨੂੰ ਅਣਦੇਖਾ ਕਰ ਦਿੱਤਾ ਗਿਆ।

ਗੁਲਜ਼ਾਰ ਸਿੰਘ ਨੇ ਕਿਹਾ ਕਿ ਉਹ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨਾਲ ਮੁਲਾਕਾਤ ਕਰਕੇ ਡਾਕਟਰਾਂ ਅਤੇ ਹਸਪਤਾਲ ਪ੍ਰਬੰਧਨ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕਰਨਗੇ।ਘੁੰਮਣ ਦੀ 9 ਅਕਤੂਬਰ, 2025 ਨੂੰ ਸਰਜਰੀ ਦੌਰਾਨ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਇੱਕ ਐਸਆਈਟੀ ਬਣਾਈ ਅਤੇ ਮੈਡੀਕਲ ਬੋਰਡ ਦੁਆਰਾ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਗਈ। ਰਿਪੋਰਟ ਤੋਂ ਬਾਅਦ, ਪਰਿਵਾਰ ਹੁਣ ਇਨਸਾਫ਼ ਦੀ ਮੰਗ ਕਰਦੇ ਹੋਏ ਖੁੱਲ੍ਹ ਕੇ ਸਾਹਮਣੇ ਆਇਆ ਹੈ।

ਆਖਿਰੀ ਵੀਡੀਓ ਵਰਿੰਦਰ ਨੇ ਕੀ ਕਿਹਾ ਸੀ?

ਵਰਿੰਦਰ ਸਿੰਘ ਘੁੰਮਣ ਦੀ ਮੌਤ ਤੋਂ ਪਹਿਲਾਂ ਦੀ ਆਖਿਰੀ ਵੀਡੀਓ ਵੀ ਸਾਹਮਣੇ ਆਈ ਸੀ, ਜਿਸ ਚ ਉਹ ਐਮਆਰਆਈ ਕਰਵਾ ਰਹੇ ਸਨ। ਘੁੰਮਣ ਕਹਿ ਰਹੇ ਸਨ ਕਿ ਕੁੱਝ ਲੋਕ ਕਹਿੰਦੇ ਹਨ ਕਿ ਜਿਹੜੀ ਇੰਜਰੀ, ਦਿੱਕਤ ਜਾਂ ਦਰਦ ਹੁੰਦੀ ਹੈ, ਉਹ ਤੁਹਾਡੇ ਕਰਮਾਂ ਦੀ ਸਜ਼ਾ ਹੁੰਦੀ ਹੈ। ਪਰ ਇੱਕ ਖਿਡਾਰੀ ਹੁੰਦੇ ਹੋਏ ਇਹ ਤੁਹਾਡੇ ਲਈ ਸਜ਼ਾ ਨਹੀਂ ਮਜ਼ਾ ਹੁੰਦੀ ਹੈ। ਸੱਟਾਂ ਵੀ ਖਿਡਾਰੀਆਂ ਨੂੰ ਹੀ ਲੱਗਦੀਆਂ ਹਨ, ਇਹ ਤੁਹਾਡੇ ਲਈ ਹੌਸਲਾ ਹੁੰਦਾ ਹੈ ਤੇ ਤੁਹਾਨੂੰ ਇਸ ਤੇ ਮਾਣ ਮਹਿਸੂਸ ਹੁੰਦਾ ਹੈ। ਜੇਕਰ ਮਾਣ ਮਹਿਸੂਸ ਕਰਨਾ ਹੈ ਤਾਂ ਇਸ ਦਰਦ ਚੋਂ ਨਿਕਲਣਾ ਪਵੇਗਾ।

ਮਿਸਟਰ ਇੰਡੀਆ ਰਹੇ ਘੁੰਮਣ

ਵਰਿੰਦਰ ਘੁੰਮਣ ਨੇ 2009 ਵਿੱਚ ਮਿਸਟਰ ਇੰਡੀਆ ਦਾ ਖਿਤਾਬ ਜਿੱਤਿਆ ਅਤੇ ਉਸੇ ਸਾਲ ਮਿਸਟਰ ਏਸ਼ੀਆ ਬਾਡੀ ਬਿਲਡਿੰਗ ਮੁਕਾਬਲੇ ਵਿੱਚ ਦੂਜੇ ਸਥਾਨ ‘ਤੇ ਰਿਹਾ। ਉਹ 2012 ਦੀ ਪੰਜਾਬੀ ਫਿਲਮ ਕਬੱਡੀ ਵਨਸ ਅਗੇਨ, 2014 ਦੀ ਰੋਅਰ – ਟਾਈਗਰਜ਼ ਆਫ਼ ਦ ਸੁੰਦਰਬਨਜ਼, 2019 ਦੀ ਮਰਜਾਵਾਂ, ਅਤੇ 2023 ਦੀ ਟਾਈਗਰ 3 ਵਿੱਚ ਨਜ਼ਰ ਆਏ।

Follow Us
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...