ਪੰਜਾਬ ‘ਚ ਰੈੱਡ ਅਲਰਟ, ਚੰਡੀਗੜ੍ਹ ‘ਚ ਕੋਲਡ ਵੇਵ ਦੀ ਚਿਤਾਵਨੀ

Updated On: 

20 Jan 2024 10:03 AM

Weather Update: ਵਿਭਾਗ ਨੇ ਤਰਨਤਾਰਨ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਕਪੂਰਥਲਾ, ਜਲੰਧਰ, ਮੁਕਤਸਰ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਭਾਗ ਨੇ ਚੰਡੀਗੜ੍ਹ 'ਚ ਸੀਤ ਲਹਿਰ ਦੀ ਚਿਤਾਵਨੀ ਜਾਰੀ ਕਰ ਦਿੱਤੀ ਹੈ।

ਪੰਜਾਬ ਚ ਰੈੱਡ ਅਲਰਟ, ਚੰਡੀਗੜ੍ਹ ਚ ਕੋਲਡ ਵੇਵ ਦੀ ਚਿਤਾਵਨੀ
Follow Us On

ਪੰਜਾਬ ਦੇ ਕਈ ਜਿਲ੍ਹਿਆਂ ‘ਚ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਕਿ ਕੁਝ ਥਾਵਾਂ ਤਾਂ ਧੁੰਦ ਤੋਂ ਰਾਹਤ ਮਿਲੀ ਹੈ। ਇਸ ਦੇ ਨਤੀਜ਼ੇ ‘ਚ ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ 600 ਮੀਟਰ ਹੈ ਜੋ ਬੀਤੇ ਦਿਨ ਸਿਰਫ 25 ਮੀਟਰ ਸੀ। ਇਸ ਤੋਂ ਇਲਾਵਾ ਪਟਿਆਲਾ ਅਤੇ ਅੰਬਾਲਾ ਵਿੱਚ ਵਿਜ਼ੀਬਿਲਟੀ ਚ ਕੁਝ ਸੁਧਾਰ ਦੇਖਣ ਨੂੰ ਮਿਲਿਆ ਹੈ ਜੋ ਕੀ 200 ਮੀਟਰ ਹੈ। ਕੁਝ ਸੂਬੇ ਹਨ ਜਿੱਥੇ ਖ਼ਤਰਾ ਅਜੇ ਵੀ ਬਰਕਾਰ ਹੈ।

ਵਿਭਾਗ ਨੇ ਤਰਨਤਾਰਨ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਕਪੂਰਥਲਾ, ਜਲੰਧਰ, ਮੁਕਤਸਰ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਭਾਗ ਨੇ ਚੰਡੀਗੜ੍ਹ ‘ਚ ਸੀਤ ਲਹਿਰ ਦੀ ਚਿਤਾਵਨੀ ਜਾਰੀ ਕਰ ਦਿੱਤੀ ਹੈ।

ਦਿੱਲੀ ਸਮੇਤ ਉੱਤਰ ਭਾਰਤ ‘ਚ ਠੰਡ

ਰਾਸ਼ਟਰੀ ਰਾਜਧਾਨੀ ਦਿੱਲੀ-ਐਨਸੀਆਰ ਵਿੱਚ ਪਿਛਲੇ ਕਈ ਦਿਨਾਂ ਤੋਂ ਸੀਤ ਲਹਿਰ ਚੱਲ ਰਹੀ ਹੈ। ਉੱਤਰੀ ਹਵਾਵਾਂ ਨੇ ਦਿੱਲੀ ਦੀ ਠੰਡ ਨੂੰ ਹੋਰ ਵਧਾ ਦਿੱਤਾ ਹੈ। ਦਿੱਲੀ-ਐਨਸੀਆਰ ਦਾ ਤਾਪਮਾਨ ਆਮ ਨਾਲੋਂ ਬਹੁਤ ਘੱਟ ਹੈ। ਮੌਸਮ ਵਿਭਾਗ ਨੇ ਐਤਵਾਰ ਤੱਕ ਸੰਘਣੀ ਧੁੰਦ ਦੇ ਨਾਲ-ਨਾਲ ‘ਕੋਲਡ ਡੇਅ’ ਵਾਲੇ ਹਾਲਾਤ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਦਿੱਲੀ-ਐਨਸੀਆਰ ਵਿੱਚ ਸੀਤ ਲਹਿਰ ਕਾਰਨ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਅਤੇ ਕੁਝ ਥਾਵਾਂ ‘ਤੇ ਉਸ ਤੋਂ ਵੀ ਹੇਠਾਂ ਡਿੱਗ ਗਿਆ ਹੈ।

ਦਿੱਲੀ-ਐਨਸੀਆਰ ਤੋਂ ਇਲਾਵਾ ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ ਅਤੇ ਹਰਿਆਣਾ ਵਿੱਚ ਵੀ ਕੜਾਕੇ ਦੀ ਠੰਢ ਪੈ ਰਹੀ ਹੈ। ਪੱਛਮੀ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਜਾਰੀ ਹੈ। ਨਾਲ ਹੀ ਹਰਿਆਣਾ, ਰਾਜਸਥਾਨ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਸਵੇਰੇ ਅਤੇ ਦੇਰ ਰਾਤ ਨੂੰ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਰਹੀ ਹੈ।

ਬਿਹਾਰ ਦੇ ਕਈ ਜ਼ਿਲ੍ਹਿਆਂ ‘ਚ ਅਲਰਟ

ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ ਸਥਾਨਕ ਮੌਸਮ ਵਿਭਾਗ ਨੇ 24 ਜਨਵਰੀ ਤੱਕ ਕੋਲਡ ਡੇਅ ਅਲਰਟ ਜਾਰੀ ਕੀਤਾ ਹੈ। 24 ਜਨਵਰੀ ਤੋਂ ਬਾਅਦ ਹੀ ਮੌਸਮ ਵਿੱਚ ਸੁਧਾਰ ਹੋਣ ਦੀ ਸੰਭਾਵਨਾ ਹੈ। ਬਿਹਾਰ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਜਾਰੀ ਹੈ। ਇਸ ਸਬੰਧੀ ਮੌਸਮ ਵਿਭਾਗ ਚੌਕਸ ਹੈ। ਰਾਤ ਦੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ।

Exit mobile version