AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ‘ਚ ਮੌਸਮ ਨੇ ਲਈ ਕਰਵਟ, ਤੇਜ਼ ਹਵਾਵਾਂ ਤੇ ਮੀਂਹ ਦੀ ਸੰਭਾਵਨਾ

Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਬਦਲਿਆ ਹੈ। ਅੱਜ (6 ਜੂਨ) ਨੂੰ 7 ਜ਼ਿਲ੍ਹਿਆਂ ਵਿੱਚ ਮੀਂਹ ਅਤੇ 3 ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ, ਤੇਜ਼ ਹਵਾਵਾਂ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਹਨ।

ਪੰਜਾਬ 'ਚ ਮੌਸਮ ਨੇ ਲਈ ਕਰਵਟ, ਤੇਜ਼ ਹਵਾਵਾਂ ਤੇ ਮੀਂਹ ਦੀ ਸੰਭਾਵਨਾ
ਪੰਜਾਬ ‘ਚ ਮੌਸਮ ਨੇ ਲਈ ਕਰਵਟ
tv9-punjabi
| Updated On: 06 Jun 2026 07:58 AM IST
Share

ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਬਦਲਿਆ ਹੈ। ਅੱਜ (6 ਜੂਨ) ਨੂੰ 7 ਜ਼ਿਲ੍ਹਿਆਂ ਵਿੱਚ ਮੀਂਹ ਅਤੇ 3 ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ, ਤੇਜ਼ ਹਵਾਵਾਂ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਹਨ। ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਗਰਜ-ਤੂਫ਼ਾਨ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ, ਮੁਕਤਸਰ, ਬਠਿੰਡਾ, ਮਾਨਸਾ, ਰੂਪਨਗਰ ਅਤੇ ਮੋਹਾਲੀ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ, ਚੰਡੀਗੜ੍ਹ ਸੈਂਟਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ, ਜੇਕਰ ਮਾਨਸੂਨ ਦੀ ਮੌਜੂਦਾ ਰਫ਼ਤਾਰ ਜਾਰੀ ਰਹੀ ਅਤੇ ਹਾਲਾਤ ਅਨੁਕੂਲ ਰਹੇ, ਤਾਂ ਇਹ 20 ਤੋਂ 25 ਜੂਨ ਦੇ ਵਿਚਕਾਰ ਪੰਜਾਬ ਵਿੱਚ ਦਾਖਲ ਹੋ ਸਕਦਾ ਹੈ। ਇਸ ਸਾਲ ਪੰਜਾਬ ਵਿੱਚ ਮੌਨਸੂਨ ਦੀ ਬਾਰਿਸ਼ ਆਮ ਨਾਲੋਂ 8 ਤੋਂ 10 ਪ੍ਰਤੀਸ਼ਤ ਘੱਟ ਹੋਣ ਦੀ ਉਮੀਦ ਹੈ।

ਉਨ੍ਹਾਂ ਕਿਹਾ ਕਿ ਜੂਨ ਦੇ ਅੱਧ ਤੋਂ ਪ੍ਰੀ-ਮੌਨਸੂਨ ਗਤੀਵਿਧੀਆਂ ਸ਼ੁਰੂ ਹੋ ਸਕਦੀਆਂ ਹਨ। ਇਸ ਸਮੇਂ ਦੌਰਾਨ, ਕਈ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਵਿੱਚ ਹੋਈ ਬਾਰਿਸ਼ ਕਾਰਨ, ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 2.2 ਡਿਗਰੀ ਸੈਲਸੀਅਸ ਘੱਟ ਗਿਆ ਹੈ। ਤਾਪਮਾਨ ਹੁਣ ਆਮ ਨਾਲੋਂ 3.4 ਡਿਗਰੀ ਘੱਟ ਹੋ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 42 ਡਿਗਰੀ ਦਰਜ ਕੀਤਾ ਗਿਆ।

ਜੂਨ ਦੇ ਪਹਿਲੇ 5 ਦਿਨਾਂ ਵਿੱਚ ਆਮ ਨਾਲੋਂ 10% ਵੱਧ ਮੀਂਹ

5 ਜੂਨ ਦੀ ਸਵੇਰ ਤੱਕ ਰਾਜ ਵਿੱਚ ਔਸਤਨ 2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਐਸਬੀਐਸ ਨਗਰ ਵਿੱਚ ਸਭ ਤੋਂ ਵੱਧ 9.5 ਮਿਲੀਮੀਟਰ ਅਤੇ ਰੂਪਨਗਰ ਵਿੱਚ 6.9 ਮਿਲੀਮੀਟਰ ਮੀਂਹ ਪਿਆ। ਰਾਜ ਵਿੱਚ ਜੂਨ ਦੇ ਪਹਿਲੇ ਪੰਜ ਦਿਨਾਂ ਵਿੱਚ ਔਸਤਨ 3.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜੋ ਕਿ ਇਸ ਸਮੇਂ ਲਈ ਆਮ ਔਸਤ 2.8 ਮਿਲੀਮੀਟਰ ਨਾਲੋਂ 10% ਵੱਧ ਹੈ। ਸਭ ਤੋਂ ਵੱਧ ਮੀਂਹ ਐਸਬੀਐਸ ਨਗਰ (9.5 ਮਿਲੀਮੀਟਰ), ਅੰਮ੍ਰਿਤਸਰ (8.4 ਮਿਲੀਮੀਟਰ), ਰੂਪਨਗਰ (7 ਮਿਲੀਮੀਟਰ) ਅਤੇ ਮਾਨਸਾ (6.2 ਮਿਲੀਮੀਟਰ) ਵਿੱਚ ਦਰਜ ਕੀਤਾ ਗਿਆ। ਬਰਨਾਲਾ, ਮੋਗਾ ਅਤੇ ਪਠਾਨਕੋਟ ਵਿੱਚ ਹੁਣ ਤੱਕ ਇੱਕ ਵੀ ਬੂੰਦ ਮੀਂਹ ਨਹੀਂ ਪਿਆ ਹੈ। ਫਾਜ਼ਿਲਕਾ (0.3 ਮਿਲੀਮੀਟਰ) ਅਤੇ ਬਠਿੰਡਾ (0.4 ਮਿਲੀਮੀਟਰ) ਵਿੱਚ ਵੀ ਬਹੁਤ ਘੱਟ ਮੀਂਹ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਨੁਸਾਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ ਅਤੇ ਮਾਨਸਾ ਵਿੱਚ ਇਸ ਸਮੇਂ ਦੌਰਾਨ ਆਮ ਨਾਲੋਂ ਕਾਫ਼ੀ ਜ਼ਿਆਦਾ ਮੀਂਹ ਦਰਜ ਕੀਤਾ ਗਿਆ।

ਮੌਨਸੂਨ ਦੀ ਵਧਦੀ ਜਾ ਰਹੀ ਰਫ਼ਤਾਰ

ਦੱਖਣੀ-ਪੱਛਮੀ ਮਾਨਸੂਨ 5 ਜੂਨ, 2026 ਤੱਕ ਦੇਸ਼ ਦੇ ਦੱਖਣੀ ਅਤੇ ਉੱਤਰ-ਪੂਰਬੀ ਹਿੱਸਿਆਂ ਵਿੱਚ ਅੱਗੇ ਵਧ ਚੁੱਕਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਮੌਨਸੂਨ ਦੇ ਗੋਆ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ ਅਤੇ ਉੱਤਰ-ਪੂਰਬੀ ਰਾਜਾਂ ਦੇ ਕੁਝ ਹੋਰ ਖੇਤਰਾਂ ਵਿੱਚ ਅੱਗੇ ਵਧਣ ਦੀ ਉਮੀਦ ਹੈ। ਇਸ ਦੌਰਾਨ, ਪਾਕਿਸਤਾਨ ਅਤੇ ਜੰਮੂ-ਕਸ਼ਮੀਰ ਉੱਤੇ ਇੱਕ ਵੈਸਟਰਨ ਡਿਸਟੇਨਬੇਨਸ ਸਰਗਰਮ ਹੈ।

ਇਸ ਕਾਰਨ ਉੱਤਰੀ ਭਾਰਤ ਦਾ ਮੌਸਮ ਪ੍ਰਭਾਵਿਤ ਹੋ ਰਿਹਾ ਹੈ। ਇਸ ਤੋਂ ਇਲਾਵਾ, ਜੰਮੂ-ਕਸ਼ਮੀਰ, ਅਰਬ ਸਾਗਰ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਆਲੇ-ਦੁਆਲੇ ਚੱਕਰਵਾਤੀ ਸਰਕੂਲੇਸ਼ਨ ਮੌਸਮ ਨੂੰ ਪ੍ਰਭਾਵਿਤ ਕਰ ਰਹੇ ਹਨ। ਇਨ੍ਹਾਂ ਮੌਸਮ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ, ਉੱਤਰੀ ਭਾਰਤ ਦੇ ਕਈ ਖੇਤਰਾਂ ਵਿੱਚ ਬੱਦਲ, ਮੀਂਹ, ਗਰਜ ਅਤੇ ਤੇਜ਼ ਹਵਾਵਾਂ ਜਾਰੀ ਰਹਿ ਸਕਦੀਆਂ ਹਨ।

Follow Us
ਸਰਕਾਰ ਦੇ ਕੰਮਾਂ ਦਾ ਤੋੜ ਨਹੀਂ ਮਿਲ ਰਿਹਾ ਤਾਂ ਨਿੱਜੀ ਤੇ ਧਾਰਮਿਕ ਹਮਲਿਆਂ ਦੀ ਕੋਸ਼ਿਸ਼...ਕਥਿਤ ਵਾਇਰਲ ਵੀਡੀਓ 'ਤੇ ਬੋਲੇ ਡਾ. ਬਲਬੀਰ ਸਿੰਘ
ਸਰਕਾਰ ਦੇ ਕੰਮਾਂ ਦਾ ਤੋੜ ਨਹੀਂ ਮਿਲ ਰਿਹਾ ਤਾਂ ਨਿੱਜੀ ਤੇ ਧਾਰਮਿਕ ਹਮਲਿਆਂ ਦੀ ਕੋਸ਼ਿਸ਼...ਕਥਿਤ ਵਾਇਰਲ ਵੀਡੀਓ 'ਤੇ ਬੋਲੇ ਡਾ. ਬਲਬੀਰ ਸਿੰਘ...
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ...
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ...
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ...
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ...
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...