AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਭ੍ਰਿਸ਼ਟ ਸਰਾਰੀ ਤੇ ਸਿੰਗਲਾ ਖ਼ਿਲਾਫ਼ ਕਿਉਂ ਨਹੀਂ ਜ਼ੀਰੋ ਟੋਲਰੈਂਸ:ਪ੍ਰਤਾਪ ਬਾਜਵਾ

ਪੰਜਾਬ ਵਿਧਾਨ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ ਮੌਜੂਦਾ ਭਗਵੰਤ ਮਾਨ ਸਰਕਾਰ ਨੂੰ ਭ੍ਰਿਸ਼ਟਾਚਾਰ ਦੇ ਮੁੱਦੇ ਤੇ ਘੇਰਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ 'ਚ ਵੀ ਨਾਕਾਮ ਰਹੀ ਹੈ

ਭ੍ਰਿਸ਼ਟ ਸਰਾਰੀ ਤੇ ਸਿੰਗਲਾ ਖ਼ਿਲਾਫ਼ ਕਿਉਂ ਨਹੀਂ ਜ਼ੀਰੋ ਟੋਲਰੈਂਸ:ਪ੍ਰਤਾਪ ਬਾਜਵਾ
kusum-chopra
| Updated On: 31 Jan 2023 12:54 PM IST
Share
ਚੰਡੀਗੜ੍ਹ। ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਹੋਣ ‘ਤੇ ਦੋਹਰੇ ਮਾਪਦੰਡਾਂ ਲਈ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਕੈਬਨਿਟ ਮੰਤਰੀਆਂ ਫੌਜਾ ਸਿੰਘ ਸਰਾਰੀ ਅਤੇ ਡਾ. ਵਿਜੇ ਸਿੰਗਲਾ ਵਿਰੁੱਧ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਹੈ। ਬਾਜਵਾ ਨੇ ਯਾਦ ਕਰਵਾਇਆ ਕਿ ਭਗਵੰਤ ਮਾਨ ਨੇ ਖੁਦ ਇੱਕ ਵੀਡੀਓ ਕਲਿੱਪ ਰਾਹੀਂ ਜਨਤਕ ਤੌਰ ‘ਤੇ ਤਤਕਾਲੀ ਸਿਹਤ ਮੰਤਰੀ ਡਾ. ਸਿੰਗਲਾ ਖਿਲਾਫ ਭ੍ਰਿਸ਼ਟ ਹੋਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਭਗਵੰਤ ਮਾਨ ਨੇ ਵੀ ਉਸ ਨੂੰ ਕੈਬਨਿਟ ਤੋਂ ਬਾਹਰ ਕਰ ਦਿੱਤਾ ਅਤੇ ਸੂਬਾ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਇੰਨੇ ਮਹੀਨਿਆਂ ਬਾਅਦ ਵੀ ਡਾ. ਸਿੰਗਲਾ ਨੇ ਆਮ ਆਦਮੀ ਪਾਰਟੀ (ਆਪ) ਦੇ ਮਹੱਤਵਪੂਰਨ ਮੈਂਬਰ ਵਜੋਂ ਕੰਮ ਕਰਨਾ ਜਾਰੀ ਰੱਖਿਆ ਹੋਇਆ ਹੈ ਕਿਉਂਕਿ ਉਨ੍ਹਾਂ ਨੂੰ ਕਦੇ ਵੀ ਮੁੱਢਲੀ ਮੈਂਬਰਸ਼ਿਪ ਤੋਂ ਬਾਹਰ ਨਹੀਂ ਕੀਤਾ ਗਿਆ ਸੀ। ਇਸ ਤੋਂ ਪਤਾ ਚੱਲਦਾ ਹੈ ਕਿ ਸਿੰਗਲਾ ਨੂੰ ਮੰਤਰੀ ਮੰਡਲ ਵਿੱਚੋਂ ਕੱਢਣ ਦੀ ਸਾਰੀ ਕਵਾਇਦ ਸਿਰਫ਼ ਸੰਗਰੂਰ ਲੋਕ ਸਭਾ ਚੋਣਾਂ ਰਾਹੀਂ ਵੋਟਾਂ ਹਾਸਲ ਕਰਨ ਲਈ ਇੱਕ ਢੌਂਗ ਅਤੇ ਸਿਆਸੀ ਡਰਾਮਾ ਸੀ। ਹਾਲਾਂਕਿ ਬਾਅਦ ਵਿੱਚ ‘ਆਪ’ ਜ਼ਿਮਨੀ ਚੋਣ ਹਾਰ ਗਈ ਕਿਉਂਕਿ ਹਲਕੇ ਦੇ ਲੋਕ ਭਗਵੰਤ ਮਾਨ ਦੇ ਸਿਆਸੀ ਡਿਜ਼ਾਈਨ ਨੂੰ ਆਸਾਨੀ ਨਾਲ ਦੇਖ ਸਕਦੇ ਹਨ। ਬਾਜਵਾ ਨੇ ਫੌਜਾ ਸਿੰਘ ਸਰਾਰੀ ਦੇ ਮਾਮਲੇ ਵਿਚ ਵੀ ਅਜਿਹਾ ਹੀ ਕਿਹਾ, ਵਿਰੋਧੀ ਧਿਰ ਲੰਬੇ ਸਮੇਂ ਤੋਂ ਉਨ੍ਹਾਂ ਦੇ ਅਸਤੀਫੇ ਦੀ ਮੰਗ ਕਰ ਰਹੀ ਹੈ, ਉਹ ਮੁੱਖ ਮੰਤਰੀ ਦੇ ਇਸ਼ਾਰੇ ‘ਤੇ ਕੈਬਨਿਟ ਮੰਤਰੀ ਦਾ ਰੁਤਬਾ ਮਾਣਦਾ ਰਿਹਾ। ਵਿਰੋਧੀ ਧਿਰ ਦੇ ਦਬਾਅ ਤੋਂ ਬਾਅਦ ਹੀ ਸਰਾਰੀ ਨੂੰ ਆਖਰਕਾਰ ਅਸਤੀਫਾ ਦੇਣਾ ਪਿਆ। ਜਨਤਕ ਵਾਇਰਲ ਹੋਈ ਸਰਾਰੀ ਦੀ ਅਵਾਜ਼ ਵਾਲੀ ਆਡੀਓ ਕਲਿੱਪ ਵਿੱਚ ਸਰਾਰੀ ਆਪਣੇ ਪੀਏ ਨਾਲ ਭ੍ਰਿਸ਼ਟਾਚਾਰ ਰਾਹੀੰ ਪੈਸੇ ਦੇ ਲੈਣ ਦੇਣ ਦੀ ਵਿਉਂਤਬੰਦੀ ਕਰ ਰਹੇ ਹਨ ਪਰ ਇਸ ਦੇ ਬਾਵਜੂਦ ਸਰਾਰੀ ਖ਼ਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਬਾਜਵਾ ਨੇ ਕਿਹਾ ਕਿ ਭਾਵੇਂ ‘ਆਪ’ ਨੇ ਸੱਤਾ ‘ਚ ਆਉਣ ‘ਤੇ ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐਸ.) ਲਾਗੂ ਕਰਨ ਦਾ ਵਾਅਦਾ ਕੀਤਾ ਸੀ ਪਰ ਫਿਰ ਵੀ ਮੁਲਾਜ਼ਮਾਂ ਨੂੰ ਇਸ ਨੂੰ ਲਾਗੂ ਕਰਵਾਉਣ ਲਈ ਸੜਕਾਂ ‘ਤੇ ਸਖ਼ਤ ਸੰਘਰਸ਼ ਕਰਨਾ ਪੈ ਰਿਹਾ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...