ਕੌਣ ਹਨ ਜਸਦੀਪ ਸਿੰਘ ਗਿੱਲ, ਜਿਨ੍ਹਾਂ ਨੂੰ ਐਲਾਨਿਆ ਡੇਰਾ ਬਿਆਸ ਮੁਖੀ ਦਾ ਵਾਰਿਸ

Updated On: 

02 Sep 2024 17:38 PM

ਡੇਰੇ ਦੇ ਵਾਰਿਸ ਸਬੰਧੀ ਜਾਣਕਾਰੀ ਦੇਣ ਲਈ ਸਮੂਹ ਸੇਵਾ ਇੰਚਾਰਜਾਂ ਨੂੰ ਪੱਤਰ ਭੇਜੇ ਗਏ ਹਨ। ਇਹਨਾਂ ਪੱਤਰਾਂ ਵਿੱਚ ਜਾਣਕਾਰੀ ਦਿੱਤੀ ਗਈ ਹੈ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਰਪ੍ਰਸਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੁਖਦੇਵ ਸਿੰਘ ਗਿੱਲ ਦੇ ਸਪੁੱਤਰ ਜਸਦੀਪ ਸਿੰਘ ਗਿੱਲ ਨੂੰ ਸਰਪ੍ਰਸਤ ਨਾਮਜ਼ਦ ਕੀਤਾ ਹੈ।

ਕੌਣ ਹਨ ਜਸਦੀਪ ਸਿੰਘ ਗਿੱਲ, ਜਿਨ੍ਹਾਂ ਨੂੰ ਐਲਾਨਿਆ ਡੇਰਾ ਬਿਆਸ ਮੁਖੀ ਦਾ ਵਾਰਿਸ

ਜਸਦੀਪ ਸਿੰਘ ਗਿੱਲ

Follow Us On

ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ 45 ਸਾਲਾ ਜਸਦੀਪ ਸਿੰਘ ਗਿੱਲ ਨੂੰ ਸਰਪ੍ਰਸਤ ਨਾਮਜ਼ਦ ਕੀਤਾ ਹੈ। ਗਿੱਲ ਨੇ ਕੈਮਬ੍ਰਿਜ ਅਤੇ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (IIT) ਦਿੱਲੀ ਤੋਂ ਆਪਣੀ ਪੜਾਈ ਪੂਰੀ ਕੀਤੀ ਹੈ। ਜਸਦੀਪ ਸਿੰਘ ਗਿੱਲ ਨੇ ਫਾਰਮਾਸਿਊਟੀਕਲ ਕੰਪਨੀ ਸਿਪਲਾ ਲਿਮਟਿਡ ਦੇ ਮੁੱਖ ਰਣਨੀਤੀ ਅਫਸਰ ਅਤੇ ਸੀਨੀਅਰ ਪ੍ਰਬੰਧਨ ਕਰਮਚਾਰੀਆਂ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ, ਜਿੱਥੇ ਉਹਨਾਂ ਨੇ 2019 ਤੋਂ 31 ਮਈ, 2024 ਤੱਕ ਕੰਮ ਕੀਤਾ।

ਉਹ ਬੋਰਡ ਅਬਜ਼ਰਵਰ ਵਜੋਂ ਈਥਰਿਸ ਅਤੇ ਅਚੀਰਾ ਲੈਬਜ਼ ਪ੍ਰਾਈਵੇਟ ਲਿਮਟਿਡ ਨਾਲ ਵੀ ਜੁੜੇ ਹੋਏ ਸਨ। ਮਾਰਚ 2024 ਤੱਕ, ਉਹ ਵੈਲਥੀ ਥੈਰੇਪਿਊਟਿਕਸ ਦੇ ਬੋਰਡ ਮੈਂਬਰ ਸਨ। ਇਸ ਤੋਂ ਪਹਿਲਾਂ, ਉਨ੍ਹਾਂ ਨੇ ਰੈਨਬੈਕਸੀ ਵਿੱਚ ਸੀਈਓ ਦੇ ਕਾਰਜਕਾਰੀ ਸਹਾਇਕ ਅਤੇ ਕੈਮਬ੍ਰਿਜ ਯੂਨੀਵਰਸਿਟੀ ਐਂਟਰਪ੍ਰੀਨਿਓਰਜ਼ ਵਿੱਚ ਪ੍ਰਧਾਨ ਅਤੇ ਚੇਅਰਮੈਨ ਵਜੋਂ ਸੇਵਾ ਕੀਤੀ।

ਉਨ੍ਹਾਂ ਨੇ ਕੈਂਬਰਿਜ ਯੂਨੀਵਰਸਿਟੀ ਤੋਂ ਕੈਮੀਕਲ ਇੰਜੀਨੀਅਰਿੰਗ ਵਿੱਚ ਪੀਐਚਡੀ ਅਤੇ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਮੈਸੇਚਿਉਸੇਟਸ ਇੰਸਟੀਚਿਊਟ ਆਫ ਟੈਕਨਾਲੋਜੀ ਤੋਂ ਕੈਮੀਕਲ ਇੰਜੀਨੀਅਰਿੰਗ ਵਿੱਚ ਮਾਸਟਰ ਡਿਗਰੀ ਕੀਤੀ ਹੈ। ਉਹ ਨੇ ਬਾਇਓਕੈਮੀਕਲ ਇੰਜੀਨੀਅਰਿੰਗ ਅਤੇ ਬਾਇਓਟੈਕਨਾਲੋਜੀ ਵਿੱਚ ਆਪਣੀ ਬੈਚਲਰ ਅਤੇ ਮਾਸਟਰ ਡਿਗਰੀਆਂ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ, ਦਿੱਲੀ ਤੋਂ ਪ੍ਰਾਪਤ ਕੀਤੀਆਂ।

ਡੇਰਾ ਬਿਆਸ ਮੁਖੀ ਦਾ ਐਲਾਨਿਆ ਵਾਰਿਸ, ਅੱਜ ਤੋਂ ਹੀ ਸੰਭਾਲਣਗੇ ਗੱਦੀ

ਸਾਰੇ ਸੇਵਾਦਾਰਾਂ ਤੇ ਇੰਚਾਰਜਾਂ ਨੂੰ ਭੇਜਿਆ ਪੱਤਰ

ਡੇਰੇ ਦੇ ਵਾਰਿਸ ਸਬੰਧੀ ਜਾਣਕਾਰੀ ਦੇਣ ਲਈ ਸਮੂਹ ਸੇਵਾ ਇੰਚਾਰਜਾਂ ਨੂੰ ਪੱਤਰ ਭੇਜੇ ਗਏ ਹਨ। ਇਹਨਾਂ ਪੱਤਰਾਂ ਵਿੱਚ ਜਾਣਕਾਰੀ ਦਿੱਤੀ ਗਈ ਹੈ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਰਪ੍ਰਸਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੁਖਦੇਵ ਸਿੰਘ ਗਿੱਲ ਦੇ ਸਪੁੱਤਰ ਜਸਦੀਪ ਸਿੰਘ ਗਿੱਲ ਨੂੰ ਸਰਪ੍ਰਸਤ ਨਾਮਜ਼ਦ ਕੀਤਾ ਹੈ। ਉਹ 02 ਸਤੰਬਰ, 2024 ਤੋਂ ਤੁਰੰਤ ਪ੍ਰਭਾਵ ਨਾਲ ਸਰਪ੍ਰਸਤ ਵਜੋਂ ਉਨ੍ਹਾਂ ਦੀ ਥਾਂ ਲੈਣਗੇ।

ਇਹ ਵੀ ਪੜ੍ਹੋ: Dera Beas-ਡੇਰਾ ਬਿਆਸ ਮੁਖੀ ਦਾ ਐਲਾਨਿਆ ਵਾਰਿਸ, ਅੱਜ ਤੋਂ ਹੀ ਸੰਭਾਲਣਗੇ ਗੱਦੀ

Exit mobile version