AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮੁੜ ਸਰਗਰਮ ਹੋਇਆ ਮਾਨਸੂਨ, ਬਿਆਸ ਨਦੀ ਦਾ ਬੰਨ੍ਹ ਟੁੱਟਣ ਕਰਕੇ ਤਰਨਤਾਰਨ ‘ਚ ਵਧਿਆ ਹੜ੍ਹ ਦਾ ਖ਼ਤਰਾ, ਕਿੰਨਾ ਅਲਰਟ ਪ੍ਰਸ਼ਾਸਨ?

ਪੰਜਾਬ ਵਿੱਚ ਆਏ ਹੜ੍ਹਾਂ ਤੋਂ ਬਾਅਦ ਹਾਲਾਤ ਹਾਲੇ ਵੀ ਆਮ ਵਾਂਗ ਨਹੀਂ ਹੋਏ ਹਨ। ਉਸ ਤੇ ਮੌਸਮ ਵਿਭਾਗ ਨੇ ਮਾਨਸੂਨ (Monsoon) ਦੇ ਮੁੜ ਸਰਗਰਮ ਹੋਣ ਦੀ ਭਵਿੱਖਵਾਣੀ ਵੀ ਕਰ ਦਿੱਤੀ ਹੈ। ਹੁਣ ਤਰਨਤਾਰਨ ‘ਚ ਹੜ੍ਹ ਦਾ ਖ਼ਤਰਾ ਪੈਦਾ ਹੋ ਗਿਆ ਹੈ। ਇੱਥੇ ਖਡੂਰ ਸਾਹਿਬ ਦੇ ਪਿੰਡ ਮੁੰਡਾਪਿੰਡ ਨੇੜੇ ਬਿਆਸ ਦਰਿਆ ਦੇ ਬੰਨ੍ਹ ਚ ਪਾੜ ਪੈ […]

ਮੁੜ ਸਰਗਰਮ ਹੋਇਆ ਮਾਨਸੂਨ, ਬਿਆਸ ਨਦੀ ਦਾ ਬੰਨ੍ਹ ਟੁੱਟਣ ਕਰਕੇ ਤਰਨਤਾਰਨ 'ਚ ਵਧਿਆ ਹੜ੍ਹ ਦਾ ਖ਼ਤਰਾ, ਕਿੰਨਾ ਅਲਰਟ ਪ੍ਰਸ਼ਾਸਨ?
tv9-punjabi
| Updated On: 18 Jul 2023 15:12 PM IST
Share
ਪੰਜਾਬ ਵਿੱਚ ਆਏ ਹੜ੍ਹਾਂ ਤੋਂ ਬਾਅਦ ਹਾਲਾਤ ਹਾਲੇ ਵੀ ਆਮ ਵਾਂਗ ਨਹੀਂ ਹੋਏ ਹਨ। ਉਸ ਤੇ ਮੌਸਮ ਵਿਭਾਗ ਨੇ ਮਾਨਸੂਨ (Monsoon) ਦੇ ਮੁੜ ਸਰਗਰਮ ਹੋਣ ਦੀ ਭਵਿੱਖਵਾਣੀ ਵੀ ਕਰ ਦਿੱਤੀ ਹੈ। ਹੁਣ ਤਰਨਤਾਰਨ ‘ਚ ਹੜ੍ਹ ਦਾ ਖ਼ਤਰਾ ਪੈਦਾ ਹੋ ਗਿਆ ਹੈ। ਇੱਥੇ ਖਡੂਰ ਸਾਹਿਬ ਦੇ ਪਿੰਡ ਮੁੰਡਾਪਿੰਡ ਨੇੜੇ ਬਿਆਸ ਦਰਿਆ ਦੇ ਬੰਨ੍ਹ ਚ ਪਾੜ ਪੈ ਗਿਆ ਹੈ। ਜਿਸ ਕਾਰਨ 3 ਪਿੰਡਾਂ ਦੇ ਡੁੱਬਣ ਦਾ ਖਤਰਾ ਪੈਦਾ ਹੋ ਗਿਆ ਹੈ। ਇੱਥੋਂ ਦੇ ਖੇਤਾਂ ਵਿੱਚ ਕਈ ਏਕੜ ਫ਼ਸਲ ਪਾਣੀ ਵਿੱਚ ਡੁੱਬ ਗਈ ਹੈ। ਪਿੰਡ ਵਾਸੀ ਆਪਣੇ ਪੱਧਰ ਤੇ ਬੰਨ੍ਹ ਨੂੰ ਦੁਬਾਰਾ ਬਣਾਉਣ ਵਿੱਚ ਲੱਗੇ ਹੋਏ ਹਨ। ਮਾਨਸਾ ‘ਚ ਡੁੱਬਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਪਾਣੀ ਭਰੀਆਂ ਥਾਵਾਂ ‘ਤੇ ਸੈਲਫੀ ਲੈਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਮਾਨਸਾ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਇਹ ਪਾਬੰਦੀ ਲਗਾਈ ਹੈ। ਹੁਕਮਾਂ ‘ਚ ਕਿਹਾ ਗਿਆ ਹੈ ਕਿ ਕਿਸੇ ਵੀ ਸੇਮ ਵਾਲੇ ਖੇਤਰ, ਟੁੱਟੇ ਬੰਨ੍ਹ, ਪੁਲ ਅਤੇ ਨਦੀ ਨਾਲਿਆਂ ‘ਤੇ ਮੋਬਾਈਲ ਤੋਂ ਸੈਲਫੀ ਨਹੀਂ ਲਈ ਜਾਵੇਗੀ। ਇਹ ਹੁਕਮ 31 ਜੁਲਾਈ ਤੱਕ ਲਾਗੂ ਰਹਿਣਗੇ।

ਸਰਹੱਦ ਤੇ ਡਟੇ ਬੀਐਸਐਫ ਦੇ ਜਵਾਨ

ਘੱਗਰ ਅਤੇ ਸਤਲੁਜ ਦਾ ਪਾਣੀ ਹਰੀਕੇ ਹੈੱਡ ਤੋਂ ਪਾਕਿਸਤਾਨ ਨੂੰ ਭੇਜਿਆ ਜਾਂਦਾ ਸੀ ਪਰ ਪਾਣੀ ਕਾਰਨ ਫਿਰੋਜ਼ਪੁਰ ਦਾ ਸਰਹੱਦੀ ਇਲਾਕਾ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਿਆ ਹੈ। ਇਸ ਸਥਿਤੀ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨ ਵੀ ਸਰਹੱਦ ਦੀ ਰਾਖੀ ਵਿੱਚ ਲੱਗੇ ਹੋਏ ਹਨ, ਜਿਸ ਦੀ ਇੱਕ ਤਸਵੀਰ ਬੀਐਸਐਫ ਵੱਲੋਂ ਵੀ ਸਾਂਝੀ ਕੀਤੀ ਗਈ, ਜਿਸ ਵਿੱਚ 3-4 ਫੁੱਟ ਪਾਣੀ ਵਿੱਚ ਵੀ ਜਵਾਨ ਬਾਰਡਰ ‘ਤੇ ਮੁਸਤੈਦ ਹਨ।

ਟੋਰਨੇਡੋ ਦੇਖ ਕੇ ਹੈਰਾਨ ਲੋਕ

ਬੀਤੀ ਸ਼ਾਮ ਫਿਰੋਜ਼ਪੁਰ ਦੇ ਪਿੰਡ ਨੱਥੂਵਾਲਾ ਵਿੱਚ ਟੋਰਨੋਡੋ ਦਾ ਭਿਆਨਕ ਰੂਪ ਵੇਖ ਕੇ ਲੋਕ ਹੈਰਾਨ ਰਹਿ ਗਏ। ਇਸ ਦਾ ਆਕਾਰ ਵੀ ਇੰਨਾ ਜ਼ਿਆਦਾ ਨਹੀਂ ਸੀ, ਪਰ ਫਿਰ ਵੀ ਇਹ ਆਪਣੇ ਅੰਦਰ ਹਲਕੀਆਂ ਚੀਜ਼ਾਂ ਨੂੰ ਆਪਣੇ ਅੰਦਰ ਸਮਾਉਂਦਾ ਦਿਖਾਈ ਦਿੱਤਾ। ਇਸ ਤੂਫਾਨ ਨੂੰ ਕੁਝ ਦੇਰ ਤੱਕ ਵੇਖ ਕੇ ਹਰ ਕੋਈ ਹੈਰਾਨ ਰਹਿ ਗਿਆ ਪਰ ਇਸ ਨਾਲ ਕੋਈ ਵੱਡਾ ਨੁਕਸਾਨ ਨਹੀਂ ਹੋਇਆ।

ਮਾਨਸੂਨ ਸਰਗਰਮ, ਪ੍ਰਸ਼ਾਸਨ ਦੀ ਕਿੰਨੀ ਤਿਆਰੀ

ਉੱਧਰ, ਸੂਬੇ ਚ ਮਾਨਸੂਨ ਮੁੜ ਤੋਂ ਸਰਗਰਮ ਹੋ ਗਿਆ ਹੈ। ਪੰਜਾਬ ਦੇ ਕੁਝ ਇਲਾਕਿਆਂ ਚ ਮੀਂਹ ਪੈ ਰਿਹਾ ਹੈ, ਜਦਕਿ ਕਈਆਂ ਇਲਾਕਿਆਂ ਵਿੱਚ ਮੌਸਮ ਵਿਭਾਗ ਨੇ ਮੀਂਹ ਪੈਣ ਦੀ ਭਵਿੱਖਵਾਣੀ ਜਾਰੀ ਕੀਤੀ ਹੈ। ਵਿਭਾਗ ਦੀ ਮੰਨੀਏ ਤਾਂ ਅਗਲੇ 3 -4 ਦਿਨਾਂ ਤੱਕ ਸੂਬੇ ਵਿੱਚ ਮੱਧ ਤੋਂ ਭਾਰੀ ਮੀਂਹ ਪੈ ਸਕਦਾ ਹੈ। ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਸਭ ਤੋਂ ਵੱਧ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਹੋਰਨਾਂ ਪਹਾੜੀ ਇਲਾਕਿਆਂ ਦੇ ਨਾਲ ਲਗਦੇ ਜਿਲ੍ਹਿਆਂ ਵਿੱਚ ਵੀ ਕਾਫੀ ਮੀਂਹ ਪੈ ਸਕਦਾ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...