ਪੰਜਾਬ ‘ਚ ਸਿਖਰ ‘ਤੇ ਠੰਡ, ਅੰਮ੍ਰਿਤਸਰ ‘ਚ 3 ਤੇ ਬਠਿੰਡਾ ‘ਚ 4 ਡਿਗਰੀ ਸੈਲਸੀਅਸ ਪਹੁੰਚਿਆ ਪਾਰਾ

Updated On: 

18 Dec 2023 13:51 PM

ਪੰਜਾਬ ਦੇ ਕੁਝ ਇਲਾਕਿਆਂ ਦਾ ਤਾਪਮਾਨ 3 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ। ਇਸ ਦਾ ਮੁੱਖ ਕਾਰਨ ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੇ ਕਈ ਇਲਾਕਿਆਂ 'ਚੋਂ ਠੰਡੀਆਂ ਹਵਾਵਾਂ ਹਨ। ਰਿਪੋਰਟ ਮੁਤਾਬਕ ਦਿੱਲੀ ਦਾ ਤਾਪਮਾਨ ਸੋਮਵਾਰ ਨੂੰ ਘੱਟੋ-ਘੱਟ 8 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਗਿਆ। ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਪੰਜਾਬ ਚ ਸਿਖਰ ਤੇ ਠੰਡ,  ਅੰਮ੍ਰਿਤਸਰ ਚ 3 ਤੇ ਬਠਿੰਡਾ ਚ 4 ਡਿਗਰੀ ਸੈਲਸੀਅਸ ਪਹੁੰਚਿਆ ਪਾਰਾ

ਕੱਲ੍ਹ ਨੂੰ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ Pic Credit: tv9 Hindi

Follow Us On

ਦੇਸ਼ ਭਰ ‘ਚ ਸਰਦੀ ਆਪਣੇ ਸਿਖਰ ‘ਤੇ ਪਹੁੰਚ ਰਹੀ ਹੈ। ਪੰਜਾਬ (Punjab) ਦੇ ਕੁਝ ਇਲਾਕਿਆਂ ਦਾ ਤਾਪਮਾਨ 3 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ। ਇਸ ਦਾ ਮੁੱਖ ਕਾਰਨ ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੇ ਕਈ ਇਲਾਕਿਆਂ ‘ਚੋਂ ਠੰਡੀਆਂ ਹਵਾਵਾਂ ਹਨ ਅਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਸੂਬੇ ਦੇ 8 ਜਿਲ੍ਹਿਆਂ ‘ਚ ਸੰਘਣੀ ਧੁੰਦ ਛਾਈ ਹੋਈ ਹੈ। ਦੂਜੇ ਪਾਸੇ ਕਈ ਜ਼ਿਲ੍ਹਿਆਂ ‘ਚ ਹਲਕੀ ਧੂੱਪ ਨਿਕਲੀ ਹੈ। ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਜੰਮੂ-ਕਸ਼ਮੀਰ ਅਤੇ ਪਹਾੜੀ ਇਲਾਕਿਆਂ ਚ ਹੋ ਰਹੀ ਹੱਲਚੱਲ ਮੌਸਮ ਤੇ ਪ੍ਰਭਾਅ ਪਾ ਸਕਦੀ ਹੈ।

ਸੂਬੇ ਦੇ ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ (Amritsar) ਦਾ ਤਾਪਮਾਨ ਸਭ ਤੋਂ ਘੱਟ 3.6 ਡਿਗਰੀ ਸੈਲਸੀਅਸ ਨੋਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੁਧਿਆਣਾ ਚ 9.8 ਅਤੇ ਬਠਿੰਡਾ ਚ 4.1 ਡਿਗਰੀ ਸੈਲਸੀਅਸ ਤਾਪਮਾਨ ਰਿਹਾ ਹੈ ਦੇਖਣ ਨੂੰ ਮਿਲਿਆ ਹੈ। ਅਗਲੇ ਕੁਝ ਦਿਨਾਂ ਤੱਕ ਠੰਡ ਦਾ ਅਸਰ ਇਸ ਤਰ੍ਹਾਂ ਹੀ ਵੇਖਣ ਨੂੰ ਮਿਲ ਸਕਦਾ ਹੈ। ਠੰਡ ਦੀ ਵਜ੍ਹਾ ਨਾਲ ਸੂਬੇ ਦੇ ਕੁਝ ਇਲਾਕਿਆਂ ‘ਚ ਮੁਸਾਫ਼ਰਾਂ ਨੂੰ ਹਿਦਾਇਤਾਂ ਦਿੱਤੀਆਂ ਗਈਆਂ ਹਨ।

ਰਾਸ਼ਟਰੀ ਰਾਜਧਾਨੀ ਖੇਤਰ ‘ਚ ਐਤਵਾਰ ਦੁਪਹਿਰ ਤੋਂ ਹੀ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਇਸ ਕਾਰਨ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਰਿਪੋਰਟ ਮੁਤਾਬਕ ਸੋਮਵਾਰ ਨੂੰ ਘੱਟੋ-ਘੱਟ ਤਾਪਮਾਨ 8 ਡਿਗਰੀ ਤੋਂ ਹੇਠਾਂ ਆ ਗਿਆ। ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਦਰਜ ਕੀਤਾ ਗਿਆ ਹੈ। ਤਾਪਮਾਨ ਵਿੱਚ ਇਸ ਗਿਰਾਵਟ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਖਾਸ ਕਰਕੇ ਸ਼ਾਮ ਢਲਦਿਆਂ ਹੀ ਸੜਕਾਂ ‘ਤੇ ਸੰਨਾਟਾ ਛਾ ਜਾਂਦਾ ਹੈ।

ਦੇਸ਼ ਦੇ ਸੂਬਿਆਂ ਦਾ ਹਾਲ

ਮੌਸਮ ‘ਤੇ ਨਜ਼ਰ ਰੱਖਣ ਵਾਲੀ ਵੈੱਬਸਾਈਟ Skymet Weather.com ਮੁਤਾਬਕ ਸੋਮਵਾਰ ਨੂੰ ਪੰਜਾਬ, ਪੂਰਬੀ ਉੱਤਰ ਪ੍ਰਦੇਸ਼ ਅਤੇ ਬਿਹਾਰ ‘ਚ ਸੰਘਣੀ ਧੁੰਦ ਛਾਈ ਰਹੇਗੀ। ਦੱਖਣੀ ਤਾਮਿਲਨਾਡੂ, ਦੱਖਣੀ ਕੇਰਲ ਅਤੇ ਲਕਸ਼ਦੀਪ ਤੋਂ ਇਲਾਵਾ ਤਾਮਿਲਨਾਡੂ ਅਤੇ ਤੱਟਵਰਤੀ ਕਰਨਾਟਕ ‘ਚ ਕੁਝ ਥਾਵਾਂ ‘ਤੇ ਹਲਕੀ ਅਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਨਾਲ ਇਨ੍ਹਾਂ ਖੇਤਰਾਂ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆਵੇਗੀ। ਰਿਪੋਰਟ ਮੁਤਾਬਕ ਅੱਜ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼ ਅਤੇ ਅੰਡੇਮਾਨ ਨਿਕੋਬਾਰ ਟਾਪੂ ਦੇ ਦੱਖਣੀ ਤੱਟ ‘ਤੇ ਕੁਝ ਥਾਵਾਂ ‘ਤੇ ਹਲਕੀ ਅਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।