ਘੱਗਰ ਦਰਿਆ ਦੇ ਕਾਰਨ ਤਿੰਨ ਜ਼ਿਲਿਆਂ ਦੀ ਹਾਲਤ ਚਿੰਤਾਜਨਕ, ਪਠਾਨਕੋਟ ਦਾ ਚੱਕੀ ਪੁੱਲ ਬਣ ਸਕਦਾ ਮੁਸੀਬਤ, ਮੌਸਮ ਵਿਭਾਗ ਵੱਲੋਂ ਚਾਰ ਦਿਨਾਂ ਦਾ ਅਲਰਟ

Updated On: 

19 Jul 2023 11:01 AM

ਘੱਗਰ ਦੇ ਉਛਾਲ ਕਾਰਨ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਪਟਿਆਲਾ, ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਸਥਿਤੀ ਚਿੰਤਾਜਨਕ ਬਣ ਗਈ ਹੈ। ਬੰਨ੍ਹ ਵਿੱਚ ਤਰੇੜਾਂ ਪੈਣ ਕਾਰਨ ਮਾਨਸਾ ਦੇ ਦੋ ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਪਠਾਨਕੋਟ ਵਿੱਚ ਹਿਮਾਚਲ ਨੂੰ ਪੰਜਾਬ ਨਾਲ ਜੋੜਨ ਵਾਲੇ ਚੱਕੀ ਪੁਲ ਦੇ ਪਿੱਲਰ ਪੀ-1 ਅਤੇ ਪੀ-2 ਦੀ ਮੁਰੰਮਤ 6 ਮੀਟਰ ਤੱਕ ਵੀ ਟੁੱਟ ਚੁੱਕੀ ਹੈ।

ਘੱਗਰ ਦਰਿਆ ਦੇ ਕਾਰਨ ਤਿੰਨ ਜ਼ਿਲਿਆਂ ਦੀ ਹਾਲਤ ਚਿੰਤਾਜਨਕ, ਪਠਾਨਕੋਟ ਦਾ ਚੱਕੀ ਪੁੱਲ ਬਣ ਸਕਦਾ ਮੁਸੀਬਤ, ਮੌਸਮ ਵਿਭਾਗ ਵੱਲੋਂ ਚਾਰ ਦਿਨਾਂ ਦਾ ਅਲਰਟ
Follow Us On

ਪੰਜਾਬ ਨਿਊਜ। ਪੰਜਾਬ ਵਿੱਚ ਹੜ੍ਹਾਂ ਦੇ ਕਾਰਨ ਤਬਾਹੀ ਦਾ ਦੌਰ ਜਾਰੀ ਹੈ। ਘੱਗਰ ਦੇ ਉਛਾਲ ਕਾਰਨ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਪਟਿਆਲਾ (Patiala) ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਸਥਿਤੀ ਚਿੰਤਾਜਨਕ ਬਣ ਗਈ ਹੈ। ਬੰਨ੍ਹ ਵਿੱਚ ਤਰੇੜਾਂ ਪੈਣ ਕਾਰਨ ਮਾਨਸਾ ਦੇ ਦੋ ਪਿੰਡ ਪਾਣੀ ਵਿੱਚ ਡੁੱਬ ਗਏ ਹਨ, ਜਿਸ ਕਾਰਨ 500 ਏਕੜ ਫਸਲ ਤਬਾਹ ਹੋ ਗਈ ਹੈ। ਦੂਜੇ ਪਾਸੇ ਚੱਕੀ ਪੁਲ ਦੇ ਖੰਭਿਆਂ ਵਿੱਚ ਤਰੇੜਾਂ ਪੈਣ ਕਾਰਨ ਪਠਾਨਕੋਟ ਤੋਂ ਹਿਮਾਚਲ ਦਾ ਸੜਕੀ ਸੰਪਰਕ ਟੁੱਟ ਗਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਚਾਰ ਦਿਨਾਂ ਤੱਕ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਹੜ੍ਹ ਦੇ ਮੱਦੇਨਜ਼ਰ ਕਿਸਾਨਾਂ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਦਕਿ ਪੰਜਾਬੀ ਯੂਨੀਵਰਸਿਟੀ ਨੇ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।

ਪਠਾਨਕੋਟ ਵਿੱਚ ਹਿਮਾਚਲ (Himachal) ਨੂੰ ਪੰਜਾਬ ਨਾਲ ਜੋੜਨ ਵਾਲੇ ਚੱਕੀ ਪੁਲ ਦੇ ਪਿੱਲਰ ਪੀ-1 ਅਤੇ ਪੀ-2 ਦੀ ਮੁਰੰਮਤ 6 ਮੀਟਰ ਤੱਕ ਵੀ ਟੁੱਟ ਚੁੱਕੀ ਹੈ, ਜਿਸ ਕਾਰਨ ਇਹ ਪੁਲ ਕਿਸੇ ਵੇਲੇ ਵੀ ਡਿੱਗ ਸਕਦਾ ਹੈ। ਪੁਲ ‘ਤੇ ਬੈਰੀਕੇਡਿੰਗ ਕੀਤੀ ਗਈ ਹੈ। ਮੌਸਮ ਵਿਭਾਗ ਨੇ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ।

ਪੰਜਾਬੀ ਯੂਨੀਵਰਸਿਟੀ ਨੇ ਪੇਪਰ ਰੱਦ ਕੀਤੇ

ਦੂਜੇ ਪਾਸੇ ਪਿਛਲੇ ਦਿਨੀਂ ਪਏ ਭਾਰੀ ਮੀਂਹ ਤੋਂ ਬਾਅਦ ਵੀ ਕਈ ਕਾਲਜ ਪਾਣੀ ਵਿੱਚ ਡੁੱਬੇ ਹੋਏ ਹਨ। ਇਸ ਦੇ ਮੱਦੇਨਜ਼ਰ ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਨੇ ਮੁੜ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਇਸ ਦਾ ਨਵਾਂ ਸ਼ਡਿਊਲ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹੜ੍ਹਾਂ ਕਾਰਨ ਵਿਗੜਦੇ ਹਾਲਾਤਾਂ ਨੂੰ ਦੇਖਦੇ ਹੋਏ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਲਈ ਵੱਡਾ ਫੈਸਲਾ ਲਿਆ ਹੈ। ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਵਿਭਾਗ ਨੇ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਹ ਕੰਟਰੋਲ ਰੂਮ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਸਥਾਪਿਤ ਕੀਤਾ ਗਿਆ ਹੈ। ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਤੋਂ ਕਿਸਾਨ ਹੈਲਪਲਾਈਨ ਨੰਬਰ ਤੇ ਤੁਸੀਂ 7710665725 ‘ਤੇ ਸਵੇਰੇ 8:00 ਵਜੇ ਤੋਂ ਰਾਤ 9:30 ਵਜੇ ਤੱਕ ਸੰਪਰਕ ਕਰ ਸਕਦੇ ਹੋ।

ਲੋਹੀਆਂ ਦੇ ਪ੍ਰਾਇਮਿਰੀ ਸਕੂਲ 22 ਜੁਲਾਈ ਤੱਕ ਰਹਿਣਗੇ ਬੰਦ

ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਲੋਹੀਆਂ ਖਾਸ ਬਲਾਕ ਸ਼ਾਹਕੋਟ ਦੇ ਤਿੰਨ ਪ੍ਰਾਇਮਰੀ ਸਕੂਲਾਂ ਵਿੱਚ 22 ਜੁਲਾਈ ਤੱਕ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਜਲੰਧਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਲੋਹੀਆਂ ਖਾਸ ਬਲਾਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀ ਚੌਹਾਲੀਆਂ, ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀ ਸ਼ਹਿਰੀਆਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਢੱਕਾ ਬਸਤੀ ਬੰਦ ਰਹਿਣਗੇ। ਡੀਸੀ ਨੇ ਦੱਸਿਆ ਕਿ ਜਿਹੜੇ ਸਕੂਲ ਬੰਦ ਕੀਤੇ ਗਏ ਹਨ, ਉਨ੍ਹਾਂ ਨੂੰ ਰਾਹਤ ਕੈਂਪਾਂ ਵਜੋਂ ਵਰਤਿਆ ਜਾ ਰਿਹਾ ਹੈ ਅਤੇ ਇਨ੍ਹਾਂ ਵਿੱਚ ਸੈਂਕੜੇ ਲੋਕ ਰਹਿ ਰਹੇ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ