AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਵਿਸ਼ੇਸ਼ ਗਿਰਦਾਵਰੀ ਲਈ 500 ਕਰਮਚਾਰੀ ਤੈਨਾਤ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿਹਾ ਸ਼ੁਰੂਆਤੀ ਰਿਪੋਰਟਾਂ ਦੇ ਅਨੁਸਾਰ ਸੂਬੇ 'ਚ 1.25 ਲੱਖ ਏਕੜ ਤੋਂ ਵੱਧ ਖੇਤਰ 'ਚ ਕਣਕ ਦੀ ਫਸਲ ਦਾ ਨੁਕਸਾਨ ਹੋਇਆ ਹੈ। ਬੇਮੌਸਮੀ ਬਰਸਾਤ ਦੇ ਗੜ੍ਹੇਮਾਰੀ ਨਾਲ ਪ੍ਰਭਾਵਿਤ ਜ਼ਿਲ੍ਹਿਆਂ 'ਚ ਖੇਤੀ ਵਿਭਾਗ ਦੇ 500 ਤੋਂ ਵੱਧ ਕਰਮਚਾਰੀ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣਗੇ।

ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਵਿਸ਼ੇਸ਼ ਗਿਰਦਾਵਰੀ ਲਈ 500 ਕਰਮਚਾਰੀ ਤੈਨਾਤ
ਨੁਕਸਾਨੀ ਗਈ ਫਸਲ ਦੇ ਨਾਲ ਕਿਸਾਨਾਂ ਦੀ ਤਸਵੀਰ
amanpreet-kaur
| Updated On: 08 Apr 2026 09:56 AM IST

ਪੰਜਾਬ ‘ਚ ਬੇਮੌਸਮੀ ਬਰਸਾਤ ਕਾਰਨ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਕਾਰਨ 1.25 ਲੱਖ ਏਕੜ ਤੋਂ ਵੱਧ ਖੇਤਰ ਦੀ ਫਸਲ ਦਾ ਨੁਕਸਾਨ ਹੋ ਗਿਆ ਹੈ। ਕਿਸਾਨਾਂ ਨੂੰ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਏਗੀ ਤੇ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੱਤੀ ਕਿ ਸ਼ੁਰੂਆਤੀ ਰਿਪੋਰਟਾਂ ਦੇ ਅਨੁਸਾਰ ਸੂਬੇ ‘ਚ 1.25 ਲੱਖ ਏਕੜ ਤੋਂ ਵੱਧ ਖੇਤਰ ‘ਚ ਕਣਕ ਦੀ ਫਸਲ ਦਾ ਨੁਕਸਾਨ ਹੋਇਆ ਹੈ। ਬੇਮੌਸਮੀ ਬਰਸਾਤ ਦੇ ਗੜ੍ਹੇਮਾਰੀ ਨਾਲ ਪ੍ਰਭਾਵਿਤ ਜ਼ਿਲ੍ਹਿਆਂ ‘ਚ ਖੇਤੀ ਵਿਭਾਗ ਦੇ 500 ਤੋਂ ਵੱਧ ਕਰਮਚਾਰੀ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣਗੇ। ਸੱਤ ਪ੍ਰਭਾਵਿਤ ਜ਼ਿਲ੍ਹਿਆਂ ‘ਚ ਤੈਨਾਤ ਟੀਮਾਂ ‘ਚ ਗਰੁੱਪ-ਏ ਦੇ 145 ਅਧਿਕਾਰੀ ਵੀ ਸ਼ਾਮਲ ਹਨ। ਅਧਿਕਾਰੀਆਂ ਨੂੰ ਵਿਸ਼ੇਸ਼ ਫਸਲ ਨਿਰੀਖਣ ਲਈ ਮਾਲ ਵਿਭਾਗ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਅਜੇ ਰਾਹਤ ਨਹੀਂ….ਅੱਜ ਵੀ ਖ਼ਰਾਬ ਰਹੇਗਾ ਪੰਜਾਬ ਦਾ ਮੌਸਮ

ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਚ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਚੋਂ ਕੁੱਝ ਜ਼ਿਲ੍ਹਿਆਂ ਚ ਗੜ੍ਹੇਮਾਰੀ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਅੱਜ ਤੋਂ ਬਾਅਦ ਅਗਲੇ ਤਿੰਨ ਦਿਨਾਂ ਲਈ ਮੌਸਮ ਸਾਫ਼ ਰਹੇਗਾ। 9 ਤੋਂ 11 ਅਪ੍ਰੈਲ ਤੱਕ, ਕਿਸੇ ਵੀ ਤਰ੍ਹਾਂ ਅਲਰਟ ਜਾਂ ਭਵਿੱਖਬਾਣੀ ਨਹੀਂ ਕੀਤੀ ਗਈ ਹੈ।

ਅੱਜ ਆਰੇਂਜ ਤੇ ਯੈਲੋ ਅਲਰਟ ਜਾਰੀ

ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਲਈ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ਚ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ), ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੜ੍ਹੇਮਾਰੀ ਦਾ ਵੀ ਅਲਰਟ ਹੈ।

ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਗਾ, ਬਠਿੰਡਾ ਤੇ ਬਰਨਾਲਾ ਲਈ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ਚ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਪਠਾਨਕੋਟ, ਹੁਸ਼ਿਆਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਕੁੱਝ ਇਲਾਕਿਆਂ ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

Follow Us
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...