Sidhu Moosewala Case: ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਵੱਡਾ ਖੁਲਾਸਾ, ਦੁਬਈ ਤੋਂ ਆਏ ਸਨ ਹੱਤਿਆ ‘ਚ ਵਰਤੇ ਗਏ ਹਥਿਆਰ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਤਾਰ ਸੀਮਾ ਪਾਰ ਜੁੜਦੇ ਨਜ਼ਰ ਆ ਰਹੇ ਨੇ। ਇਸ ਹੱਤਿਆ ਕਾਂਡ ਦੀ ਜਾਂਚ ਕਰ ਰਹੀ NIA ਦੀ ਟੀਮ ਨੇ ਵੱਡਾ ਖੁਲਾਸਾ ਕੀਤਾ ਹੈ। NIA ਦੇ ਮੁਤਾਬਿਕ ਮੂਸੇਵਾਲਾ ਦੀ ਹੱਤਿਆ ਲਈ ਇਸਤੇਮਾਲ ਕੀਤੇ ਗਏ ਹਥਿਆਰਾਂ ਦੀ ਸਪਲਾਈ ਇੱਕ ਪਾਕਿਸਤਾਨ ਦੇ ਨੌਜਵਾਨ ਨੇ ਕੀਤੀ ਸੀ।
ਗੋਲਡੀ ਬਰਾੜ ਦੇ ਸੰਪਰਕ ‘ਚ ਸੀ ਹਾਮਿਦ
ਏਜੰਸੀ ਨੇ ਦੱਸਿਆ ਕਿ ਫੈਜ਼ੀ ਖਾਨ ਉਹ ਵਿਅਕਤੀ ਹੈ ਜਿਸ ਨੇ ਸ਼ਾਹਬਾਜ਼ ਅੰਸਾਰੀ ਨੂੰ ਹਾਮਿਦ ਨਾਲ ਮਿਲਾਇਆ ਸੀ, ਜੋ ਹਥਿਆਰਾਂ ਦੀ ਤਸਕਰੀ ਵੀ ਕਰਦਾ ਹੈ। NIA ਦੀ ਰਿਪੋਰਟ ਮੁਤਾਬਕ ਹਾਮਿਦ ਨੇ ਸ਼ਾਹਬਾਜ਼ ਅੰਸਾਰੀ ਨੂੰ ਸੂਚਿਤ ਕੀਤਾ ਸੀ ਕਿ ਉਹ ਸਿੱਧੂ ਮੂਸੇਵਾਲਾ ਦੇ ਕਤਲ ਲਈ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਅਸਾਲਟ ਰਾਈਫਲਾਂ ਅਤੇ ਹੋਰ ਹਥਿਆਰ ਸਪਲਾਈ ਕਰਨ ਜਾ ਰਿਹਾ ਸੀ। ਹਾਮਿਦ ਨੇ ਪੁੱਛਗਿੱਛ ਦੌਰਾਨ ਐਨਆਈਏ ਨੂੰ ਦੱਸਿਆ ਕਿ ਉਹ ਗੋਲਡੀ ਬਰਾੜ (Goldy Brar) ਦੇ ਸੰਪਰਕ ਵਿੱਚ ਸੀ ਅਤੇ ਉਸ ਨੂੰ ਕਈ ਵਾਰ ਹਥਿਆਰ ਮੁਹੱਈਆ ਕਰਵਾਏ ਸਨ।ਇੱਕ ਸਾਲ ਪਹਿਲਾਂ ਹੋਈ ਸੀ ਗਾਇਕ ਦੀ ਹੱਤਿਆ
ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਸਿੱਧੂ ਮੂਸੇਵਾਲਾ ਨੂੰ 6 ਗੈਂਗਸਟਰਾਂ ਨੇ ਅਸਾਲਟ ਰਾਈਫਲਾਂ ਅਤੇ ਪਿਸਤੌਲਾਂ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਦੱਸ ਦੇਈਏ ਕਿ ਇਸ ਘਟਨਾ ਤੋਂ ਇੱਕ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਗਾਇਕ ਦੀ ਸੁਰੱਖਿਆ ਵਾਪਸ ਲੈ ਲਈ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
