ਪੰਜਾਬ ਦੇ ਕਈ ਜ਼ਿਲ੍ਹੇ ਹਿਮਾਚਲ ਨਾਲੋਂ ਠੰਢੇ, ਕਸ਼ਮੀਰ ‘ਚ ਬਰਫ਼ ਕਾਰਨ ਵੱਧੀ ਠੰਡ
ਹਾੜੀ ਇਲਾਕਿਆਂ 'ਚ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਵੀ ਠੰਡ ਵਧਣ ਲੱਗੀ ਹੈ। ਤਾਪਮਾਨ ਵਿੱਚ ਗਿਰਾਵਟ ਦੇ ਨਾਲ ਹੀ ਸੰਘਣੀ ਧੁੰਦ ਵੀ ਦਿਖਾਈ ਦੇਣ ਲੱਗੀ ਹੈ। ਪਠਾਨਕੋਟ ਵਿੱਚ ਘੱਟੋ-ਘੱਟ ਤਾਪਮਾਨ 5.9 ਡਿਗਰੀ ਸੈਲਸੀਅਸ, ਚੰਡੀਗੜ੍ਹ ਵਿੱਚ 6.2 ਡਿਗਰੀ, ਬਠਿੰਡਾ ਵਿੱਚ 6.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਦੇਸ਼ ‘ਚ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ ਅਤੇ ਕਈ ਇਲਾਕਿਆਂ ‘ਚ ਸੰਘਣੀ ਧੁੰਦ ਛਾਈ ਹੋਈ ਹੈ ਅਤੇ ਕਈ ਇਲਾਕਿਆਂ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਹਾੜਾਂ ‘ਚ ਹੋ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਠੰਡ ਅਤੇ ਕੰਬਣੀ ਵਧ ਗਈ ਹੈ। ਜਿਸ ਕਾਰਨ ਸਰਦੀ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਵੀ ਠੰਡ ਵਧਣ ਲੱਗੀ ਹੈ। ਤਾਪਮਾਨ ਵਿੱਚ ਗਿਰਾਵਟ ਦੇ ਨਾਲ ਹੀ ਸੰਘਣੀ ਧੁੰਦ ਵੀ ਦਿਖਾਈ ਦੇਣ ਲੱਗੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਮੈਦਾਨੀ ਇਲਾਕਿਆਂ ਦੇ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬਹੁਤ ਠੰਢ ਪੈ ਰਹੀ ਹੈ। ਸਥਿਤੀ ਇਹ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਿਮਾਚਲ ਨਾਲੋਂ ਵੀ ਵੱਧ ਠੰਢ ਹੈ।
ਆਦਮਪੁਰ 5 ਤੇ ਗੁਰਦਾਸਪੁਰ ‘ਚ 5.1 ਡਿਗਰੀ ਪਾਰਾ
ਜਲੰਧਰ ਦੇ ਆਦਮਪੁਰ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਦੇ ਨਾਲ ਸਭ ਤੋਂ ਠੰਡਾ ਰਿਹਾ, ਜਦੋਂ ਕਿ ਲੁਧਿਆਣਾ ਅਤੇ ਗੁਰਦਾਸਪੁਰ ਦਾ ਘੱਟੋ-ਘੱਟ ਤਾਪਮਾਨ 5.1 ਡਿਗਰੀ ਸੈਲਸੀਅਸ ਅਤੇ ਮੋਗਾ ਅਤੇ ਪਟਿਆਲਾ ਦਾ ਘੱਟੋ-ਘੱਟ ਤਾਪਮਾਨ 5.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਕਾਂਗੜਾ ਵਿੱਚ ਘੱਟੋ-ਘੱਟ ਤਾਪਮਾਨ 4.4 ਡਿਗਰੀ, ਸ਼ਿਮਲਾ ਵਿੱਚ ਘੱਟੋ-ਘੱਟ ਤਾਪਮਾਨ 9.2 ਡਿਗਰੀ ਸੈਲਸੀਅਸ ਅਤੇ ਧਰਮਸ਼ਾਲਾ ਵਿੱਚ ਘੱਟੋ-ਘੱਟ ਤਾਪਮਾਨ 6.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੰਜਾਬ ਦੇ ਖੇਤਰ ਹਿਮਾਚਲ ਨਾਲੋਂ ਠੰਡੇ
ਅਜਿਹੇ ‘ਚ ਇਹ ਸਪੱਸ਼ਟ ਹੈ ਕਿ ਪੰਜਾਬ ਦੇ ਇਲਾਕੇ ਹਿਮਾਚਲ ਨਾਲੋਂ ਕਿਤੇ ਜ਼ਿਆਦਾ ਠੰਡੇ ਹਨ। ਪਠਾਨਕੋਟ ਵਿੱਚ ਘੱਟੋ-ਘੱਟ ਤਾਪਮਾਨ 5.9 ਡਿਗਰੀ ਸੈਲਸੀਅਸ, ਚੰਡੀਗੜ੍ਹ ਵਿੱਚ 6.2 ਡਿਗਰੀ, ਬਠਿੰਡਾ ਵਿੱਚ 6.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਵੀਰਵਾਰ ਤੋਂ ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ।