ਗੋਲਡਨ ਟੈਂਪਲ ‘ਚ ਖੁਦਕੁਸ਼ੀ ਕਰਨ ਵਾਲੀ ਔਰਤ ਦੀ ਹੋਈ ਪਛਾਣ, ਸਹੁਰੇ ਪਰਿਵਾਰ ‘ਤੇ ਇਲਜ਼ਾਮ

Updated On: 

07 Nov 2024 17:55 PM

ਸਿਵਲ ਹਸਪਤਾਲ ਪਹੁੰਚੇ ਪਰਿਵਾਰ ਮੈਂਬਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲੜਕੀ ਦਾ ਨਾਮ ਸੰਜੋਗਿਤਾ ਹੈ ਤੇ ਉਸਦੀ ਉਮਰ 30 ਤੋਂ 35 ਸਾਲ ਦੇ ਵਿੱਚ ਹੈ। 6 ਸਾਲ ਪਹਿਲਾਂ ਉਸਦਾ ਵਿਆਹ ਹੋਇਆ ਸੀ ਅਤੇ ਮ੍ਰਿਤਕ ਲੜਕੀ ਦਾ ਇੱਕ ਪੰਜ ਸਾਲ ਦਾ ਬੱਚਾ ਵੀ ਹੈ। ਉਹ ਸਹੁਰਾ ਪਰਿਵਾਰ ਤੋਂ ਪਰੇਸ਼ਾਨ ਸੀ ਅਤੇ ਘਰੇਲੂ ਕਲੇਸ਼ ਕਰਕੇ ਉਹਨਾਂ ਦਾ ਕਈ ਵਾਰ ਘਰ ਦੇ ਵਿੱਚ ਝਗੜਾ ਵੀ ਹੁੰਦਾ ਸੀ।

ਗੋਲਡਨ ਟੈਂਪਲ ਚ ਖੁਦਕੁਸ਼ੀ ਕਰਨ ਵਾਲੀ ਔਰਤ ਦੀ ਹੋਈ ਪਛਾਣ, ਸਹੁਰੇ ਪਰਿਵਾਰ ਤੇ ਇਲਜ਼ਾਮ
Follow Us On

ਅੱਜ ਸਵੇਰੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਸਥਿਤ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਦੀ ਛੇਵੀਂ ਮੰਜ਼ਿਲ ਤੋਂ ਇੱਕ ਲੜਕੀ ਵੱਲੋਂ ਸ਼ਲਾਂਗ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਹੁਣ ਦੁਪਹਿਰ ਬਾਅਦ ਲੜਕੀ ਦੀ ਪਹਿਚਾਣ ਹੋ ਚੁੱਕੀ ਹੈ। ਲੜਕੀ ਦੇ ਪਰਿਵਾਰਿਕ ਮੈਂਬਰ ਅੰਮ੍ਰਿਤਸਰ ਸਿਵਲ ਹਸਪਤਾਲ ਪੋਸਟਮਾਰਟਮ ਹਾਊਸ ਵਿਖੇ ਪਹੁੰਚੇ।

ਸਿਵਲ ਹਸਪਤਾਲ ਪਹੁੰਚੇ ਪਰਿਵਾਰ ਮੈਂਬਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲੜਕੀ ਦਾ ਨਾਮ ਸੰਜੋਗਿਤਾ ਹੈ ਤੇ ਉਸਦੀ ਉਮਰ 30 ਤੋਂ 35 ਸਾਲ ਦੇ ਵਿੱਚ ਹੈ। 6 ਸਾਲ ਪਹਿਲਾਂ ਉਸਦਾ ਵਿਆਹ ਹੋਇਆ ਸੀ ਅਤੇ ਮ੍ਰਿਤਕ ਲੜਕੀ ਦਾ ਇੱਕ ਪੰਜ ਸਾਲ ਦਾ ਬੱਚਾ ਵੀ ਹੈ। ਉਹ ਸਹੁਰਾ ਪਰਿਵਾਰ ਤੋਂ ਪਰੇਸ਼ਾਨ ਸੀ ਅਤੇ ਘਰੇਲੂ ਕਲੇਸ਼ ਕਰਕੇ ਉਹਨਾਂ ਦਾ ਕਈ ਵਾਰ ਘਰ ਦੇ ਵਿੱਚ ਝਗੜਾ ਵੀ ਹੁੰਦਾ ਸੀ।

ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਸਹੁਰਾ ਪਰਿਵਾਰ ਵੱਲੋਂ ਹਮੇਸ਼ਾ ਹੀ ਉਸ ਨੂੰ ਧਮਕੀਆਂ ਦਿੱਤੀਆਂ ਜਾਂਦੀਆਂ ਸਨ। ਪਹਿਲਾਂ ਵੀ ਕਈ ਵਾਰ ਘਰੇਲੂ ਪਰੇਸ਼ਾਨੀ ਤੋਂ ਦੁਖੀ ਹੋ ਕੇ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਆ ਕੇ ਰੁਕੀ ਹੈ। ਅੱਜ ਤੋਂ 6 ਮਹੀਨੇ ਪਹਿਲਾਂ ਵੀ ਲੜਕੀ ਦੇ ਸਹੁਰੇ ਪਰਿਵਾਰ ਨਾਲ ਕਲੇਸ਼ ਹੋਇਆ ਸੀ ਤਾਂ ਉਸ ਸਮੇਂ ਵੀ ਕੁਝ ਬੰਦਿਆਂ ਵੱਲੋਂ ਰਾਜ਼ੀਨਾਮਾ ਕਰਵਾਇਆ ਗਿਆ ਸੀ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਲੜਕੀ ਦੇ ਸਹੁਰਾ ਪਰਿਵਾਰ ਤੋਂ ਉਹਨਾਂ ਨੂੰ ਫੋਨ ਆਇਆ ਕਿ ਲੜਕੀ ਘਰੋਂ ਕਿਤੇ ਚਲੀ ਗਈ ਹੈ ਅਤੇ ਵਾਪਸ ਘਰ ਨਹੀਂ ਆਈ। ਇਸ ਤੋਂ ਬਾਅਦ ਉਹਨਾਂ ਸਾਰਿਆਂ ਵੱਲੋਂ ਭਾਲ ਕਰਨ ਦੇ ਬਾਅਦ ਪਤਾ ਲੱਗਾ ਕਿ ਉਹਨਾਂ ਦੀ ਲੜਕੀ ਨੇ ਦਰਬਾਰ ਸਾਹਿਬ ਦੇ ਵਿੱਚ ਸਥਿਤ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਦੇ 6ਵੀਂ ਮੰਜਿਲ ਤੋਂ ਛਲਾਂਗ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਇਸ ਦੇ ਨਾਲ ਹੀ ਮ੍ਰਿਤਕ ਲੜਕੀ ਦੇ ਪਰਿਵਾਰਿਕ ਮੈਂਬਰਾਂ ਨੇ ਰੋ-ਰੋ ਕੇ ਇਨਸਾਫ ਦੀ ਗੁਹਾਰ ਲਗਾਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਿਕ ਲੜਕੀ ਦੇ ਸੋਹਰਾ ਪਰਿਵਾਰ ਦੇ ਮੈਂਬਰਾਂ ਦੇ ਉੱਪਰ ਮਾਮਲਾ ਦਰਜ ਹੋਣਾ ਚਾਹੀਦਾ ਹੈ।

Exit mobile version