ਪੰਜਾਬ ਚ 2 ਦਿਨ ਲਈ ਯੈਲੋ ਅਲਰਟ ਜਾਰੀ, ਤੇਜ਼ ਹਵਾਵਾਂ ਨਾਲ ਮੀਂਹ ਦੀ ਸੰਭਾਵਨਾ | weather update yellow alert for rain and Strom in punjab know full detail in punjabi Punjabi news - TV9 Punjabi

ਪੰਜਾਬ ਚ 2 ਦਿਨ ਲਈ ਯੈਲੋ ਅਲਰਟ ਜਾਰੀ, ਤੇਜ਼ ਹਵਾਵਾਂ ਨਾਲ ਮੀਂਹ ਦੀ ਸੰਭਾਵਨਾ

Updated On: 

26 Apr 2024 14:51 PM

Weather update: ਲੁਧਿਆਣਾ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਡਾਕਟਰ ਪੀ ਕੇ ਕਿੰਗਰਾ ਦੀ ਭਵਿੱਖਵਾਨੀ ਕੀਤੀ ਹੈ। ਉਨ੍ਹਾਂ ਦੇ ਅਨੁਸਾਰ 26 ਅਤੇ 27 ਅਪ੍ਰੈਲ ਨੂੰ ਸੂਬੇ ਤੇਜ਼ ਹਵਾਵਾਂ ਦੇ ਨਾਲ-ਨਾਲ ਬਰਸਾਤ ਵੀ ਹੋ ਸਕਦੀ ਹੈ। ਮੌਸਮ ਵਿਭਾਗ ਵੱਲੋਂ ਇਸ ਨੂੰ ਲੈ ਕੇ ਯੇਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਡਾਕਟਰ ਪਵਨੀਤ ਕੌਰ ਕਿੰਗਰਾ ਨੇ ਕਿਹਾ ਕਿ ਮੌਸਮ ਦੇ ਵਿੱਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ।

ਪੰਜਾਬ ਚ 2 ਦਿਨ ਲਈ ਯੈਲੋ ਅਲਰਟ ਜਾਰੀ, ਤੇਜ਼ ਹਵਾਵਾਂ ਨਾਲ ਮੀਂਹ ਦੀ ਸੰਭਾਵਨਾ

ਪੰਜਾਬ 'ਚ ਮੌਸਮ. (File Photo)

Follow Us On

Punjab Weather update: ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਡਾਕਟਰ ਭਵਨੀਤ ਕੌਰ ਕਿੰਗਰਾ ਨੇ ਪੰਜਾਬ ਦੇ ਮੌਸਮ ਨੂੰ ਲੈ ਕੇ ਭਵਿੱਖਵਾਣੀ ਕੀਤੀ ਹੈ। ਆਈਐਮਡੀ ਦੀ ਰਿਪੋਰਟ ਦੇ ਮੁਤਾਬਿਕ ਪੰਜਾਬ ਦੇ ਵੱਖ ਵੱਖ ਇਲਾਕਿਆਂ ‘ਚ 26 ਅਤੇ 27 ਤਰੀਕ ਨੂੰ ਬਰਸਾਤ ਵੇਖਣ ਨੂੰ ਮਿਲ ਸਕਦੀ ਹੈ। ਇਸ ਦੇ ਨਾਲ-ਨਾਲ ਤੇਜ਼ ਹਨੇਰੀ ਤੇ ਗਰਜ ਚਮਕ ਵੀ ਦੀ ਵੀ ਸੰਭਾਵਨਾ ਦੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਹੈ ਕਿ ਸੂਬੇ ਭਰ ‘ਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਿਸ ਲਈ ਕਿਸਾਨਾਂ ਨੂੰ ਵੀ ਖਾਸ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਮੀਡੀਆ ਨਾਲ ਗੱਲਬਾਤ ਕਰਦਿਆਂ ਡਾਕਟਰ ਪਵਨੀਤ ਕੌਰ ਕਿੰਗਰਾ ਨੇ ਕਿਹਾ ਕਿ ਮੌਸਮ ਦੇ ਵਿੱਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਇਸੇ ਵਿਚਾਲੇ ਦਿਨ ਦੇ ਸਮੇਂ ਤਾਪਮਾਨ 36 ਡਿਗਰੀ ਤੱਕ ਹੈ ਜੋ ਨੋਰਮਲ ਨਾਲੋਂ ਇੱਕ ਪੁਆਇੰਟ ਥੱਲੇ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ 26 ਅਤੇ 27 ਤਰੀਕ ਨੂੰ ਸੂਬੇ ਭਰ ਵਿੱਚ ਬਾਰਿਸ਼ ਹੋ ਸਕਦੀ ਹੈ। ਨਾਲ ਹੀ ਅਨੁਮਾਨ ਹੈ ਕਿ ਤੇਜ਼ ਹਵਾਵਾਂ ਤੇ ਹਨੇਰੀ ਵੀ ਚੱਲੇਗੀ।

ਇਹ ਵੀ ਪੜ੍ਹੋ: ਸੁਖਬੀਰ ਸਿੰਘ ਬਾਦਲ ਨੇ ਮਲੋਟ ਤੇ ਮਾਹੁਆਣਾ ਦੀ ਅਨਾਜ ਮੰਡੀ ਦਾ ਕੀਤਾ ਦੌਰਾ, ਸੂਬਾ ਸਰਕਾਰ ਤੇ ਸਾਧੇ ਨਿਸ਼ਾਨੇ

ਯੈਲੋ ਅਲਰਟ ਜਾਰੀ

ਡਾਕਟਰ ਪਵਨੀਤ ਕੌਰ ਕਿੰਗਰਾ ਕਿਹਾ ਕਿ ਹਲਕੀ ਮੋਡਰੇਟ ਬਰਸਾਤ ਕਿਤੇ-ਕਿਤੇ ਵੇਖਣ ਨੂੰ ਮਿਲੇਗੀ ਹੈ। ਉਨ੍ਹਾਂ ਮੁਤਾਬਕ ਕਿ ਇਹਨਾਂ 2 ਦਿਨਾਂ ਵਿੱਚ ਸੂਬੇ ਭਰ ‘ਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਉਹਨਾਂ ਕਿਸਾਨਾਂ ਨੂੰ ਵੀ ਕਣਕ ਦੀ ਵੱਡੀ ਹੋਈ ਫਸਲ ਨੂੰ ਸਾਂਭਣ ਦੀ ਅਪੀਲ ਕੀਤੀ ਹੈ। ਇਸ ਨਾਲ ਕਿਸਾਨਾਂ ਨੂੰ ਨੁਕਸਾਨ ਹੋ ਸਕਦਾ ਹੈ।

Exit mobile version