ਘੱਗਰ ਦਰਿਆ ਦੇ ਕਾਰਨ ਤਿੰਨ ਜ਼ਿਲਿਆਂ ਦੀ ਹਾਲਤ ਚਿੰਤਾਜਨਕ, ਪਠਾਨਕੋਟ ਦਾ ਚੱਕੀ ਪੁੱਲ ਬਣ ਸਕਦਾ ਮੁਸੀਬਤ, ਮੌਸਮ ਵਿਭਾਗ ਵੱਲੋਂ ਚਾਰ ਦਿਨਾਂ ਦਾ ਅਲਰਟ
ਘੱਗਰ ਦੇ ਉਛਾਲ ਕਾਰਨ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਪਟਿਆਲਾ, ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਸਥਿਤੀ ਚਿੰਤਾਜਨਕ ਬਣ ਗਈ ਹੈ। ਬੰਨ੍ਹ ਵਿੱਚ ਤਰੇੜਾਂ ਪੈਣ ਕਾਰਨ ਮਾਨਸਾ ਦੇ ਦੋ ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਪਠਾਨਕੋਟ ਵਿੱਚ ਹਿਮਾਚਲ ਨੂੰ ਪੰਜਾਬ ਨਾਲ ਜੋੜਨ ਵਾਲੇ ਚੱਕੀ ਪੁਲ ਦੇ ਪਿੱਲਰ ਪੀ-1 ਅਤੇ ਪੀ-2 ਦੀ ਮੁਰੰਮਤ 6 ਮੀਟਰ ਤੱਕ ਵੀ ਟੁੱਟ ਚੁੱਕੀ ਹੈ।
ਪੰਜਾਬ ਨਿਊਜ। ਪੰਜਾਬ ਵਿੱਚ ਹੜ੍ਹਾਂ ਦੇ ਕਾਰਨ ਤਬਾਹੀ ਦਾ ਦੌਰ ਜਾਰੀ ਹੈ। ਘੱਗਰ ਦੇ ਉਛਾਲ ਕਾਰਨ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਪਟਿਆਲਾ (Patiala) ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਸਥਿਤੀ ਚਿੰਤਾਜਨਕ ਬਣ ਗਈ ਹੈ। ਬੰਨ੍ਹ ਵਿੱਚ ਤਰੇੜਾਂ ਪੈਣ ਕਾਰਨ ਮਾਨਸਾ ਦੇ ਦੋ ਪਿੰਡ ਪਾਣੀ ਵਿੱਚ ਡੁੱਬ ਗਏ ਹਨ, ਜਿਸ ਕਾਰਨ 500 ਏਕੜ ਫਸਲ ਤਬਾਹ ਹੋ ਗਈ ਹੈ। ਦੂਜੇ ਪਾਸੇ ਚੱਕੀ ਪੁਲ ਦੇ ਖੰਭਿਆਂ ਵਿੱਚ ਤਰੇੜਾਂ ਪੈਣ ਕਾਰਨ ਪਠਾਨਕੋਟ ਤੋਂ ਹਿਮਾਚਲ ਦਾ ਸੜਕੀ ਸੰਪਰਕ ਟੁੱਟ ਗਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਚਾਰ ਦਿਨਾਂ ਤੱਕ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਹੜ੍ਹ ਦੇ ਮੱਦੇਨਜ਼ਰ ਕਿਸਾਨਾਂ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਦਕਿ ਪੰਜਾਬੀ ਯੂਨੀਵਰਸਿਟੀ ਨੇ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।
ਪਠਾਨਕੋਟ ਵਿੱਚ ਹਿਮਾਚਲ (Himachal) ਨੂੰ ਪੰਜਾਬ ਨਾਲ ਜੋੜਨ ਵਾਲੇ ਚੱਕੀ ਪੁਲ ਦੇ ਪਿੱਲਰ ਪੀ-1 ਅਤੇ ਪੀ-2 ਦੀ ਮੁਰੰਮਤ 6 ਮੀਟਰ ਤੱਕ ਵੀ ਟੁੱਟ ਚੁੱਕੀ ਹੈ, ਜਿਸ ਕਾਰਨ ਇਹ ਪੁਲ ਕਿਸੇ ਵੇਲੇ ਵੀ ਡਿੱਗ ਸਕਦਾ ਹੈ। ਪੁਲ ‘ਤੇ ਬੈਰੀਕੇਡਿੰਗ ਕੀਤੀ ਗਈ ਹੈ। ਮੌਸਮ ਵਿਭਾਗ ਨੇ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ।



