ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਮਾਝਾ ਅਤੇ ਦੋਆਬਾ ‘ਚ ਬਰਸਾਤ ਦਾ ਯੈਲੋ ਅਲਰਟ, ਲੋਕਾਂ ਨੂੰ ਪ੍ਰਦੂਸ਼ਣ ਤੋਂ ਮਿਲ ਸਕਦੀ ਹੈ ਰਾਹਤ

ਵੈਸਟਰਨ ਡਿਸਟਰਬੈਂਸ ਨੇ ਇੱਕ ਵਾਰ ਫਿਰ ਪੰਜਾਬ ਦੇ ਮੌਸਮ ਵਿੱਚ ਬਦਲਾਅ ਲਿਆਂਦਾ ਹੈ। ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੂਰਬੀ ਮਾਲਵਾ ਅਤੇ ਮਾਝੇ ਵਿੱਚ ਯੈਲੋ ਅਲਰਟ ਜਾਰੀ ਹੈ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਅੱਜ ਦਿਨ ਭਰ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਮਾਝਾ ਅਤੇ ਦੋਆਬਾ ‘ਚ ਬਰਸਾਤ ਦਾ ਯੈਲੋ ਅਲਰਟ, ਲੋਕਾਂ ਨੂੰ ਪ੍ਰਦੂਸ਼ਣ ਤੋਂ ਮਿਲ ਸਕਦੀ ਹੈ ਰਾਹਤ
Follow Us
tv9-punjabi
| Updated On: 10 Nov 2023 12:18 PM

ਪੰਜਾਬ ਨਿਊਜ। ਬੱਦਲਵਾਈ ਕਾਰਨ ਸਵੇਰੇ ਘੱਟੋ-ਘੱਟ ਤਾਪਮਾਨ ਵੀ ਡਿੱਗ ਰਿਹਾ ਹੈ। ਮੀਂਹ ਦੇ ਨਾਲ ਹੀ ਲੋਕਾਂ ਨੂੰ ਪ੍ਰਦੂਸ਼ਣ ਤੋਂ ਵੀ ਰਾਹਤ ਮਿਲਣ ਵਾਲੀ ਹੈ। ਇਹ ਰਾਹਤ ਕੁਝ ਸਮੇਂ ਜਾਂ ਇੱਕ ਦਿਨ ਲਈ ਹੋ ਸਕਦੀ ਹੈ। ਮੀਂਹ ਪੈਣ ਕਾਰਨ ਅੰਮ੍ਰਿਤਸਰ ਵਿੱਚ ਹਵਾ ਦੀ ਗੁਣਵੱਤਾ ਆਮ ਵਾਂਗ ਪਹੁੰਚ ਗਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਘੰਟਿਆਂ ਵਿੱਚ ਅੰਮ੍ਰਿਤਸਰ (Amritsar) , ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਤੇ ਸੂਬੇ ਵਿੱਚ ਵੀਰਵਾਰ ਰਾਤ ਕਈ ਥਾਵਾਂ ਤੇ ਮੀਂਹ ਪਿਆ ਹੈ ਤੇ ਆਗੇ ਵੀ ਮੀਂਹ ਪੈਣ ਦੇ ਆਸਾਰ ਹਨ।

ਇਸ ਦੇ ਨਾਲ ਹੀ ਤਰਨਤਾਰਨ (Tarn Taran) , ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਜਲੰਧਰ, ਫਗਵਾੜਾ ਅਤੇ ਫਿਲੌਰ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਅੱਜ ਲੁਧਿਆਣਾ, ਖੰਨਾ, ਖਰੜ, ਮੁਕਤਸਰ, ਫਾਜ਼ਿਲਕਾ, ਪਟਿਆਲਾ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਮੀਂਹ ਕਾਰਨ ਹਵਾ ਦੀ ਗੁਣਵੱਤਾ ਵਿੱਚ ਹੋਇਆ ਸੁਧਾਰ

ਪੰਜਾਬ (Punjab) ਵਿੱਚ ਸਵੇਰ ਤੋਂ ਹੋਈ ਬਾਰਿਸ਼ ਨਾਲ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਇਆ ਹੈ। ਹਾਲਾਂਕਿ ਇਹ ਸੁਧਾਰ ਕੁਝ ਸਮੇਂ ਲਈ ਹੀ ਰਹੇਗਾ ਪਰ ਮੀਂਹ ਨੇ ਲੋਕਾਂ ਨੂੰ ਰਾਹਤ ਦਿੱਤੀ ਹੈ। ਅੰਮ੍ਰਿਤਸਰ ਵਿੱਚ ਸਵੇਰੇ 8.30 ਵਜੇ ਤੱਕ 9 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਿਸ ਕਾਰਨ ਹਵਾ ਦੀ ਗੁਣਵੱਤਾ ਆਮ ਵਾਂਗ ਹੋ ਗਈ ਹੈ। ਇੱਥੇ ਹਵਾ ਦੀ ਗੁਣਵੱਤਾ ਸਵੇਰੇ 7 ਵਜੇ 306 ਤੱਕ ਪਹੁੰਚ ਗਈ, ਜੋ ਸਵੇਰੇ 10 ਵਜੇ 95 ਦਰਜ ਕੀਤੀ ਗਈ। ਇਹ ਇੱਕ ਆਮ ਸਥਿਤੀ ਹੈ।

ਕਈ ਸ਼ਹਿਰਾਂ ਦਾ AQI ਹੈ ਬਹੁਤ ਖਰਾਬ

ਇਸੇ ਤਰ੍ਹਾਂ ਰਾਤ 12 ਵਜੇ ਰੂਪਨਗਰ ਵਿੱਚ ਹਵਾ ਦੀ ਗੁਣਵੱਤਾ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਸੀ। ਇੱਥੇ AQI 347 ਦਰਜ ਕੀਤਾ ਗਿਆ, ਜੋ ਸਵੇਰੇ 10 ਵਜੇ 166 ਸੀ। ਉਥੇ ਹੀ ਜਲੰਧਰ ‘ਚ ਰਾਤ 11 ਵਜੇ AQI 348 ਸੀ, ਜੋ ਸਵੇਰੇ 10 ਵਜੇ 329 ‘ਤੇ ਪਹੁੰਚ ਗਿਆ, ਜਦਕਿ ਇਸ ਵਿਚਾਲੇ ਵੀ 170 ਦੇ ਕਰੀਬ ਰਿਕਾਰਡ ਕੀਤਾ ਗਿਆ। ਇਸੇ ਤਰ੍ਹਾਂ ਲੁਧਿਆਣਾ ਦੀ ਹਵਾ ਦੀ ਗੁਣਵੱਤਾ ਵਿੱਚ ਵੀ ਬਹੁਤਾ ਸੁਧਾਰ ਨਹੀਂ ਹੋਇਆ। ਇਸ ਦੇ ਨਾਲ ਹੀ ਬਠਿੰਡਾ ਵਿੱਚ ਵੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਇੱਥੇ AQI 350 ਦੇ ਕਰੀਬ ਦਰਜ ਕੀਤਾ ਜਾ ਰਿਹਾ ਹੈ।

ਤਾਪਮਾਨ ‘ਚ ਆਈ ਗਿਰਾਵਟ

ਮੌਸਮ ਵਿਭਾਗ ਮੁਤਾਬਕ ਮੀਂਹ ਅੱਜ ਤੱਕ ਹੀ ਸੀਮਤ ਰਹੇਗਾ। ਭਲਕੇ ਤੋਂ ਅਸਮਾਨ ਮੁੜ ਸਾਫ਼ ਰਹਿਣ ਦੀ ਉਮੀਦ ਹੈ। ਮੀਂਹ ਕਾਰਨ ਪੰਜਾਬ ਦੇ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਮੀਂਹ ਪੈਣ ਨਾਲ ਹਵਾ ਸਾਫ ਹੋ ਜਾਵੇਗੀ ਤੇ ਪ੍ਰਦੂਸ਼ਣ ਦੀ ਸਮੱਸਿਆ ਤੋਂ ਨਿਜ਼ਾਤ ਮਿਲ ਜਾਵੇਗੀ।

ਮੀਂਹ ਕਾਰਨ ਵੱਧ ਤੋਂ ਵੱਧ ਡਿੱਗੇਗਾ ਤਾਪਮਾਨ

ਰਾਤ ਤੋਂ ਬੱਦਲ ਛਾਏ ਰਹਿਣ ਅਤੇ ਸਵੇਰ ਵੇਲੇ ਪਏ ਮੀਂਹ ਕਾਰਨ ਮਾਹੌਲ ਕਾਫੀ ਹੱਤ ਤੱਕ ਸਾਫ ਹੋ ਗਿਆ ਸੀ। ਇਸ ਕਾਰਨ ਅੱਜ ਦਿਨ ਦੇ ਘੱਟੋ-ਘੱਟ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਦੇਖਿਆ ਗਿਆ ਪਰ ਵੱਧ ਤੋਂ ਵੱਧ ਤਾਪਮਾਨ ‘ਚ 2 ਤੋਂ 5 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੇਗੀ।

ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ

ਅੰਮ੍ਰਿਤਸਰ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 15.9 ਡਿਗਰੀ ਦਰਜ ਕੀਤਾ ਗਿਆ। ਅਤੇ ਸਵੇਰੇ 9 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਅੱਜ ਦਿਨ ਦਾ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ। ਜਲੰਧਰ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 17 ਡਿਗਰੀ ਦਰਜ ਕੀਤਾ ਗਿਆ। ਇੱਥੇ 1.5 ਮਿਲੀਮੀਟਰ ਮੀਂਹ ਵੀ ਦਰਜ ਕੀਤਾ ਗਿਆ ਹੈ। ਅੱਜ ਦਾ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ। ਲੁਧਿਆਣਾ- ਸ਼ਹਿਰ ਦਾ ਘੱਟੋ-ਘੱਟ ਤਾਪਮਾਨ 17.6 ਡਿਗਰੀ ਦਰਜ ਕੀਤਾ ਗਿਆ। ਇੱਥੇ ਵੀ ਮੀਂਹ ਪਿਆ ਹੈ। ਦਿਨ ਦਾ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।

ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ
ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ...
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...