Amritpal Singh: ਅੰਮ੍ਰਿਤਪਾਲ ਸਿੰਘ ਨੇ ਪਿਤਾ ਤਰਸੇਮ ਸਿੰਘ ਨੂੰ ਕੀ ਕਿਹਾ? ਜਾਣੋ ਪੂਰੀ ਡਿਟੇਲ | What did Amritpal Singh say to father Tarsem Singh Know full details in Punjabi Punjabi news - TV9 Punjabi

Amritpal Singh: ਅੰਮ੍ਰਿਤਪਾਲ ਸਿੰਘ ਨੇ ਪਿਤਾ ਤਰਸੇਮ ਸਿੰਘ ਨੂੰ ਕੀ ਕਿਹਾ? ਜਾਣੋ ਪੂਰੀ ਡਿਟੇਲ

Updated On: 

05 Jul 2024 17:11 PM

ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਇਹ ਖਡੂਰ ਸਾਹਿਬ ਦੇ ਵੋਟਰਾਂ ਅਤੇ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਲਈ ਖੁਸ਼ੀ ਦੀ ਗੱਲ ਹੈ। ਪਹਿਲਾਂ ਇਹ ਸ਼ੰਕਾ ਸੀ ਕਿ ਉਹ ਸੰਸਦ ਮੈਂਬਰ ਬਣਨਗੇ ਜਾਂ ਨਹੀਂ, ਪਰ ਅੱਜ ਇਹ ਸ਼ੰਕਾ ਵੀ ਦੂਰ ਹੋ ਗਈ ਹੈ। ਸਾਰੀਆਂ ਕਿਆਸਅਰਾਈਆਂ ਖਤਮ ਹੋ ਗਈਆਂ ਹਨ।

Amritpal Singh: ਅੰਮ੍ਰਿਤਪਾਲ ਸਿੰਘ ਨੇ ਪਿਤਾ ਤਰਸੇਮ ਸਿੰਘ ਨੂੰ ਕੀ ਕਿਹਾ? ਜਾਣੋ ਪੂਰੀ ਡਿਟੇਲ
Follow Us On

Amritpal Singh MP Oath: ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਅਹੁਦੇ ਲਈ ਹਲਫ ਲੈ ਲਈ ਹੈ। ਉਨ੍ਹਾਂ ਨੂੰ ਆਸਾਮ ਦੀ ਡਿਬਰੁਗੜ੍ਹ ਜੇਲ੍ਹ ਤੋਂ ਦਿੱਲੀ ਲਿਆਂਦਾ ਗਿਆ ਹੈ। ਅੰਮ੍ਰਿਤਪਾਲ ਸਿੰਘ ਨੇ ਸਪੀਕਰ ਦੇ ਚੈਂਬਰ ਵਿੱਚ ਸਹੁੰ ਚੁੱਕੀ। ਜਿੱਥੇ ਉਨ੍ਹਾਂ ਨੇ ਹਲਫ ਲੈਣ ਤੋਂ ਬਾਅਦ ਆਪਣੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਕਰੀਬ 50 ਮਿੰਨਟ ਤੱਕ ਚੱਲੀ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਨਾਲ ਬੈਠ ਕੇ ਪ੍ਰਸ਼ਾਦਾ ਵੀ ਖਾਦਾ। ਇਸ ਮੁਲਾਕਾਤ ਤੋਂ ਬਾਅਦ ਅੰਮ੍ਰਿਤਪਾਲ ਦੇ ਪਿਤਾ ਤਰਮੇਸ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ।

ਜਾਣੋ ਤਰਸੇਮ ਸਿੰਘ ਨੇ ਕੀ ਕਿਹਾ

ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਇਹ ਖਡੂਰ ਸਾਹਿਬ ਦੇ ਵੋਟਰਾਂ ਅਤੇ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਲਈ ਖੁਸ਼ੀ ਦੀ ਗੱਲ ਹੈ। ਪਹਿਲਾਂ ਇਹ ਸ਼ੰਕਾ ਸੀ ਕਿ ਉਹ ਸੰਸਦ ਮੈਂਬਰ ਬਣਨਗੇ ਜਾਂ ਨਹੀਂ, ਪਰ ਅੱਜ ਇਹ ਸ਼ੰਕਾ ਵੀ ਦੂਰ ਹੋ ਗਈ ਹੈ। ਸਾਰੀਆਂ ਕਿਆਸਅਰਾਈਆਂ ਖਤਮ ਹੋ ਗਈਆਂ ਹਨ।

ਸਹੁੰ ਚੁੱਕ ਪ੍ਰੋਗਰਾਮ ਲਈ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ

ਅੰਮ੍ਰਿਤਪਾਲ ਦੀ ਸਹੁੰ ਚੁੱਕਣ ਲਈ ਸੁਰੱਖਿਆ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਅੰਮ੍ਰਿਤਪਾਲ ਸਿੰਘ ਨੂੰ ਅਸਾਮ ਤੋਂ ਸਿੱਧੇ ਹਵਾਈ ਜਹਾਜ਼ ਰਾਹੀਂ ਨਵੀਂ ਦਿੱਲੀ ਲਿਆਂਦਾ ਗਿਆ। ਜਿਸ ਤੋਂ ਬਾਅਦ ਸਪੀਕਰ ਓਮ ਬਿਰਲਾ ਨੇ ਉਨ੍ਹਾਂ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁਕਾਈ। ਅਦਾਲਤ ਨੇ ਅੰਮ੍ਰਿਤਪਾਲ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਲਈ ਚਾਰ ਦਿਨ ਦੀ ਪੈਰੋਲ ਦਿੱਤੀ ਹੈ। ਅਦਾਲਤ ਨੇ ਪੈਰੋਲ ਲਈ ਵਿਸ਼ੇਸ਼ ਨਿਯਮ ਅਤੇ ਸ਼ਰਤਾਂ ਵੀ ਦਿੱਤੀਆਂ ਸਨ। ਅਦਾਲਤ ਅਨੁਸਾਰ ਦਿੱਲੀ ਵਿੱਚ ਰਹਿਣ ਦੌਰਾਨ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਜਾਂ ਉਸ ਦੇ ਰਿਸ਼ਤੇਦਾਰ ਮੀਡੀਆ ਵਿੱਚ ਕੋਈ ਬਿਆਨ ਨਹੀਂ ਦੇਣਗੇ।

ਇਹ ਵੀ ਪੜ੍ਹੋ: Amritpal Singh Oath: ਸੰਸਦ ਮੈਂਬਰ ਬਣੇ ਅੰਮ੍ਰਿਤਪਾਲ, ਪਾਰਲੀਮੈਂਟ ਵਿੱਚ ਚੁੱਕੀ ਅਹੁਦੇ ਦੀ ਸਹੁੰ

ਕਿੰਨੀਆਂ ਵੋਟਾਂ ਨਾਲ ਜਿੱਤ ਦਰਜ ਕੀਤੀ ਗਈ?

ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਖਡੂਰ ਸਾਹਿਬ ਸੀਟ ਤੋਂ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1.97 ਲੱਖ ਵੋਟਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਸੀ। ਇਸ ਸਮੇਂ ਅੰਮ੍ਰਿਤਪਾਲ ਸਿੰਘ ਆਪਣੇ ਹੋਰ ਸਾਥੀਆਂ ਸਮੇਤ ਇੱਕ ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹੈ। ਇਨ੍ਹਾਂ ਸਾਰਿਆਂ ਨੂੰ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।

Exit mobile version