ਕੁੱਲ੍ਹੜ ਪੀਜ਼ਾ ਕਪਲ ਦੇ ਖਿਲਾਫ DC ਦਫ਼ਤਰ ਦੇ ਸਾਹਮਣੇ ਭੁੱਖ ਹੜਤਾਲ ‘ਤੇ ਬੈਠੀ ਮਹਿਲਾ, ਮਾਮਲ ਦਰਜ ਕਰਨ ਦੀ ਮੰਗ
ਕੁੱਲ੍ਹੜ ਪੀਜ਼ਾ ਖਿਲਾਫ ਕਾਰਵਾਈ ਨੂੰ ਲੈ ਕੇ ਵਿਨੀਤ ਕੌਰ ਨਾਮ ਦੀ ਮਹਿਲਾ ਵੱਲੋਂ ਡੀਸੀ ਦਫ਼ਤਾਰ ਦੇ ਬਾਹਰ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਮਹਿਲਾਂ ਨੇ ਦਾ ਇਲਜ਼ਾਮ ਹੈ ਕਿ ਕੁੱਲ੍ਹੜ ਪੀਜ਼ਾ ਕੱਪਲ ਖ਼ਿਲਾਫ਼ ਅਸ਼ਲੀਲਤਾ ਫੈਲਾਉਣ ਹੇਠਾਂ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਸੀ।
ਜਲੰਧਰ ਨਿਊਜ਼। ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਖਿਲਾਫ ਵਿਨੀਤ ਕੌਰ ਨਾਂ ਦੀ ਮਹਿਲਾ ਲਗਾਤਾਰ ਮੋਰਚਾ ਖੋਲ੍ਹ ਰਹੀ ਹੈ, ਜਿਸ ਦੀ ਇਤਰਾਜ਼ਯੋਗ ਅਸ਼ਲੀਲ ਵੀਡੀਓ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਕੱਲ੍ਹ ਤੋਂ ਉਹ ਡੀਸੀ ਦਫ਼ਤਰ ਦੇ ਬਾਹਰ ਭੁੱਖ ਹੜਤਾਲ ਤੇ ਬੈਠੀ ਹੋਈ ਸੀ, ਜਿਸ ਵਿੱਚ ਕੁੱਲ੍ਹੜ ਪੀਜ਼ਾ ਕੱਪਲ ਖ਼ਿਲਾਫ਼ ਅਸ਼ਲੀਲਤਾ ਫੈਲਾਉਣ ਦੇ ਇਲਜ਼ਾਮਾਂ ਹੇਠ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਸੀ। ਰਾਤ ਨੂੰ ਵੀ ਵਿਨੀਤ ਕੌਰ ਡੀਸੀ ਦਫ਼ਤਰ ਦੇ ਗੇਟ ਤੇ ਧਰਨਾ ਦਿੰਦੀ ਦਿਖਾਈ ਦਿੱਤੀ।
ਮਹਿਲਾ ਨੇ ਇਲਜ਼ਾਮ ਲਗਾਇਆ ਹੈ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਨੂੰ ਦੇਖ ਕੇ ਲੱਗਦਾ ਹੈ ਕਿ ਉਸ ਨੇ ਇਸ ਨੂੰ ਵਾਇਰਲ ਕਰਨ ਦੇ ਇਰਾਦੇ ਨਾਲ ਬਣਾਇਆ ਸੀ। ਵੀਡੀਓ ਦਾ ਲੋਕਾਂ ‘ਤੇ ਖਾਸ ਕਰਕੇ ਬੱਚਿਆਂ ‘ਤੇ ਮਾੜਾ ਅਸਰ ਪੈ ਰਿਹਾ ਹੈ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਖਾਂਬਰਾ ਚਰਚ ਦੇ ਪਾਦਰੀ ਅੰਕੁਰ ਨਰੂਲਾ ਅਤੇ ਗਾਇਕ-ਅਦਾਕਾਰ ਐਮੀ ਵਿਰਕ ਜੋੜੇ ਦਾ ਸਮਰਥਨ ਕਰ ਰਹੇ ਹਨ। ਇਨ੍ਹਾਂ ਨੂੰ ਵੀ ਕੇਸ ਵਿੱਚ ਨਾਮਜ਼ਦ ਕੀਤਾ ਜਾਣਾ ਚਾਹੀਦਾ ਹੈ।
ਵਿਨੀਤ ਕੌਰ ਕਿਹਾ ਕਿ ਕੁੱਲ੍ਹੜ ਪੀਜ਼ਾ ਜੋੜੇ ਦੀ ਇਤਰਾਜ਼ਯੋਗ ਅਸ਼ਲੀਲ ਵੀਡੀਓ ਜਾਰੀ ਹੋਣ ਤੋਂ ਬਾਅਦ ਉਸ ਦੀ ਮਾਂ ਦਾ ਬਿਆਨ ਆਇਆ ਹੈ ਕਿ 70 ਫੀਸਦੀ ਔਰਤਾਂ ਅਜਿਹਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪਤੀ-ਪਤਨੀ ਦੇ ਪਰਿਵਾਰਕ ਮੈਂਬਰਾਂ ਨੇ ਵੀ ਸ਼ਰਮ ਉੱਤਰਾ ਸੁੱਟ ਦਿੱਤੀ ਹੈ।


