AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਰਾਜਾ ਵੜਿੰਗ ਤੋਂ ਅਸਤੀਫ਼ਾ ਲੈਣ ਤੋਂ ਬਾਅਦ ਪੰਜਾਬ ਕਾਂਗਰਸ ‘ਚ ਨਵੇਂ ਪ੍ਰਧਾਨ ਦੀ ਚਰਚਾ ਤੇਜ਼, ਅੱਜ ਰਾਹੁਲ ਗਾਂਧੀ ਨਾਲ ਵੜਿੰਗ ਦੀ ਮੁਲਾਕਾਤ

Punjab Congress: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਧੜੇ ਦੇ ਦਬਾਅ ਤੋਂ ਬਾਅਦ ਹਾਈਕਮਾਨ ਨੇ ਆਖਿਰਕਾਰ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਅਸਤੀਫ਼ਾ ਲੈ ਲਿਆ। ਰਾਜਾ ਵੜਿੰਗ ਨੇ ਬੁੱਧਵਾਰ ਦੇਰ ਰਾਤ ਆਪਣੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ।

ਰਾਜਾ ਵੜਿੰਗ ਤੋਂ ਅਸਤੀਫ਼ਾ ਲੈਣ ਤੋਂ ਬਾਅਦ ਪੰਜਾਬ ਕਾਂਗਰਸ 'ਚ ਨਵੇਂ ਪ੍ਰਧਾਨ ਦੀ ਚਰਚਾ ਤੇਜ਼, ਅੱਜ ਰਾਹੁਲ ਗਾਂਧੀ ਨਾਲ ਵੜਿੰਗ ਦੀ ਮੁਲਾਕਾਤ
ਵੜਿੰਗ ਦੀ ਰਾਹੁਲ ਨਾਲ ਮੁਲਾਕਾਤ
tv9-punjabi
| Updated On: 02 Oct 2026 08:37 AM IST
Share

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਧੜੇ ਦੇ ਦਬਾਅ ਤੋਂ ਬਾਅਦ ਹਾਈਕਮਾਨ ਨੇ ਆਖਿਰਕਾਰ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਅਸਤੀਫ਼ਾ ਲੈ ਲਿਆ। ਰਾਜਾ ਵੜਿੰਗ ਨੇ ਬੁੱਧਵਾਰ ਦੇਰ ਰਾਤ ਆਪਣੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ। ਇਸ ਤੋਂ ਬਾਅਦ ਵੀਰਵਾਰ ਨੂੰ ਉਹ ਦਿੱਲੀ ਪਹੁੰਚ ਗਏ। ਅੱਜ (ਸ਼ੁੱਕਰਵਾਰ, 2 ਅਕਤੂਬਰ) ਸਵੇਰੇ 11 ਵਜੇ ਉਹ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ।

ਪਾਰਟੀ ਹਾਈਕਮਾਨ ਨੇ ਚੰਨੀ-ਰੰਧਾਵਾ ਧੜੇ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਪਾਰਟੀ ਕਿਸੇ ਵੀ ਹਾਲਤ ਵਿੱਚ ਗੁੱਟਬਾਜ਼ੀ ਨੂੰ ਬਰਦਾਸ਼ਤ ਨਹੀਂ ਕਰੇਗੀ। ਪਾਰਟੀ ਸੂਤਰਾਂ ਮੁਤਾਬਕ, ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਹਾਈਕਮਾਨ ਨੂੰ ਪੰਜਾਬ ਬਾਰੇ ਜੋ ਰਿਪੋਰਟ ਸੌਂਪੀ, ਉਸ ਵਿੱਚ ਸਪੱਸ਼ਟ ਕਿਹਾ ਗਿਆ ਸੀ ਕਿ ਪਾਰਟੀ ਦਾ ਇੱਕ ਵੱਡਾ ਧੜਾ ਰਾਜਾ ਵੜਿੰਗ ਨੂੰ ਪ੍ਰਧਾਨ ਮੰਨਣ ਲਈ ਤਿਆਰ ਨਹੀਂ ਹੈ। ਅਜਿਹੇ ਵਿੱਚ ਵੜਿੰਗ ਨੂੰ ਹਟਾਏ ਬਿਨਾਂ ਪਾਰਟੀ ਵਿੱਚ ਗੁੱਟਬਾਜ਼ੀ ਖ਼ਤਮ ਕਰਨਾ ਮੁਸ਼ਕਲ ਹੈ। ਰਾਜਾ ਵੜਿੰਗ ਨੂੰ ਹਟਾ ਕੇ ਇੱਕ ਨਿਰਪੱਖ ਪ੍ਰਧਾਨ ਦੀ ਲੋੜ ਦੱਸੀ ਗਈ।

ਰਾਜਾ ਵੜਿੰਗ ਦੇ ਅਸਤੀਫ਼ੇ ਤੋਂ ਬਾਅਦ ਅੱਜ ਹੀ ਪੰਜਾਬ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਸਕਦਾ ਹੈ। ਹਾਲਾਂਕਿ, ਮੀਡੀਆ ਰਿਪੋਰਟਾਂ ਵਿੱਚ ਨਵੇਂ ਪ੍ਰਧਾਨ ਲਈ ਵਿਜੈ ਇੰਦਰ ਸਿੰਗਲਾ ਸਮੇਤ ਕਈ ਨਾਵਾਂ ਦੀ ਚਰਚਾ ਹੈ।

ਸੂਤਰਾਂ ਮੁਤਾਬਕ, ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਅਤੇ ਕੇਸੀ ਵੇਣੂਗੋਪਾਲ ਦੇ ਸਾਹਮਣੇ ਰਿਪੋਰਟ ਰੱਖੀ ਗਈ, ਜਿਸ ਤੋਂ ਬਾਅਦ ਰਾਜਾ ਵੜਿੰਗ ਨੂੰ ਅਸਤੀਫ਼ਾ ਦੇਣ ਲਈ ਰਾਹੁਲ ਗਾਂਧੀ ਨੇ ਖੁਦ ਫੋਨ ਕੀਤਾ। ਨਵੇਂ ਪ੍ਰਧਾਨ ਲਈ ਨਿਰਪੱਖ ਨੇਤਾਵਾਂ ਦੇ ਤੌਰ ‘ਤੇ ਪਾਰਟੀ ਵਿੱਚ ਸਭ ਤੋਂ ਪਹਿਲਾਂ ਵਿਜੈ ਇੰਦਰ ਸਿੰਗਲਾ ਦੇ ਨਾਮ ‘ਤੇ ਚਰਚਾ ਹੋਈ। ਹਾਲਾਂਕਿ, ਪਰਗਟ ਸਿੰਘ, ਸੁਖ ਸਰਕਾਰੀਆ, ਪ੍ਰਤਾਪ ਸਿੰਘ ਬਾਜਵਾ ਸਮੇਤ ਕੁਝ ਹੋਰ ਨਾਵਾਂ ‘ਤੇ ਵੀ ਚਰਚਾ ਹੋਈ ਹੈ। ਮੀਡੀਆ ਰਿਪੋਰਟਾਂ ਵਿੱਚ ਵੀ ਸਿੰਗਲਾ ਤੋਂ ਇਲਾਵਾ ਪਰਗਟ ਸਿੰਘ, ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਆਗੂਆਂ ਦੇ ਨਾਵਾਂ ਦੀ ਚਰਚਾ ਦੱਸੀ ਗਈ ਹੈ।

ਰਾਜਾ ਵੜਿੰਗ ਨੂੰ ਬਦਲਣ ਦਾ ਫੈਸਲਾ ਕਿਵੇਂ ਹੋਇਆ

ਚੰਨੀ-ਰੰਧਾਵਾ ਧੜੇ ਦੀ ਵੜਿੰਗ ਤੋਂ ਦੂਰੀ

ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਧੜੇ ਦੇ ਆਗੂ ਚੰਡੀਗੜ੍ਹ ਵਿੱਚ ਸਚਿਨ ਪਾਇਲਟ ਦੀ ਅਗਵਾਈ ਹੇਠ ਇੱਕ ਮੰਚ ‘ਤੇ ਇਕੱਠੇ ਹੋਏ, ਪਰ ਉਹ ਦਿਲੋਂ ਇਕੱਠੇ ਨਜ਼ਰ ਨਹੀਂ ਆਏ। ਚੰਨੀ ਨੇ ਸਚਿਨ ਪਾਇਲਟ ਦੀ ਮੌਜੂਦਗੀ ਵਿੱਚ ਆਪਣੇ ਭਾਸ਼ਣ ਦੌਰਾਨ ਰਾਜਾ ਵੜਿੰਗ ਦਾ ਨਾਮ ਤੱਕ ਨਹੀਂ ਲਿਆ। ਸਚਿਨ ਪਾਇਲਟ ਨੇ ਦੋਵਾਂ ਦੇ ਹੱਥ ਜ਼ਰੂਰ ਮਿਲਵਾਏ। ਇਸ ਦੇ ਬਾਵਜੂਦ ਉਨ੍ਹਾਂ ਵਿਚਕਾਰ ਦੂਰੀਆਂ ਕਾਇਮ ਰਹੀਆਂ। ਇਸ ਤੋਂ ਬਾਅਦ ਵੀ ਰਾਜਾ ਵੜਿੰਗ ਅਤੇ ਚੰਨੀ ਇਕੱਠੇ ਨਜ਼ਰ ਨਹੀਂ ਆਏ। ਸਚਿਨ ਪਾਇਲਟ ਦੋਵਾਂ ਧੜਿਆਂ ਦੀਆਂ ਸਰਗਰਮੀਆਂ ‘ਤੇ ਬਾਰੀਕੀ ਨਾਲ ਨਜ਼ਰ ਰੱਖ ਰਹੇ ਸਨ।

ਚੰਨੀ-ਰੰਧਾਵਾ ਧੜਾ ਨਹੀਂ ਹੋਇਆ ਤਿਆਰ

ਚੰਨੀ ਅਤੇ ਰੰਧਾਵਾ ਧੜੇ ਦੇ ਆਗੂਆਂ ਨੇ ਜਦੋਂ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ ਤਾਂ ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਕਿ ਉਨ੍ਹਾਂ ਦਾ ਧੜਾ ਰਾਜਾ ਵੜਿੰਗ ਦੀ ਅਗਵਾਈ ਵਿੱਚ ਕੰਮ ਨਹੀਂ ਕਰ ਸਕੇਗਾ। ਉਨ੍ਹਾਂ ਦਾ ਕਹਿਣਾ ਸੀ ਕਿ ਬੂਥ ਕਮੇਟੀਆਂ ਦੀ ਮੀਟਿੰਗ ਦੌਰਾਨ ਵੜਿੰਗ ਧੜੇ ਨੇ ਉਨ੍ਹਾਂ ਨੂੰ ਪਾਰਟੀ ਵਿਰੋਧੀ ਅਤੇ ਇੱਥੋਂ ਤੱਕ ਕਿ RSS ਦਾ ਏਜੰਟ ਵੀ ਕਿਹਾ ਸੀ। ਰਾਜਾ ਵੜਿੰਗ ਵੀ ਲਗਾਤਾਰ ਚੰਨੀ ਧੜੇ ਖ਼ਿਲਾਫ਼ ਬਿਆਨਬਾਜ਼ੀ ਕਰਦੇ ਰਹੇ।

ਫੀਲਡ ਰਿਪੋਰਟ ਤੋਂ ਬਾਅਦ ਆਗੂਆਂ ਨੂੰ ਦਿੱਲੀ ਬੁਲਾਇਆ

ਸਚਿਨ ਪਾਇਲਟ ਨੂੰ ਫੀਲਡ ਰਿਪੋਰਟ ਮਿਲਣ ਤੋਂ ਬਾਅਦ ਜ਼ਿਲ੍ਹਾ ਪ੍ਰਧਾਨਾਂ ਅਤੇ ਯੂਥ ਆਗੂਆਂ ਨੂੰ ਦਿੱਲੀ ਤਲਬ ਕੀਤਾ ਗਿਆ। ਪਾਇਲਟ ਨੇ ਦਿੱਲੀ ਵਿੱਚ ਆਗੂਆਂ ਦੇ ਵਿਚਾਰ ਜਾਣੇ ਅਤੇ ਉਨ੍ਹਾਂ ਤੋਂ ਇਹ ਵਚਨ ਲਿਆ ਕਿ ਉਹ ਹਮੇਸ਼ਾ ਪਾਰਟੀ ਹਾਈਕਮਾਨ ਦੇ ਹੁਕਮਾਂ ਦੀ ਪਾਲਣਾ ਕਰਨਗੇ। ਜ਼ਿਲ੍ਹਾ ਪ੍ਰਧਾਨਾਂ ਤੋਂ ਵਚਨ ਲੈਣ ਤੋਂ ਬਾਅਦ ਸਚਿਨ ਪਾਇਲਟ ਨੇ ਹਾਈਕਮਾਨ ਨੂੰ ਆਪਣੀ ਰਿਪੋਰਟ ਸੌਂਪੀ ਅਤੇ ਕਿਹਾ ਕਿ ਰਾਜਾ ਵੜਿੰਗ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਹੀ ਸੰਗਠਨ ਮਜ਼ਬੂਤੀ ਨਾਲ ਕੰਮ ਕਰ ਸਕੇਗਾ। ਇਸ ਤੋਂ ਬਾਅਦ ਹਾਈਕਮਾਨ ਨੇ ਵੜਿੰਗ ਨੂੰ ਹਟਾਉਣ ਦਾ ਫੈਸਲਾ ਕੀਤਾ।

ਹਿੰਦੂ ਚਿਹਰੇ ਨਾਲ ਭਾਜਪਾ ਨੂੰ ਘੇਰਨ ਦੀ ਤਿਆਰੀ

ਪਾਰਟੀ ਸੂਤਰਾਂ ਮੁਤਾਬਕ, ਵਿਜੈ ਇੰਦਰ ਸਿੰਗਲਾ ਦੇ ਨਾਮ ‘ਤੇ ਰਾਹੁਲ ਗਾਂਧੀ ਨੇ ਵੀ ਆਪਣੀ ਸਹਿਮਤੀ ਦਿੱਤੀ ਹੈ। ਦਰਅਸਲ, ਰਾਹੁਲ ਗਾਂਧੀ ਉੱਤਰ ਪ੍ਰਦੇਸ਼ ਅਤੇ ਪੰਜਾਬ ਚੋਣਾਂ ਤੋਂ ਪਹਿਲਾਂ ਦੇਸ਼ ਭਰ ਵਿੱਚ ਰਾਮ ਮੰਦਰ ਦੇ ਚੰਦਾ ਚੋਰੀ ਮਾਮਲੇ ਨੂੰ ਲੈ ਕੇ ਇੱਕ ਵੱਡੀ ਮੁਹਿੰਮ ਸ਼ੁਰੂ ਕਰਨ ਜਾ ਰਹੇ ਹਨ, ਤਾਂ ਜੋ ਹਿੰਦੂ ਵੋਟ ਨੂੰ ਭਾਜਪਾ ਤੋਂ ਦੂਰ ਕੀਤਾ ਜਾ ਸਕੇ।

Follow Us
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?...
ਇੰਡੀਆ ਗੱਠਜੋੜ ਦਾ ਵੱਡਾ ਫੈਸਲਾ, 2 ਅਕਤੂਬਰ ਤੋਂ ਦੇਸ਼ ਭਰ ਵਿੱਚ ਹੋਣਗੇ ਪ੍ਰਦਰਸ਼ਨ, 6 ਨੂੰ EC ਦਫ਼ਤਰ ਦਾ ਘਿਰਾਓ
ਇੰਡੀਆ ਗੱਠਜੋੜ ਦਾ ਵੱਡਾ ਫੈਸਲਾ, 2 ਅਕਤੂਬਰ ਤੋਂ ਦੇਸ਼ ਭਰ ਵਿੱਚ ਹੋਣਗੇ ਪ੍ਰਦਰਸ਼ਨ, 6 ਨੂੰ EC ਦਫ਼ਤਰ ਦਾ ਘਿਰਾਓ...
LPU ਹਿੰਸਾ ਮਾਮਲੇ ਦੀ ਹਾਈ ਕੋਰਟ 'ਚ ਸੁਣਵਾਈ, ਕੀ ਬੋਲੇ ਜੱਜ...? ਜਾਣੋ...
LPU ਹਿੰਸਾ ਮਾਮਲੇ ਦੀ ਹਾਈ ਕੋਰਟ 'ਚ ਸੁਣਵਾਈ, ਕੀ ਬੋਲੇ ਜੱਜ...? ਜਾਣੋ......