ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Khalistan: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਛੱਡ ਰਹੇ ਉਸਦਾ ਸਾਥ

Amritpal Singh: ਅੰਮ੍ਰਿਤਪਾਲ ਦੇ ਸਾਥੀ ਅਤੇ ਜਥੇਬੰਦੀ ਦੇ ਫਾਉਂਡਰ ਮੈਂਬਰ ਗੁਰਪ੍ਰੀਤ ਸਿੰਘ ਨੇ ਆਪਣੇ ਆਪ ਨੂੰ ਅੰਮ੍ਰਿਤਪਾਲ ਤੋਂ ਵੱਖ ਕਰ ਲਿਆ ਹੈ। ਅਜਨਾਲਾ ਕਾਂਡ ਨੰ ਵੀ ਦੱਸਿਆ ਗਲਤ, ਗੁਰਪ੍ਰੀਤ ਸਿੰਘ ਨੇ ਕਿਹਾ ਅੰਮ੍ਰਿਤਪਾਲ ਨੌਜਵਾਨਾਂ ਨੂੰ ਨਸ਼ਾ ਛੁਡਵਾਉਂਦਾ ਸੀ ਅਤੇ ਅੰਮ੍ਰਿਤ ਸ਼ੰਚਾਰ ਕਰਦਾ ਉਹ ਠੀਕ ਸੀ ਪਰ ਬਾਕੀ ਗਤੀਵਿਧੀਆਂ ਕਾਰਨ ਉਹ ਉਸਤੋਂ ਵੱਖ ਹੋਏ ਹਨ। ਇਸਤੋਂ ਇਲਾਵਾ ਗੁਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਦੇ ਬਾਕੀ ਸਾਥੀਆਂ ਨੂੰ ਵੀ ਪੁਲਿਸ ਕੋਲ ਸਰੰਡਰ ਕਰਨ ਦੀ ਅਪੀਲ ਕੀਤੀ ਹੈ।

Khalistan: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਛੱਡ ਰਹੇ ਉਸਦਾ ਸਾਥ
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਛੱਡ ਰਹੇ ਉਸਦਾ ਸਾਥ।
Follow Us
sukhjinder-sahota-faridkot
| Updated On: 25 Mar 2023 10:10 AM

ਫਰੀਦਕੋਟ। ਵਾਰਿਸ ਪੰਜਾਬ ਦੇ ਜਥੇਬੰਦੀ ਪ੍ਰਮੁੱਖ ਅੰਮ੍ਰਿਤਪਾਲ ਦਾ ਸਾਥ ਇਕ ਇਕ ਕਰ ਉਸ ਦੇ ਸਾਥੀ ਛੱਡ ਰਹੇ ਹਨ। ਪੁਲਿਸ ਵੱਲੋਂ ਪਿਛਲੇ ਦਿਨੀ ਅੰਮ੍ਰਿਤਪਾਲ ਸਿੰਘ (Amritpal Singh) ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂਆਂ ਖਿਲਾਫ ਕੀਤੀ ਗਈ ਕਾਰਵਾਈ ਦੌਰਾਨ ਫਰੀਦਕੋਟ ਜਿਲ੍ਹੇ ਦੇ ਕੁਝ ਨੌਜਵਾਨਾਂ ਨੂੰ ਵੀ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਸੀ।

ਜਿੰਨਾਂ ਨੂੰ ਪੁਲਿਸ ਵੱਲੋਂ ਜਾਂਚ ਪੜਤਾਲ ਕਰਨ ਤੋਂ ਬਾਅਦ ਅਦਾਲਤ ਤੋਂ ਜਮਾਨਤ ਲੈਣ ਤੇ ਛੱਡਿਆ ਗਿਆ। ਇਸ ਮੌਕੇ ਜਮਾਨਤ ਕਰਵਾ ਕੇ ਬਾਹਰ ਆਏ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਫਾਉਂਡਰ ਮੈਂਬਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਹਨਾਂ ਨੇ ਦੀਪ ਸਿੱਧੂ (Deep Sidhu) ਨਾਲ ਮਿਲ ਕੇ ਵਾਰਿਸ ਪੰਜਾਬ ਦੇ ਜਥੇਬੰਦੀ ਬਣਾਈ ਸੀ ਅਤੇ ਰਜਿਸਟਰਡ ਕਰਵਾਈ। ਪਰ ਭਾਈ ਅੰਮ੍ਰਿਤਪਾਲ ਸਿੰਘ ਨੇ ਕੁੱਝ ਅਜਿਹੇ ਕੰਮ ਕੀਤੇ ਜਿਸ ਨਾਲ ਉਹ ਸਹਿਮਤ ਨਹੀਂ ਹਨ।

ਅਜਨਾਲਾ ਕਾਂਡ ਪੂਰੀ ਤਰ੍ਹਾਂ ਗਲਤ ਸੀ-ਗੁਰਪ੍ਰੀਤ ਸਿੰਘ

ਉਹਨਾਂ ਕਿਹਾ ਕਿ ਜਦੋਂ ਤੱਕ ਭਾਈ ਅੰਮ੍ਰਿਤਪਾਲ ਸਿੰਘ ਨੌਜਵਾਨਾਂ ਦੇ ਨਸ਼ੇ ਛੁਡਵਾਉਂਦਾ ਸੀ ਅਤੇ ਲੋਕਾਂ ਨੂੰ ਅੰਮ੍ਰਿਤਪਾਨ ਕਰਵਾਉਂਦਾ ਸੀ ਉਦੋਂ ਤੱਕ ਠੀਕ ਸੀ ਪਰ ਜਦੋਂ ਉਹ ਬਾਕੀ ਗਤੀਵਿਧੀਆਂ ਵਿਚ ਸ਼ਾਮਿਲ ਹੋਇਆ ਤਾਂ ਅਸੀਂ ਖੁਦ ਨੂੰ ਅੰਮ੍ਰਿਤਪਾਲ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਤੋਂ ਬਹੁਤ ਪਹਿਲਾਂ ਹੀ ਵੱਖ ਕਰ ਲਿਆ ਸੀ। ਉਹਨਾਂ ਕਿਹਾ ਕਿ ਅੰਮ੍ਰਿਤਪਾਲ ਦਾ ਅਜਨਾਲਾ ਕਾਂਡ (Ajnala case) ਵੀ ਗਲਤ ਸੀ ਜਿਸ ਤੋਂ ਬਾਅਦ ਅਸੀਂ ਪੂਰੀ ਤਰਾਂ ਚੁੱਪ ਸੀ ਅਤੇ ਸਾਡਾ ਉਹਨਾਂ ਨਾਲ ਕੋਈ ਸੰਬੰਧ ਨਹੀਂ ਸੀ। ਉਹਨਾਂ ਕਿਹਾ ਕਿ ਪੁਲਿਸ ਨੇ ਸਾਨੂੰ ਪਹਿਲਾਂ ਸ਼ੇਅਰ ਕੀਤੀਆ ਪੋਸਟਾਂ ਕਾਰਨ ਫੜ੍ਹਿਆ ਸੀ।

ਬਾਕੀ ਸਾਥੀਆਂ ਨੂੰ ਪੁਲਿਸ ਅੱਗੇ ਸਮਰਪਣ ਕਰਨ ਦੀ ਅਪੀਲ

ਗੁਰਪ੍ਰੀਤ ਸਿੰਘ ਨੇ ਬਾਕੀ ਸਾਥੀਆਂ ਨੂੰ ਪੁਲਿਸ ਅੱਗੇ ਸਮਰਪਣ ਕਰਨ ਦੀ ਅਪੀਲ ਕੀਤੀ ਤਾਂ ਜੋ ਪਰਿਵਾਰ ਵਾਲਿਆਂ ਨੂੰ ਪਰੇਸ਼ਾਨੀ ਨਾ ਹੋਵੇ। ਉਹਨਾਂ ਦੱਸਿਆ ਕਿ ਫਰਦਿਕੋਟ ਜੇਲ੍ਹ ਵਿਚ ਵਾਰਿਸ ਪੰਜਾਬ ਦਾ ਜਥੇਬੰਦੀ ਨਾਲ ਸੰਬੰਧਿਤ ਮੋਗਾ ਜਿਲ੍ਹੇ ਦੇ ਵੀ ਕਈ ਨੌਜਵਾਨ ਬੰਦ ਹਨ। ਉਹਨਾਂ ਦੱਸਿਆ ਕਿ ਉਸ ਦੇ ਨਾਲ ਇਕ ਹੋਰ ਸਾਥੀ ਨੂੰ ਛੱਡਿਆ ਗਿਆ ਹੈ ਜਦਕਿ ਬਾਕੀ 2 ਸਾਥੀਆਂ ਦੀ ਕੋਰਟ ਵਿਚ ਪੇਸ਼ੀ ਸੀ ਉਹ ਪੇਸ਼ੀ ਤੇ ਗਏ ਸਨ। ਜਿਕਰਯੋਗ ਹੈ ਕਿ ਪਿਛਲੇ ਦਿਨੀ ਫਰੀਦਕੋਟ ਪੁਲਿਸ ਨੇ ਬਹਿਬਲਕਲਾਂ ਇਨਸਾਫ ਮੋਰਚੇ ਨਾਲ ਤੇ ਨਾਲ ਸੰਬੰਧਿਤ 4 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਸੀ ਜੋ ਵਾਰਿਸ ਪੰਜਾਬ ਦਾ ਜਥੇਬੰਦੀ ਨਾਲ ਜੁੜੇ ਹੋਏ ਸਨ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰੱਥਕ ਸਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?
ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?...
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ...
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ...
ਮੁਜ਼ੱਫਰਨਗਰ ਤੋਂ ਕੰਵੜ ਲੈ ਕੇ ਦਿੱਲੀ ਜਾ ਰਿਹਾ ਹੈ 'ਰਾਵਣ', ਇਸ ਭੇਸ ਬਦਲਣ ਦਾ ਕਾਰਨ ਜਾਣ ਕੇ ਹੋ ਜਾਓਗੇ ਹੈਰਾਨ
ਮੁਜ਼ੱਫਰਨਗਰ ਤੋਂ ਕੰਵੜ ਲੈ ਕੇ ਦਿੱਲੀ ਜਾ ਰਿਹਾ ਹੈ 'ਰਾਵਣ', ਇਸ ਭੇਸ ਬਦਲਣ ਦਾ ਕਾਰਨ ਜਾਣ ਕੇ ਹੋ ਜਾਓਗੇ ਹੈਰਾਨ...
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ...
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ...
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ...
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!...
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?...