AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪਹਿਲਵਾਨ ਜੱਸਾ ਪੱਟੀ AAP ‘ਚ ਸ਼ਾਮਲ, ਬੋਲੇ- ਪੰਜਾਬ ਤੇ ਕੁਸ਼ਤੀ ਨੇ ਬਹੁਤ ਕੁੱਝ ਦਿੱਤਾ, ਹੁਣ ਮੇਰੀ ਵਾਰੀ

ਪਹਿਲਵਾਨ ਜੱਸਾ ਪੱਟੀ ਨੇ ਬਹੁਤ ਲੰਬੇ ਵਿਚਾਰ-ਵਟਾਂਦਰੇ ਤੋਂ ਬਾਅਦ ਅੱਜ ਉਹ ਆਮ ਆਦਮੀ ਪਾਰਟੀ ਦਾ ਹਿੱਸਾ ਬਣੇ ਹਨ। ਉਨ੍ਹਾਂ ਦੀ ਵੱਧ ਤੋਂ ਵੱਧ ਕੋਸ਼ਿਸ਼ ਰਹੇਗੀ ਕਿ ਉਹ ਖੇਡਾਂ ਨੂੰ ਪ੍ਰਫੁੱਲਿਤ ਕਰਨਗੇ, ਜ਼ਮੀਨੀ ਪੱਧਰ 'ਤੇ ਕੰਮ ਕਰਨਗੇ ਤੇ ਪੰਜਾਬ ਨੂੰ "ਰੰਗਲਾ ਪੰਜਾਬ" ਬਣਾਉਣ ਲਈ ਕੰਮ ਕਰਨਗੇ ਜਿਸ ਦਾ ਸਾਰੇ ਸੁਪਨਾ ਦੇਖਦੇ ਹਨ।

ਪਹਿਲਵਾਨ ਜੱਸਾ ਪੱਟੀ AAP 'ਚ ਸ਼ਾਮਲ, ਬੋਲੇ- ਪੰਜਾਬ ਤੇ ਕੁਸ਼ਤੀ ਨੇ ਬਹੁਤ ਕੁੱਝ ਦਿੱਤਾ, ਹੁਣ ਮੇਰੀ ਵਾਰੀ
ਪਹਿਲਵਾਨ ਜੱਸਾ ਪੱਟੀ AAP ‘ਚ ਸ਼ਾਮਲ
amanpreet-kaur
| Updated On: 28 Apr 2026 15:11 PM IST
Share

‘ਰੁਸਤਮ-ਏ-ਹਿੰਦ’ ਪੰਜਾਬ ਦੇ ਮਸ਼ਹੂਰ ਪਹਿਲਵਾਨ ਜਸਕਨਵਰ ਸਿੰਘ ਉਰਫ਼ ਜੱਸਾ ਪੱਟੀ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਪਾਰਟੀ ‘ਚ ਸ਼ਾਮਲ ਹੋਣ ਮੌਕੇ ਜੱਸਾ ਪੱਟੀ ਨੇ ਕਿਹਾ ਕਿ ਉਨ੍ਹਾਂ ਨੇ 20 ਸਾਲ ਕੁਸ਼ਤੀ, ਖੇਡਾਂ ਤੇ ਪੰਜਾਬ ਨੂੰ ਦਿੱਤੇ ਹਨ ਤੇ ਤਨ, ਮੰਨ ਦੇ ਨਾਲ ਪੰਜਾਬ ਦੀ ਮਿੱਟੀ ਦੀ ਤੇ ਖੇਡਾਂ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਤੇ ਕੁਸ਼ਤੀ ਨੇ ਉਨ੍ਹਾਂ ਨੂੰ ਇੱਥੋਂ ਤੱਕ ਪਹੁੰਚਾਇਆ ਹੈ ਤੇ ਹੁਣ ਉਨ੍ਹਾਂ ਦਾ ਵੀ ਇਖ਼ਲਾਕੀ ਫਰਜ਼ ਬਣਦਾ ਹੈ ਕਿ ਉਹ ਪੰਜਾਬ ਤੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਯੋਗਦਾਨ ਦੇਵਾ।

ਜੱਸਾ ਪੱਟੀ ਨੇ ਕਿਹਾ ਕਿ ਜਦੋਂ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲੇ ਤਾਂ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਸਰਕਾਰ ਇਸ ਕੰਮ ‘ਚ ਵੱਧ-ਚੜ੍ਹ ਕੇ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੀ ਖੇਡਾਂ ਨੂੰ ਬਹੁਤ ਤਰਜ਼ੀਹ ਦਿੰਦੇ ਹਨ। ਪਹਿਲਵਾਨ ਜੱਸਾ ਪੱਟੀ ਨੇ ਬਹੁਤ ਲੰਬੇ ਵਿਚਾਰ-ਵਟਾਂਦਰੇ ਤੋਂ ਬਾਅਦ ਅੱਜ ਉਹ ਆਮ ਆਦਮੀ ਪਾਰਟੀ ਦਾ ਹਿੱਸਾ ਬਣੇ ਹਨ। ਉਨ੍ਹਾਂ ਦੀ ਵੱਧ ਤੋਂ ਵੱਧ ਕੋਸ਼ਿਸ਼ ਰਹੇਗੀ ਕਿ ਉਹ ਖੇਡਾਂ ਨੂੰ ਪ੍ਰਫੁੱਲਿਤ ਕਰਨਗੇ, ਜ਼ਮੀਨੀ ਪੱਧਰ ‘ਤੇ ਕੰਮ ਕਰਨਗੇ ਤੇ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਲਈ ਕੰਮ ਕਰਨਗੇ ਜਿਸ ਦਾ ਸਾਰੇ ਸੁਪਨਾ ਦੇਖਦੇ ਹਨ।

ਸੀਐਮ ਨੇ ਕੀਤਾ ਸਵਾਗਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਵਾਨ ਜੱਸਾ ਪੱਟੀ ਦੇ ਪਾਰਟੀ ‘ਚ ਸ਼ਾਮਲ ਹੋਣ ‘ਤੇ ਉਨ੍ਹਾਂ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜੱਸਾ ਪੱਟੀ ਦੀ ਸਖ਼ਤ ਮਿਹਨਤ ਤੇ ਅਨੁਸ਼ਾਸਨ ਨੌਜਵਾਨਾਂ ਲਈ ਵੱਡੀ ਪ੍ਰੇਰਨਾ ਹੈ।

ਸੀਐਮ ਮਾਨ ਨੇ ਟਵੀਟ ਕੀਤਾ- “ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਪੱਟੀ ਜੀ ਦਾ ਆਮ ਆਦਮੀ ਪਾਰਟੀ ਵਿੱਚ ਨਿੱਘਾ ਸਵਾਗਤ ਹੈ। ਉਹਨਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ‘ਰੰਗਲਾ ਪੰਜਾਬ’ ਸਿਰਜਣ ਦੇ ਸਾਡੇ ਸੰਕਲਪ ਨੂੰ ਹੋਰ ਬਲ ਮਿਲੇਗਾ। ਪਾਰਟੀ ਦੀ ਵਿਚਾਰਧਾਰਾ ਅਤੇ ਲੋਕ ਸੇਵਾ ਦੇ ਜਜ਼ਬੇ ਨਾਲ ਜੁੜ ਕੇ, ਅਸੀਂ ਮਿਲ ਕੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ‘ਤੇ ਲੈ ਕੇ ਜਾਵਾਂਗੇ।

ਖੇਡ ਜਗਤ ਵਿੱਚ ਉਹਨਾਂ ਦੀ ਸਖ਼ਤ ਮਿਹਨਤ ਅਤੇ ਅਨੁਸ਼ਾਸਨ ਨੌਜਵਾਨਾਂ ਲਈ ਇੱਕ ਵੱਡੀ ਪ੍ਰੇਰਨਾ ਹੈ। ਜੱਸਾ ਪੱਟੀ ਜੀ ਦੇ ਸਾਥ ਨਾਲ ਅਸੀਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਅਤੇ ਸਿਹਤਮੰਦ ਜੀਵਨ ਵੱਲ ਮੋੜਨ ਦੀ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਾਂਗੇ।”

ਬੀਤੇ ਦਿਨੀਂ ਪਾਲਾ ਜਲਾਲਪੁਰ ਪਾਰਟੀ ‘ਚ ਹੋਏ ਸਨ ਸ਼ਾਮਲ

ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਹੀ ਪੰਜਾਬ ਦੇ ਕਬੱਡੀ ਸਟਾਰ ਜਾਫ਼ੀ ਪਾਲਾ ਜਲਾਲਪੁਰ ਵੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸਨ। ਉਨ੍ਹਾਂ ਨੂੰ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ‘ਚ ਸ਼ਾਮਲ ਕਰਵਾਇਆ ਸੀ।

Follow Us
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ...
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ...
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ...
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ...
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ...
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ...
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ...