AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਵ੍ਰਿੰਦਾਵਨ ਹਾਦਸੇ ਦੇ ਮ੍ਰਿਤਕਾਂ ਦਾ ਗਮਗੀਨ ਮਾਹੌਲ ‘ਚ ਸਸਕਾਰ, CM ਮਾਨ ਨੇ ਸ਼ਰਧਾਂਜਲੀ ਭੇਟ ਕੀਤੀ, ਬੋਲੇ- ਪਰਿਵਾਰ ਦੀ ਹਰ ਸੰਭਵ ਮਦਦ ਕਰਾਂਗੇ

ਮੁੱਖ ਮੰਤਰੀ ਵੱਲੋਂ ਗੱਲਬਾਤ ਕਰਦਿਆਂ ਕਿਹਾ ਕਿ 11 ਮ੍ਰਿਤਕਾਂ ਦੀ ਲਾਸ਼ਾਂ ਹੁਣ ਤੱਕ ਲਭ ਗਈਆਂ ਹਨ। ਚਾਰ ਹਾਲੇ ਵੀ ਲਾਪਤਾ ਹਨ। ਉਨਾਂ ਕਿਹਾ ਕਿ ਹਾਲੇ ਵੀ ਉੱਥੇ ਲਗਾਤਾਰ ਭਾਲ ਜਾਰੀ ਹੈ। ਗੋਤਾਖੋਰਾਂ ਅਤੇ ਐਨਡੀਆਰਐਫ ਦੀਆਂ ਟੀਮਾਂ ਉੱਥੇ ਕੰਮ ਕਰ ਰਹੀਆਂ ਹਨ। ਪੰਜਾਬ ਤੋਂ ਵੀ ਟੀਮਾਂ ਪਹੁੰਚੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

ਵ੍ਰਿੰਦਾਵਨ ਹਾਦਸੇ ਦੇ ਮ੍ਰਿਤਕਾਂ ਦਾ ਗਮਗੀਨ ਮਾਹੌਲ 'ਚ ਸਸਕਾਰ, CM ਮਾਨ ਨੇ ਸ਼ਰਧਾਂਜਲੀ ਭੇਟ ਕੀਤੀ, ਬੋਲੇ- ਪਰਿਵਾਰ ਦੀ ਹਰ ਸੰਭਵ ਮਦਦ ਕਰਾਂਗੇ
rajinder-arora-ludhiana
| Updated On: 11 Apr 2026 15:56 PM IST

ਵ੍ਰਿੰਦਾਵਨ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀਆਂ ਮ੍ਰਿਤਕ ਦੇਹਾਂ ਪੰਜਾਬ ਪਹੁੰਚੀਆਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵ੍ਰਿੰਦਾਵਨ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਲਈ ਜਗਰਾਉਂ ਪਹੁੰਚੇ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ CM ਮਾਨ ਮ੍ਰਿਤਕ ਦੇਹਾਂ ਨੂੰ ਸ਼ਰਧਾਂਜਲੀ ਦੇਣ ਦੇ ਲਈ ਜਗਰਾਉਂ ਦੇ ਸਮਸ਼ਾਨ ਘਾਟ ਪਹੁੰਚੇ। ਜਿੱਥੇ ਕਈ ਸਿਆਸੀ ਆਗੂ ਮੌਜੂਦ ਸਨ।

ਗੋਤਾਖੋਰਾਂ ਤੇ ਐਨਡੀਆਰਐਫ ਦੀਆਂ ਟੀਮਾਂ ਵੱਲੋਂ ਭਾਲ ਜਾਰੀ

ਇਸ ਦੌਰਾਨ ਮੁੱਖ ਮੰਤਰੀ ਵੱਲੋਂ ਗੱਲਬਾਤ ਕਰਦਿਆਂ ਕਿਹਾ ਕਿ 11 ਮ੍ਰਿਤਕਾਂ ਦੀ ਲਾਸ਼ਾਂ ਹੁਣ ਤੱਕ ਲਭ ਗਈਆਂ ਹਨ। ਚਾਰ ਹਾਲੇ ਵੀ ਲਾਪਤਾ ਹਨ। ਉਨਾਂ ਕਿਹਾ ਕਿ ਹਾਲੇ ਵੀ ਉੱਥੇ ਲਗਾਤਾਰ ਭਾਲ ਜਾਰੀ ਹੈ। ਗੋਤਾਖੋਰਾਂ ਅਤੇ ਐਨਡੀਆਰਐਫ ਦੀਆਂ ਟੀਮਾਂ ਉੱਥੇ ਕੰਮ ਕਰ ਰਹੀਆਂ ਹਨ। ਪੰਜਾਬ ਤੋਂ ਵੀ ਟੀਮਾਂ ਪਹੁੰਚੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਨਾਲ ਵੀ ਗੱਲਬਾਤ ਹੋਈ ਹੈ ਅਤੇ ਲੁਧਿਆਣਾ ਦੇ ਡੀਸੀ ਵੀ ਉਥੋਂ ਦੇ ਕਲੈਕਟਰ ਦੇ ਨਾਲ ਲਗਾਤਾਰ ਸੰਪਰਕ ਵਿੱਚ ਹਨ।

ਮ੍ਰਿਤਕਾਂ ਦੀ ਯਾਦਗਾਰ ਬਣਾਈ ਜਾਵੇਗੀ- CM ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਹਾਦਸੇ ਵਿੱਚ ਕਸੂਰਵਾਰ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਪੂਰੇ ਹਾਦਸੇ ਦੀ ਜਾਂਚ ਹੋਣੀ ਚਾਹੀਦੀ ਹੈ ਪਰ ਅੱਜ ਦੁੱਖ ਦੀ ਘੜੀ ਹੈ ਅਸੀਂ ਪਰਿਵਾਰ ਦੇ ਨਾਲ ਸਾਂਝਾ ਕਰਨ ਲਈ ਪਹੁੰਚੇ ਹਾਂ। ਉਨ੍ਹਾਂ ਕਿਹਾ ਕਿ ਸੁਰੱਖਿਆ ਦੀ ਘਾਟ ਕਰਕੇ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਨੇ ਕਿਹਾ ਕਿ ਮ੍ਰਿਤਕਾਂ ਦੀ ਯਾਦਗਾਰ ਬਣਾਈ ਜਾਵੇਗੀ।

ਕੇਦਾਰ ਨਾਰਾਇਣ ਸ਼ਰਮਾ ਖਿਲਾਫ ਮਾਮਲਾ ਦਰਜ

ਉੱਤਰ ਪ੍ਰਦੇਸ਼ ਪੁਲਿਸ ਨੇ ਕਿਸ਼ਤੀ ਚਾਲਕ ਪੱਪੂ ਅਤੇ ਪੋਂਟੂਨ ਪੁਲ ਦੇ ਠੇਕੇਦਾਰ ਨਾਰਾਇਣ ਸ਼ਰਮਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਕਿਸ਼ਤੀ ਚਾਲਕ ‘ਤੇ ਇਲਜ਼ਾਮ ਹੈ ਕਿ ਜਦੋਂ ਯਾਤਰੀਆਂ ਨੇ ਉਸ ਨੂੰ ਵਾਪਸ ਜਾਣ ਲਈ ਕਿਹਾ ਤਾਂ ਉਸ ਨੇ ਖ਼ਤਰੇ ਨੂੰ ਨਜ਼ਰਅੰਦਾਜ਼ ਕੀਤਾ। ਸਭ ਤੋਂ ਵੱਡੀ ਗੱਲ ਕਿਸ਼ਤੀ ਵਿੱਚ ਲਾਈਫ ਜੈਕਟਾਂ ਨਹੀਂ ਸਨ। ਜਿਆਦਾ ਸਮਰੱਥਾ ਕਾਰਨ ਕਿਸ਼ਤੀ ਆਪਣਾ ਸੰਤੁਲਨ ਗੁਆ ​​ਬੈਠੀ। ਜਿਸ ਕਾਰਨ ਇਹ ਪਲਟ ਗਈ। ਉਥੇ ਹੀ ਠੇਕੇਦਾਰ ਨਾਰਾਇਣ ਸ਼ਰਮਾ ਕਿਸੇ ਨੂੰ ਦੱਸੇ ਬਿਨਾਂ ਪੋਂਟੂਨ ਪੁਲ ਨੂੰ ਢਾਹ ਕੇ ਦੁਬਾਰਾ ਨਿਰਮਾਣ ਕਰ ਰਿਹਾ ਸੀ।

Follow Us
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ, ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ,  ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ...
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ...
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ...
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ...