AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਵ੍ਰਿੰਦਾਵਨ ਹਾਦਸੇ ‘ਚ 10 ਲੋਕਾਂ ਦੀ ਮੌਤ, ਪਰਿਵਾਰਕ ਮੈਂਬਰਾਂ ਵਿੱਚ ਸੋਗ ਦੀ ਲਹਿਰ

ਵ੍ਰਿੰਦਾਵਨ ਦੇ ਕੇਸੀ ਘਾਟ 'ਤੇ ਹੋਏ ਹਾਦਸੇ ਵਿੱਚ ਹਿਸਾਰ, ਜਗਰਾਓਂ ਅਤੇ ਲੁਧਿਆਣਾ ਦੇ ਸ਼ਰਧਾਲੂਆਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਇਸ ਤੋਂ ਬਾਅਦ ਪਰਿਵਾਰਾਂ ਵਿੱਚ ਸੋਗ ਦਾ ਮਾਹੌਲ ਹੈ। ਜਗਰਾਉਂ ਤੋਂ ਰਵਾਨਾ ਹੋਈਆਂ ਬੱਸਾਂ ਵਿੱਚ ਬਹੁਤ ਸਾਰੇ ਸ਼ਰਧਾਲੂ ਸਵਾਰ ਸਨ, ਜਿਨ੍ਹਾਂ ਵਿੱਚ ਜਗਰਾਉਂ ਦੇ ਈਸ਼ਾਨ ਕਟਾਰੀਆ ਸਮੇਤ ਦੁਗਰੀ ਦੇ ਕੁਝ ਸ਼ਰਧਾਲੂ ਵੀ ਸਵਾਰ ਸਨ।

ਵ੍ਰਿੰਦਾਵਨ ਹਾਦਸੇ 'ਚ 10 ਲੋਕਾਂ ਦੀ ਮੌਤ, ਪਰਿਵਾਰਕ ਮੈਂਬਰਾਂ ਵਿੱਚ ਸੋਗ ਦੀ ਲਹਿਰ
rajinder-arora-ludhiana
| Updated On: 11 Apr 2026 00:08 AM IST

ਉੱਤਰ ਪ੍ਰਦੇਸ਼ ਦੇ ਵ੍ਰਿਦਾਵਨ ਵਿੱਚ ਯਮੁਨਾ ਨਦੀ ਵਿੱਚ ਇੱਕ ਕਿਸ਼ਤੀ ਪਲਟਣ ਕਾਰਨ ਵੱਡਾ ਹਾਦਸਾ ਹੋ ਗਿਆ ਹੈ। ਜਿਸ ਵਿੱਚ 10 ਸ਼ਰਧਾਲੂਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਪਰਿਵਾਰ ਦੇ 7 ਲੋਕਾਂ ਦੀ ਮੌਤ ਹੋ ਗਈ ਹੈ। ਸਾਰੇ ਸ਼ਰਧਾਲੂ ਸੁੱਕਰਵਾਰ ਸਵੇਰੇ ਹੀ ਲੁਧਿਆਣਾ ਅਤੇ ਜਗਰਾਓਂ ਤੋਂ ਵ੍ਰਿੰਦਾਵਨ ਪਹੁੰਚੇ ਸਨ। ਹਾਦਸੇ ਵਿੱਚ ਜਾਣ ਗਵਾਉਣ ਵਾਲੇ ਸ਼ਰਧਾਲੂ ਲੁਧਿਆਣਾ ਅਤੇ ਜਗਰਾਓਂ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ ਅਤੇ ਪਰਿਵਾਰਕ ਮੈਂਬਰਾਂ ਵਿੱਚ ਸੋਗ ਦਾ ਲਹਿਰ ਹੈ।

ਦਰਅਸਲ, ਵੀਰਵਾਰ 9 ਅਪ੍ਰੈਲ ਨੂੰ ਜਗਰਾਓਂ ਦੇ ਸ੍ਰੀ ਬਾਂਕੇ ਬਿਹਾਰੀ ਕਲੱਬ ਵੱਲੋਂ 2 ਬੱਸਾਂ ਵਿੱਚ ਕਰੀਬ 130 ਸ਼ਰਧਾਲੂ ਵ੍ਰਿਦਾਵਨ ਯਾਤਰਾ ਲਈ ਗਏ ਸਨ। ਇਨ੍ਹਾਂ ਵਿੱਚ ਕਰੀਬ 90 ਸ਼ਰਧਾਲੂ ਜਗਰਾਓਂ ਤੋਂ ਸਨ। ਜਦੋਂ ਕਿ ਬਾਕਿ ਹੋਰ ਸ਼ਹਿਰਾਂ ਤੋਂ ਸ਼ਾਮਲ ਹੋਏ ਸਨ। ਇਹ ਚਾਰ ਦਿਨਾਂ ਦੀ ਧਾਰਮਿਕ ਯਾਤਰਾ ‘ਤੇ ਸਨ ਅਤੇ ਬਾਂਕੇ ਬਿਹਾਰੀ ਦਰਸ਼ਨ ਕਰਨ ਗਏ ਸਨ। ਪਰ ਵ੍ਰਿਦਾਵਨ ਵਿੱਚ ਕਿਸ਼ਤੀ ਪਲਟਨ ਕਾਰਨ 7 ਲੋਕਾਂ ਦੀ ਮੌਤ ਹੋ ਗਈ।

ਇੱਕ ਪਰਿਵਾਰ ਦੇ 7 ਮੈਂਬਰਾਂ ਦੀ ਮੌਤ

ਹਾਦਸੇ ਵਿੱਚ ਇੱਕ ਪਰਿਵਾਰ ਦੇ 7 ਮੈਂਬਰਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕਾਂ ਵਿੱਚ ਜਗਰਾਓਂ ਨਿਵਾਸੀ ਮਧੁਰ ਬਹਲ, ਉਨ੍ਹਾਂ ਦੀ ਮਾਤਾ ਕਵਿਤਾ ਬਹਲ, ਚਾਚਾ ਚਰਨਜੀਤ, ਚਰਨਜੀਤ ਦੀ ਪਤਨੀ ਪਿੰਕੀ ਬਹਲ, ਮਧੁਰ ਦੀ ਭੁਆ ਆਸ਼ਾ ਰਾਣੀ, ਦੂਜੀ ਭੁਆ ਲੁਧਿਆਣਾ ਨਿਵਾਸੀ ਅੰਜੂ ਗੁਲਾਟੀ ਅਤੇ ਫੁੱਫੜ ਰਾਕੇਸ਼ ਗੁਲਾਟੀ ਦੇ ਨਾਮ ਸਾਹਮਣੇ ਆਏ ਹਨ। ਹਲਾਂਕਿ ਲੁਧਿਆਣਾ ਸਥਿਤ ਰਾਕੇਸ਼ ਗੁਲਾਟੀ ਦੇ ਘਰ ਮੌਜੂਦ ਰਿਸ਼ਤੇਦਾਰ ਨੇ ਕਿਹਾ ਕਿ ਪੂਰੀ ਸੂਟੀ ਮਿਲਣ ਤੋਂ ਬਾਅਦ ਹੀ ਸਥਿਤੀ ਸਪਸ਼ਟ ਹੋ ਪਾਏਗੀ।

ਵਿਧਾਇਕ ਨੇ ਪਹੁੰਚ ਕੇ ਪਰਿਵਾਰ ਨਾਲ ਸਾਂਝਾ ਕੀਤਾ ਦੁੱਖ

ਘਟਨਾ ਦੀ ਸੂਚਨਾ ਮਿਲਦਿਆਂ ਹੀ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਪੀੜਤ ਪਰਿਵਾਰ ਕੋਲ ਦੁੱਖ ਸਾਂਝਾ ਕਰਨ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਉਹ ਮੌਕੇ ‘ਤੇ ਪਹੁੰਚ ਗਏ ਅਤੇ ਪੂਰੇ ਮਾਮਲੇ ਦੀ ਜਾਣਕਾਰੀ ਲੈ ਰਹੇ ਹਨ। ਹਾਦਸੇ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਹੈ ਅਤੇ ਪੂਰੇ ਇਲਕੇ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ।

ਦੱਸ ਦਈਏ ਕਿ ਵ੍ਰਿਦਾਵਨ ਦੇ ਕੇਸ਼ੀ ਘਾਟ ਦੇ ਨੇੜੇ ਯਮੁਨਾ ਨਦੀ ਵਿੱਚ ਸ਼ਰਧਾਲੂਆਂ ਦੀ ਕਿਸ਼ਤੀ ਪੈਨਟੂਨ ਪੁਲ ਦੇ ਟਕਰਾਉਣ ਕਾਰਨ ਪਲਟ ਗਈ ਸੀ। ਇਸ ਕਿਸ਼ਤੀ ਵਿੱਚ 30 ਤੋਂ ਵੱਧ ਲੋਕ ਸਵਾਰ ਸਨ ਜੋ ਨਦੀ ਵਿੱਚ ਡਿੱਗ ਗਏ। ਜਿਨ੍ਹਾਂ ਵਿੱਚ 10 ਲੋਕਾਂ ਦੀ ਮੌਤ ਹੋ ਗਈ। ਜਦ ਕਿ 22 ਲੋਕਾਂ ਨੂੰ ਬਚਾ ਲਿਆ ਗਿਆ। ਉਥੇ ਹੀ ਪ੍ਰਧਾਨ ਮੰਤਰੀ ਮੋਦੀ ਨੇ ਐਲਾਨ ਕੀਤਾ ਹੈ ਕਿ ਵ੍ਰਿਦਾਵਨ ਹਾਦਸੇ ਵਿੱਚ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੀਐਮਐਨਆਰਐਫ ਤੋਂ 2 ਲੱਖ ਰੁਪਏ ਦੀ ਐਕਸ਼-ਗ੍ਰੇਸ਼ੀਆ ਰਕਮ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ।

Follow Us
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ, ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ,  ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ...
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ...
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ...
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ...
Iran-Israel War: ਤੇਲ ਅਵੀਵ 'ਤੇ ਅੱਧੀ ਰਾਤ ਨੂੰ ਈਰਾਨ ਦਾ ਮਿਜ਼ਾਈਲ ਅਟੈਕ, ਬੰਕਰਾਂ ਵੱਲ ਭੱਜੇ ਲੋਕ
Iran-Israel War: ਤੇਲ ਅਵੀਵ 'ਤੇ ਅੱਧੀ ਰਾਤ ਨੂੰ ਈਰਾਨ ਦਾ ਮਿਜ਼ਾਈਲ ਅਟੈਕ, ਬੰਕਰਾਂ ਵੱਲ ਭੱਜੇ ਲੋਕ...
Punjab Election 2027: Navjot Singh Sidhu ਮੁੜ ਹੋਏ ਸਿਆਸਤ 'ਚ ਸਰਗਰਮ... ਕੀ ਹੈ ਮਾਜਰਾ?
Punjab Election 2027: Navjot Singh Sidhu ਮੁੜ ਹੋਏ ਸਿਆਸਤ 'ਚ ਸਰਗਰਮ... ਕੀ ਹੈ ਮਾਜਰਾ?...