Sidhu Moosewala Case: ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਵੱਡਾ ਖੁਲਾਸਾ, ਦੁਬਈ ਤੋਂ ਆਏ ਸਨ ਹੱਤਿਆ ‘ਚ ਵਰਤੇ ਗਏ ਹਥਿਆਰ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਤਾਰ ਸੀਮਾ ਪਾਰ ਜੁੜਦੇ ਨਜ਼ਰ ਆ ਰਹੇ ਨੇ। ਇਸ ਹੱਤਿਆ ਕਾਂਡ ਦੀ ਜਾਂਚ ਕਰ ਰਹੀ NIA ਦੀ ਟੀਮ ਨੇ ਵੱਡਾ ਖੁਲਾਸਾ ਕੀਤਾ ਹੈ। NIA ਦੇ ਮੁਤਾਬਿਕ ਮੂਸੇਵਾਲਾ ਦੀ ਹੱਤਿਆ ਲਈ ਇਸਤੇਮਾਲ ਕੀਤੇ ਗਏ ਹਥਿਆਰਾਂ ਦੀ ਸਪਲਾਈ ਇੱਕ ਪਾਕਿਸਤਾਨ ਦੇ ਨੌਜਵਾਨ ਨੇ ਕੀਤੀ ਸੀ।
Sidhu Moosewala Case: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਅੱਜ ਯਾਨੀ 17 ਜੁਲਾਈ ਨੂੰ ਸਿੱਧੂ ਮੂਸੇਵਾਲਾ ਕਤਲ (Sidhu Moosewala murder) ਕਾਂਡ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਐਨਆਈਏ ਦੀ ਰਿਪੋਰਟ ਮੁਤਾਬਕ ਮੂਸੇਵਾਲਾ ਦੀ ਹੱਤਿਆ ਵਿੱਚ ਵਰਤੇ ਗਏ ਹਥਿਆਰ ਪਾਕਿਸਤਾਨੀ ਨਾਗਰਿਕ ਨੇ ਬਿਸ਼ਨੋਈ ਗੈਂਗ ਨੂੰ ਦਿੱਤੇ ਸਨ। ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੀ ਪਛਾਣ ਹਾਮਿਦ ਵਜੋਂ ਹੋਈ ਹੈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਮੂਸੇਵਾਲਾ ਦੇ ਕਤਲ ਲਈ ਹਥਿਆਰ ਸਪਲਾਈ ਕਰਨ ਤੋਂ ਪਹਿਲਾਂ ਪਾਕਿਸਤਾਨੀ (Pakistani) ਸਖਸ਼ ਹਾਮਿਦ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਹਥਿਆਰ ਸਪਲਾਇਰ ਸ਼ਾਹਬਾਜ਼ ਅੰਸਾਰੀ ਨਾਲ ਦੁਬਈ ਵਿੱਚ ਮੁਲਾਕਾਤ ਕੀਤੀ ਸੀ। ਜਾਂਚ ‘ਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਮੁਲਜ਼ਮ ਸ਼ਾਹਬਾਜ਼ ਅੰਸਾਰੀ ਕਈ ਵਾਰ ਦੁਬਈ ਜਾ ਚੁੱਕਾ ਹੈ ਅਤੇ ਇਨ੍ਹਾਂ ਦੌਰਿਆਂ ਦੌਰਾਨ ਉਹ ਪਾਕਿਸਤਾਨੀ ਨਾਗਰਿਕ ਫੈਜ਼ੀ ਖਾਨ ਦੇ ਸੰਪਰਕ ‘ਚ ਆਇਆ, ਫੈਜ਼ੀ ਦੁਬਈ ‘ਚ ਹਵਾਲਾ ਆਪਰੇਟਰ ਦਾ ਕੰਮ ਕਰਦਾ ਹੈ।


