AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ‘ਚ ਬਦਲੇਗਾ ਮੌਸਮ ਦਾ ਰੁਖ, 11 ਮਈ ਤੋਂ ਮੀਂਹ ਅਤੇ ਤੂਫ਼ਾਨ ਦਾ ਯੈਲੋ ਅਲਰਟ ਜਾਰੀ

Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਫਿਰ ਤੋਂ ਵੱਧ ਰਿਹਾ ਹੈ। ਸ਼ੁੱਕਰਵਾਰ ਦੇ ਮੁਕਾਬਲੇ ਵੱਧ ਤੋਂ ਵੱਧ ਤਾਪਮਾਨ 0.8 ਡਿੱਗਰੀ ਵਧ ਗਿਆ ਹੈ। ਹਾਲਾਂਕਿ, ਤਾਪਮਾਨ ਅਜੇ ਵੀ ਆਮ ਨਾਲੋਂ 5 ਡਿੱਗਰੀ ਘੱਟ ਹੈ।

ਪੰਜਾਬ 'ਚ ਬਦਲੇਗਾ ਮੌਸਮ ਦਾ ਰੁਖ, 11 ਮਈ ਤੋਂ ਮੀਂਹ ਅਤੇ ਤੂਫ਼ਾਨ ਦਾ ਯੈਲੋ ਅਲਰਟ ਜਾਰੀ
ਪੰਜਾਬ ‘ਚ ਬਦਲੇਗਾ ਮੌਸਮ ਦਾ ਰੁਖ
tv9-punjabi
| Published: 09 May 2026 07:53 AM IST
Share

ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਫਿਰ ਤੋਂ ਵੱਧ ਰਿਹਾ ਹੈ। ਸ਼ੁੱਕਰਵਾਰ ਦੇ ਮੁਕਾਬਲੇ ਵੱਧ ਤੋਂ ਵੱਧ ਤਾਪਮਾਨ 0.8 ਡਿੱਗਰੀ ਵਧ ਗਿਆ ਹੈ। ਹਾਲਾਂਕਿ, ਤਾਪਮਾਨ ਅਜੇ ਵੀ ਆਮ ਨਾਲੋਂ 5 ਡਿੱਗਰੀ ਘੱਟ ਹੈ, ਇਸ ਲਈ ਇਸ ਸਮੇਂ ਗਰਮੀ ਦੀ ਲਹਿਰ ਦੀ ਸੰਭਾਵਨਾ ਨਹੀਂ ਹੈ।

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ, ਅੱਜ (9 ਮਈ) ਅਤੇ 10 ਮਈ ਨੂੰ ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ, ਜਦੋਂ ਕਿ 11 ਮਈ ਤੋਂ 14 ਮਈ ਤੱਕ ਸੂਬੇ ਵਿੱਚ ਗਰਜ-ਤੂਫ਼ਾਨ ਅਤੇ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬਠਿੰਡਾ ਸੂਬੇ ਦਾ ਸਭ ਤੋਂ ਗਰਮ ਜ਼ਿਲ੍ਹਾ ਸੀ, ਜਿੱਥੇ ਵੱਧ ਤੋਂ ਵੱਧ ਤਾਪਮਾਨ 38.1 ਡਿੱਗਰੀ ਦਰਜ ਕੀਤਾ ਗਿਆ।

ਤਾਪਮਾਨ 40 ਡਿੱਗਰੀ ਤੋਂ ਘੱਟ

ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿੱਗਰੀ ਤੋਂ ਹੇਠਾਂ ਰਹਿੰਦਾ ਹੈ। ਚਾਰ ਜ਼ਿਲ੍ਹਿਆਂ ਵਿੱਚ ਤਾਪਮਾਨ 35 ਤੋਂ 39 ਡਿੱਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ: ਪਠਾਨਕੋਟ ਵਿੱਚ 35.8 ਡਿੱਗਰੀ , ਫਰੀਦਕੋਟ ਵਿੱਚ 36.0 ਡਿੱਗਰੀ , ਫਾਜ਼ਿਲਕਾ ਵਿੱਚ 36.3 ਡਿੱਗਰੀ ਅਤੇ ਫਿਰੋਜ਼ਪੁਰ ਵਿੱਚ 35.4 ਡਿੱਗਰੀ, ਚੰਡੀਗੜ੍ਹ ਵਿੱਚ 33.0 ਡਿੱਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 33.6 ਡਿੱਗਰੀ ਸੈਲਸੀਅਸ, ਲੁਧਿਆਣਾ ਵਿੱਚ 33.5 ਡਿੱਗਰੀ ਸੈਲਸੀਅਸ, ਪਟਿਆਲਾ ਵਿੱਚ 33.6 ਡਿੱਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 34.0 ਡਿੱਗਰੀ ਸੈਲਸੀਅਸ, ਐਸਬੀਐਸ ਨਗਰ ਵਿੱਚ 33.2 ਡਿੱਗਰੀ ਸੈਲਸੀਅਸ, ਹੁਸ਼ਿਆਰਪੁਰ ਵਿੱਚ 32.5 ਡਿੱਗਰੀ ਸੈਲਸੀਅਸ, ਮੋਹਾਲੀ ਵਿੱਚ 32.5 ਡਿੱਗਰੀ ਸੈਲਸੀਅਸ, ਰੂਪਨਗਰ ਵਿੱਚ 32.6 ਡਿੱਗਰੀ ਸੈਲਸੀਅਸ ਅਤੇ ਸ੍ਰੀ ਆਨੰਦਪੁਰ ਸਾਹਿਬ ਵਿੱਚ 34.3 ਡਿੱਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਕੱਲ੍ਹ ਤੋਂ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ

ਮੌਸਮ ਵਿਭਾਗ ਦੇ ਅਨੁਸਾਰ, ਮੱਧ ਪਾਕਿਸਤਾਨ ਅਤੇ ਨਾਲ ਲੱਗਦੇ ਪੰਜਾਬ ਅਤੇ ਰਾਜਸਥਾਨ ਉੱਤੇ ਚੱਕਰਵਾਤੀ ਪ੍ਰਣਾਲੀ ਸਰਗਰਮ ਹੈ। ਇੱਕ ਲੰਮਾ ਟ੍ਰੈਫ਼ ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ ਅਤੇ ਪੱਛਮੀ ਬੰਗਾਲ ਤੋਂ ਬੰਗਲਾਦੇਸ਼ ਤੱਕ ਫੈਲਿਆ ਹੋਇਆ ਹੈ। ਇਹੀ ਕਾਰਨ ਹੈ ਕਿ ਪੂਰੇ ਉੱਤਰੀ ਭਾਰਤ ਵਿੱਚ ਮੌਸਮ ਵਿੱਚ ਤਬਦੀਲੀ ਆਈ ਹੈ।

ਵਿਭਾਗ ਨੇ ਕਿਹਾ ਕਿ 10 ਮਈ ਤੋਂ ਪੱਛਮੀ ਹਿਮਾਲਿਆਈ ਖੇਤਰਾਂ ਵਿੱਚ ਇੱਕ ਨਵਾਂ ਵੈਸਟਰਨ ਡਿਸਟੇਨਬੇਨਸ ਸਰਗਰਮ ਹੋ ਸਕਦਾ ਹੈ। ਇਸ ਨਾਲ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਫਿਰ ਤੋਂ ਬਦਲ ਸਕਦਾ ਹੈ। ਕਈ ਖੇਤਰਾਂ ਵਿੱਚ ਮੀਂਹ, ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਤਾਪਮਾਨ ਦੋ ਡਿੱਗਰੀ ਤੱਕ ਵਧੇਗਾ

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, ਅਗਲੇ 48 ਘੰਟਿਆਂ ਵਿੱਚ ਤਾਪਮਾਨ ਲਗਭਗ ਦੋ ਡਿੱਗਰੀ ਵਧ ਸਕਦਾ ਹੈ, ਪਰ ਉਸ ਤੋਂ ਬਾਅਦ, ਤਾਪਮਾਨ ਵਿੱਚ 3 ਤੋਂ 4 ਡਿੱਗਰੀ ਤੱਕ ਗਿਰਾਵਟ ਆਉਣ ਦੀ ਉਮੀਦ ਹੈ।

Follow Us
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story...
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...