AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਭਗਵੰਤ ਕੈਬਨਿਟ ‘ਚ ਕੌਣ ਸੀਨੀਅਰ ਤੇ ਕੌਣ ਹੈ ਜੂਨੀਅਰ, ਸਰਕਾਰ ਨੇ ਜਾਰੀ ਕੀਤੀ ਨੋਟੀਫਿਕੇਸ਼ਨ

ਪੰਜਾਬ ਸਰਕਾਰ ਵਲੋਂ ਹਾਲਹੀ ਵਿੱਚ ਮੰਤਰੀਆਂ ਨੂੰ ਨਵੇਂ ਸਿਰੇ ਤੋਂ ਵਿਭਾਗਾਂ ਦੀ ਵੰਡ ਕੀਤੀ ਗਈ ਹੈ। ਇਹ ਹੁਕਮ ਨਵੇਂ ਬਣੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਕੈਬਨਿਟ ਵਿਚ ਸ਼ਾਮਲ ਹੋਣ ਤੋਂ ਬਾਅਦ ਜਾਰੀ ਹੋਏ ਹਨ। ਜਾਰੀ ਹੁਕਮ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਭ ਤੋਂ ਅੱਗੇ ਹੋਣਗੇ।

ਭਗਵੰਤ ਕੈਬਨਿਟ 'ਚ ਕੌਣ ਸੀਨੀਅਰ ਤੇ ਕੌਣ ਹੈ ਜੂਨੀਅਰ, ਸਰਕਾਰ ਨੇ ਜਾਰੀ ਕੀਤੀ ਨੋਟੀਫਿਕੇਸ਼ਨ
kusum-chopra
| Published: 31 Jan 2023 16:04 PM IST
Share
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਮੰਤਰੀ ਮੰਡਲ ਵਿੱਚ ਮੰਤਰੀਆਂ ਦੀ ਸੀਨੀਅਰਤਾ ਸਬੰਧੀ ਸਥਿਤੀ ਸਾਫ ਕੀਤੀ ਹੈ। ਕੈਬਨਿਟ ਵਿੱਚ ਕਿਹੜਾ ਮੰਤਰੀ ਸੀਨੀਅਰ ਹੈ ਅਤੇ ਕਿਹੜਾ ਜੂਨੀਅਰ, ਇਸ ਬਾਰੇ ਸਰਕਾਰ ਦੇ ਇੱਕ ਹੁਕਮ ਨੇ ਸਪੱਸ਼ਟ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹੁਕਮ ਵਿਚ ਦੱਸਿਆ ਗਿਆ ਹੈ ਕਿ ਮੰਤਰੀ ਮੀਟਿੰਗਾਂ ਵਿਚ ਕਿਸ ਤਰਤੀਬ ਨਾਲ ਬੈਠਣਗੇ। ਪੰਜਾਬ ਸਰਕਾਰ ਵਲੋਂ ਹਾਲਹੀ ਵਿੱਚ ਮੰਤਰੀਆਂ ਨੂੰ ਨਵੇਂ ਸਿਰੇ ਤੋਂ ਵਿਭਾਗਾਂ ਦੀ ਵੰਡ ਕੀਤੀ ਗਈ ਹੈ। ਇਹ ਹੁਕਮ ਨਵੇਂ ਬਣੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਕੈਬਨਿਟ ਵਿਚ ਸ਼ਾਮਲ ਹੋਣ ਤੋਂ ਬਾਅਦ ਜਾਰੀ ਹੋਏ ਹਨ। ਜਾਰੀ ਹੁਕਮ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਭ ਤੋਂ ਅੱਗੇ ਹੋਣਗੇ . ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਨੰਬਰ ਹੈ। ਇਸ ਲਿਹਾਜ ਨਾਲ ਚੀਮਾ ਨੰਬਰ ਤੇ ਹੋਣਗੇ। ਪ੍ਰੋਟੋਕਾਲ ਅਨੁਸਾਰ ਮੁੱਖ ਮੰਤਰੀ ਜੇਕਰ ਦੇਸ਼ ਤੋਂ ਬਾਹਰ ਜਾਂਦੇ ਹਨ ਅਤੇ ਉਨ੍ਹਾਂ ਦੀ ਗੈਰਮੌਜੂਦਗੀ ਵਿੱਚ ਹਰਪਾਲ ਚੀਮਾ ਕੈਬਨਿਟ ਦੀ ਅਗਵਾਈ ਕਰਨਗੇ। ਚੀਮਾ ਤੋਂ ਬਾਅਦ ਮਾਨ ਮੰਤਰੀ ਮੰਡਲ ਵਿੱਚ ਅਮਨ ਅਰੋੜਾ ਦਾ ਨਾਂ ਆਉਂਦਾ ਹੈ। ਸਰਕਾਰ ਵਲੋਂ ਜਾਰੀ ਸੂਚਨਾ ਅਨੁਸਾਰ ਤੀਜੇ ਨੰਬਰ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਫਿਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਉਨ੍ਹਾਂ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਫਿਰ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਉਨ੍ਹਾਂ ਤੋਂ ਬਾਅਦ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਫਿਰ ਕੈਬਨਿਟ ਮੰਤਰੀ ਲਾਲ ਚੰਦ ਅਤੇ ਉਨ੍ਹਾਂ ਤੋਂ ਬਾਅਦ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਹਰਭਜਨ ਸਿੰਘ, ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਕੈਬਨਿਟ ਮੰਤਰੀ ਅਤੇ ਅਖੀਰ ਚ ਕੈਬਨਿਟ ਮੰਤਰੀ ਮਿਸ ਅਨਮੋਲ ਗਗਨ ਮਾਨ ਬੈਠਣਗੇ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...