1 ਅਪ੍ਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ, ਮੁੱਖ ਸਕੱਤਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਬੈਠਕ
ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਮੰਡੀਆਂ ਵਿੱਚ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਾਲ-ਨਾਲ ਮੁੱਢਲੀਆਂ ਸਹੂਲਤਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ।
ਹਾੜੀ ਦੇ ਸੀਜ਼ਨ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਣਕ ਦੀ ਖਰੀਦ ਪ੍ਰਕਿਰਿਆ ਵਿੱਚ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਅਨੁਰਾਗ ਵਰਮਾ ਨੇ ਦੱਸਿਆ ਕਿ ਕਣਕ ਦੀ ਖਰੀਦ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੀ ਹੈ ਅਤੇ ਇਸ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਮੁੱਖ ਸਕੱਤਰ ਵਰਮਾ ਨੇ ਦੱਸਿਆ ਕਿ ਪੰਜਾਬ ਵਿੱਚ 35.07 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋਈ ਹੈ ਅਤੇ 161.30 ਲੱਖ ਮੀਟ੍ਰਿਕ ਟਨ ਕਣਕ ਦੇ ਉਤਪਾਦਨ ਦੀ ਉਮੀਦ ਹੈ। ਖਰੀਦ ਲਈ 30,776. 36 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ (ਸੀਸੀਐਲ) ਦੀ ਲੋੜ ਹੈ ਅਤੇ ਇਸ ਵਿੱਚੋਂ 27077.91 ਕਰੋੜ ਰੁਪਏ ਅਪ੍ਰੈਲ ਮਹੀਨੇ ਲਈ ਪ੍ਰਾਪਤ ਹੋਏ ਹਨ ਅਤੇ ਬਾਕੀ ਦੀ ਰਕਮ ਮਈ ਮਹੀਨੇ ਲਈ ਲਈ ਜਾਵੇਗੀ। ਪੰਜਾਬ ਮੰਡੀ ਬੋਰਡ ਵੱਲੋਂ 1908 ਰੈਗੂਲਰ ਖਰੀਦ ਕੇਂਦਰ ਐਲਾਨੇ ਗਏ ਹਨ, ਜੋ ਕਿ ਖਰੀਦ ਏਜੰਸੀਆਂ ਦੇ ਪ੍ਰਸਤਾਵ ਮੁਤਾਬਕ ਵੱਖ-ਵੱਖ ਏਜੰਸੀਆਂ ਨੂੰ ਅਲਾਟ ਕੀਤੇ ਜਾਣਗੇ।
ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਮੰਡੀਆਂ ਵਿੱਚ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਾਲ-ਨਾਲ ਮੁੱਢਲੀਆਂ ਸਹੂਲਤਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਖਰੀਦ ਤੋਂ ਬਾਅਦ ਕਿਸਾਨਾਂ ਨੂੰ ਅਦਾਇਗੀ ਤੁਰੰਤ ਕੀਤੀ ਜਾਵੇ ਤਾਂ ਜੋ ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਮੀਟਿੰਗ ਵਿੱਚ ਮੌਕੇ ਤੇ ਮੌਜੂਦ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਖਰੀਦ ਏਜੰਸੀ ਨਾਲ ਸਬੰਧਤ ਕੋਈ ਵੀ ਲੰਬਿਤ ਮਾਮਲਾ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਖਰੀਦ ਪ੍ਰਕਿਰਿਆ ਦੌਰਾਨ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਇਹ ਵੀ ਪੜ੍ਹੋ
ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈਜ਼ ਵਿਕਾਸ ਗਰਗ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਦੇ ਐਮ.ਡੀ. ਕੰਵਲਪ੍ਰੀਤ ਕੌਰ ਬਰਾੜ, ਪਨਸਪ ਦੇ ਐਮ.ਡੀ. ਸੋਨਾਲੀ ਗਿਰੀ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈਜ਼ ਪੁਨੀਤ ਗੋਇਲ, ਸਕੱਤਰ ਪੰਜਾਬ ਮਾਰਕੀਟਿੰਗ ਬੋਰਡ ਅੰਮ੍ਰਿਤ ਕੌਰ ਗਿੱਲ, ਐਫ.ਸੀ.ਆਈ. ਦੇ ਜਨਰਲ ਮੈਨੇਜਰ ਬੀ. ਸ੍ਰੀਨਿਵਾਸਨ, ਐਮਡੀ, ਮਾਰਕਫੈੱਡ। ਗਿਰੀਸ਼ ਦਿਆਲਨ, ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਕਮਲ ਗਰਗ ਹਾਜ਼ਰ ਸਨ।
ਇਹ ਵੀ ਪੜ੍ਹੋ: Wheat Procurement: ਕਣਕ ਵੇਚਣ ਵਾਲੇ ਕਿਸਾਨਾਂ ਦੇ ਖਾਤੇ ਚ ਪਹੁੰਚੇ 41742.92 ਕਰੋੜ, ਜਲਦੀ ਚੈੱਕ ਕਰੋ ਅਕਾਉਂਟ