AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਾਣੀ ਦੀ ਮਾਰ ਹੇਠ 8 ਜ਼ਿਲ੍ਹੇ, ਜਲ ਸਰੋਤ ਮੰਤਰੀ ਨੇ ਦੱਸਿਆ ਹੁਣ ਤੱਕ ਦਾ ਸਭ ਤੋਂ ਵੱਡਾ ਹੜ

ਸੂਬੇ ਦੀ 'ਆਪ' ਸਰਕਾਰ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ 'ਚ 1988 ਨਾਲੋਂ ਵੀ ਵੱਡਾ ਹੜ੍ਹ ਆਇਆ ਹੈ ਅਤੇ 1000 ਪਿੰਡ ਪ੍ਰਭਾਵਿਤ ਹੋਏ ਹਨ। ਗੁਆਂਢੀ ਪਹਾੜੀ ਰਾਜਾਂ ਵਿੱਚ ਭਾਰੀ ਬਾਰਸ਼ ਕਾਰਨ ਸਾਰਾ ਪਾਣੀ ਪੰਜਾਬ ਵਿੱਚ ਇਕੱਠਾ ਹੋ ਗਿਆ ਹੈ।

ਪਾਣੀ ਦੀ ਮਾਰ ਹੇਠ 8 ਜ਼ਿਲ੍ਹੇ, ਜਲ ਸਰੋਤ ਮੰਤਰੀ ਨੇ ਦੱਸਿਆ ਹੁਣ ਤੱਕ ਦਾ ਸਭ ਤੋਂ ਵੱਡਾ ਹੜ
tv9-punjabi
| Updated On: 30 Aug 2025 20:34 PM IST
Share

ਪੰਜਾਬ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਜ਼ਿਲ੍ਹਿਆਂ ਦੀ ਗਿਣਤੀ 8 ਹੋ ਗਈ ਹੈ। ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਹੁਣ ਤੱਕ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਪਟਿਆਲਾ ਅਤੇ ਮਾਨਸਾ ਵਿੱਚ ਵੀ ਪਾਣੀ ਦਾ ਪ੍ਰਭਾਵ ਦਿਖਾਈ ਦੇ ਰਿਹਾ ਹੈ। ਘੱਗਰ ਦਰਿਆ ਦੇ ਓਵਰਫਲੋਅ ਕਾਰਨ ਕਈ ਪਿੰਡਾਂ ਦੇ ਖੇਤ ਡੁੱਬ ਗਏ ਹਨ, ਜਦੋਂ ਕਿ ਸਤਲੁਜ ਤੇ ਰਾਵੀ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ।

ਸੂਬੇ ਦੀ ‘ਆਪ’ ਸਰਕਾਰ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ‘ਚ 1988 ਨਾਲੋਂ ਵੀ ਵੱਡਾ ਹੜ੍ਹ ਆਇਆ ਹੈ ਅਤੇ 1000 ਪਿੰਡ ਪ੍ਰਭਾਵਿਤ ਹੋਏ ਹਨ। ਗੁਆਂਢੀ ਪਹਾੜੀ ਰਾਜਾਂ ਵਿੱਚ ਭਾਰੀ ਬਾਰਸ਼ ਕਾਰਨ ਸਾਰਾ ਪਾਣੀ ਪੰਜਾਬ ਵਿੱਚ ਇਕੱਠਾ ਹੋ ਗਿਆ ਹੈ।

ਸਰਕਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ 1988 ‘ਚ ਸੂਬੇ ‘ਚ 11 ਲੱਖ 20 ਹਜ਼ਾਰ ਕਿਊਸਿਕ ਪਾਣੀ ਆਇਆ ਸੀ। ਇਸ ਵਾਰ ਹੁਣ ਤੱਕ 14 ਲੱਖ 11 ਹਜ਼ਾਰ ਕਿਊਸਿਕ ਪਾਣੀ ਆਇਆ ਹੈ।

ਮਾਨਸੂਨ ਦੇ ਮੌਸਮ ਵਿੱਚ ਹੁਣ ਤੱਕ 23 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 3 ਲੋਕ ਲਾਪਤਾ ਹਨ। ਸਰਕਾਰ ਦੇ ਅਨੁਸਾਰ, ਫੌਜ, ਬੀਐਸਐਫ ਅਤੇ ਹੋਰ ਬਚਾਅ ਟੀਮਾਂ ਰਾਹੀਂ 11,330 ਲੋਕਾਂ ਨੂੰ ਹੜ੍ਹਾਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।

ਮੰਤਰੀ ਅਰੋੜਾ ਰਾਹਤ ਸਮੱਗਰੀ ਦੇ 11 ਟਰੱਕ ਭੇਜਣਗੇ

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਨੀਵਾਰ ਨੂੰ ਕਿਹਾ – ਸੁਨਾਮ ਤੋਂ 11 ਟਰੱਕਾਂ ਵਿੱਚ ਰਾਹਤ ਸਮੱਗਰੀ ਭੇਜੀ ਜਾਵੇਗੀ। ਜੋ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾਵੇਗੀ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਹੋਰ ਜ਼ਰੂਰੀ ਚੀਜ਼ਾਂ ਪ੍ਰਦਾਨ ਕਰੇਗੀ।

ਅਮਨ ਅਰੋੜਾ ਨੇ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ, ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹੇ ਹੋਣਾ ਹਰ ਨੇਤਾ ਅਤੇ ਵਰਕਰ ਦਾ ਫਰਜ਼ ਹੈ। ਇਸ ਲਈ ਪਾਰਟੀ ਨੇ ਵੱਖ-ਵੱਖ ਪੱਧਰਾਂ ‘ਤੇ ਰਾਹਤ ਮੁਹਿੰਮਾਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਦੇ ਵੱਖ-ਵੱਖ ਵਿੰਗ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਲਗਾਤਾਰ ਸਰਗਰਮ ਹਨ ਅਤੇ ਪ੍ਰਭਾਵਿਤ ਪਿੰਡਾਂ ਵਿੱਚ ਜਾ ਰਹੇ ਹਨ ਅਤੇ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾ ਰਹੇ ਹਨ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਭਾਜਪਾ ਸੂਬਾ ਪ੍ਰਧਾਨ ਨੇ PM ਮੋਦੀ ਤੋਂ ਪੰਜਾਬ ਦਾ ਦੌਰਾ ਕਰਨ ਦੀ ਗੱਲ ਕੀਤੀ ਹੈ। ਨਾਲ ਹੀ ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇ ਲਈ ਰਾਹਤ ਪੈਕੇਜ ਜਾਰੀ ਕੀਤਾ ਜਾਵੇ।

Follow Us
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...