AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹਨੀ ਸਿੰਘ ਖਿਲਾਫ਼ ਸੀਐਮ ਮਾਨ ਨੂੰ ਸ਼ਿਕਾਇਤ, ਪ੍ਰੋਫੈਸਰ ਬੋਲਿਆ- ਪਹਿਲੇ ਲੱਚਰ ਗਾਣੇ ਹਟਾਓ, ਫ਼ਿਰ ਦਿਓ ਅਵਾਰਡ ਸ਼ੋਅ ‘ਚ ਗਾਉਣ ਦੀ ਇਜਾਜ਼ਤ

Honey Singh Complaint: ਪ੍ਰੋਫੈਸਰ ਪੰਡਿਤ ਰਾਵ ਧਰਨੇਵਰ ਨੇ ਕਿਹਾ ਕਿ ਜੇਕਰ ਸਿੰਗਰ ਨੂੰ ਗਾਉਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ, ਤਾਂ ਘੱਟ ਤੋਂ ਘੱਟ ਲਿਖਤੀ ਭਰੋਸਾ ਲਿਆ ਜਾਵੇ ਕਿ ਉਹ ਆਪਣੇ ਸ਼ਰਾਬ, ਨਸ਼ੇ ਤੇ ਮਹਿਲਾਵਾਂ ਨੂੰ ਅਪਮਾਨਿਤ ਕਰਨ ਵਾਲੇ ਯੂਟਿਊਬ ਗੀਤਾਂ ਨੂੰ ਹਟਾ ਦੇਵੇਗਾ। ਜੇਕਰ ਸਿੰਗਰ ਅਜਿਹਾ ਨਹੀਂ ਕਰਦਾ ਤਾਂ ਉਸ ਨੂੰ ਗਾਉਣ ਦਾ ਮੌਕਾ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਨੇ ਪੱਤਰ 'ਚ ਕਿਹਾ ਹੈ ਕਿ ਤੁਹਾਡੇ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤਾ ਗਿਆ ਹੈ, ਉਸ ਨੂੰ ਦੇਖਦੇ ਹੋਏ ਇਹ ਜ਼ਰੂਰੀ ਹੈ।

ਹਨੀ ਸਿੰਘ ਖਿਲਾਫ਼ ਸੀਐਮ ਮਾਨ ਨੂੰ ਸ਼ਿਕਾਇਤ, ਪ੍ਰੋਫੈਸਰ ਬੋਲਿਆ- ਪਹਿਲੇ ਲੱਚਰ ਗਾਣੇ ਹਟਾਓ, ਫ਼ਿਰ ਦਿਓ ਅਵਾਰਡ ਸ਼ੋਅ 'ਚ ਗਾਉਣ ਦੀ ਇਜਾਜ਼ਤ
ਹਨੀ ਸਿੰਘ
tv9-punjabi
| Updated On: 21 Aug 2025 11:40 AM IST
Share

ਪੰਜਾਬ ਦੇ ਮੁਹਾਲੀ ‘ਚ 23 ਅਗਸਤ ਨੂੰ ਹੋਣ ਜਾ ਰਹੇ ਫਿਲਮ ਫੇਅਰ ਪੰਜਾਬੀ ਅਵਾਰਡ ਤੋਂ ਪਹਿਲਾਂ ਯੋ-ਯੋ ਹਨੀ ਸਿੰਘ ਦੇ ਖਿਲਾਫ਼ ਸੀਐਮ ਭਗਵੰਤ ਨੂੰ ਸ਼ਿਕਾਇਤ ਕੀਤੀ ਗਈ ਹੈ।ਫੈਸਰ ਪੰਡਿਤ ਰਾਵ ਧਰਨੇਵਰ ਨੇ ਸੀਐਮ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਿੰਗਰ ਨੂੰ ਗਾਉਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ, ਤਾਂ ਘੱਟੋਂ-ਘੱਟ ਲਿਖਤੀ ਭਰੋਸਾ ਲਿਆ ਜਾਵੇ ਕਿ ਉਹ ਆਪਣੇ ਸ਼ਰਾਬ, ਨਸ਼ੇ ਤੇ ਮਹਿਲਾਵਾਂ ਨੂੰ ਅਪਮਾਨਿਤ ਕਰਨ ਵਾਲੇ ਯੂਟਿਊਬ ਗੀਤਾਂ ਨੂੰ ਹਟਾ ਦੇਵੇਗਾ। ਜੇਕਰ ਸਿੰਗਰ ਅਜਿਹਾ ਨਹੀਂ ਕਰਦਾ ਤਾਂ ਉਸ ਨੂੰ ਗਾਉਣ ਦਾ ਮੌਕਾ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਨੇ ਪੱਤਰ ‘ਚ ਕਿਹਾ ਹੈ ਕਿ ਤੁਹਾਡੇ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤਾ ਗਿਆ ਹੈ, ਉਸ ਨੂੰ ਦੇਖਦੇ ਹੋਏ ਇਹ ਜ਼ਰੂਰੀ ਹੈ।

ਪ੍ਰੋਫੈਸਰ ਪੰਡਿਤ ਰਾਓ ਧਰਨੇਵਰ ਨੇ ਲਿਖਿਆ ਹੈ ਕਿ ਹਨੀ ਸਿੰਘ ਨੇ ਕਈ ਗਾਣਿਆਂ ‘ਚ ਸ਼ਰਾਬ, ਨਸ਼ੇ ਤੇ ਗਨ ਕਲਚਰ ਨੂੰ ਉਤਸ਼ਾਹਿਤ ਕੀਤਾ ਹੈ। ਇੰਨਾਂ ਹੀ ਨਹੀਂ, ਮਹਿਲਾਵਾਂ ਨੂੰ ਅਪਮਾਨਿਤ ਕਰਨ ਵਾਲੇ ਗਾਣੇ ਵੀ ਯੂਟਿਊਬ ‘ਤੇ ਉਪਲੱਬਧ ਹਨ।

ਪੰਜਾਬ ਮਹਿਲਾਂ ਕਮਿਸ਼ਨ ਨੇ ਵੀ ਅਸ਼ਲੀਲ ਸ਼ਬਦਾਵਲੀ ਨੂੰ ਲੈ ਕੇ ਹਨੀ ਸਿੰਘ ਨੂੰ ਨੋਟਿਸ ਭੇਜਿਆ ਸੀ। ਨਾਲ ਹੀ ਉਨ੍ਹਾਂ ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਹੁਕਮ ਦਿੱਤੇ ਗਏ ਹਨ। ਪਰ, ਹੁਣ ਤੱਕ ਹਨੀ ਸਿੰਘ ਨੂੰ ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ। ਉੱਥੇ ਹੀ ਕਮਿਸ਼ਨ ਨੇ ਪੁਲਿਸ ਨੂੰ ਵੀ ਇਸ ਮਾਮਲੇ ‘ਚ ਰਿਪੋਰਟ ਦੇਣ ਲਈ ਕਿਹਾ ਸੀ।

ਜਸਬੀਰ ਜੱਸੀ ਨੇ ਵੀ ਕੀਤਾ ਸੀ ਵਿਰੋਧ

ਸਿੰਗਰ ਜਸਬੀਰ ਜੱਸੀ ਵੀ ਹਨੀ ਸਿੰਘ ਦੇ ਵਿਰੋਧ ਚ ਖੁਲ੍ਹ ਕੇ ਸਾਹਮਣੇ ਆਏ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ੋਅ ਕਰਵਾਉਣਾ ਇੱਕ ਚੰਗੀ ਗੱਲ ਹੈ, ਪਰ ਉਹ ਇੱਕ ਗੱਲ ਦਾ ਵਿਰੋਧ ਕਰਦੇ ਹਨ। ਉਨ੍ਹਾਂ ਨੇ ਅਵਾਰਡ ਸ਼ੋਅ ਚ ਹਨੀ ਸਿੰਘ ਦੀ ਪਰਫਾਰਮੈਂਸ ਨੂੰ ਲੈ ਕੇ ਕਿਹਾ ਹੈ ਕਿ ਇੱਕ ਪਾਸੇ ਪੰਜਾਬ ਸਰਕਾਰ ਨਸ਼ਿਆ ਖਿਲਾਫ਼ ਯੁੱਧ ਲੜ ਰਹੀ ਹੈ। ਦੂਜੇ ਪਾਸੇ ਅਜਿਹੇ ਸਿੰਗਰ ਪਰਫਾਰਮ ਕਰਨ ਆ ਰਹੇ ਹਨ, ਜੋ ਨਸ਼ੇ ਨੂੰ ਪਰਮੋਟ ਕਰਦੇ ਹਨ।

ਜਸਬੀਰ ਜੱਸੀ ਨੇ ਕਿਹਾ ਕਿ ਜਿਸ ਨੂੰ ਅਸੀਂ ਸਾਰੀ ਉਮਰ ਕਹਿੰਦੇ ਰਹੇ ਕਿ ਇਸ ਨੇ ਸਾਡਿਆਂ ਬੱਚਿਆਂ ਨੂੰ ਨਸ਼ਿਆਂ ਤੇ ਲਾ ਦਿੱਤਾ, ਨਸ਼ਿਆਂ ਦੇ ਨਾਮ ਯਾਦ ਦਿਵਾ ਦਿੱਤੇ। ਬੱਚਿਆਂ ਨੂੰ ਬਦਮਾਸ਼ੀ ਕਰਨਾ ਸਿਖਾ ਦਿੱਤਾ ਤੇ ਬੱਚਿਆਂ ਨੂੰ ਵੋਡਕਾ ਦਾ ਨਾਮ ਯਾਦ ਕਰਵਾ ਦਿੱਤਾ। ਮੈਨੂੰ ਇਸ ਗੱਲ ਤੋਂ ਦੁੱਖ ਹੈ ਕਿ ਕੀ ਸਾਡੇ ਕੋਲ ਕਲਾਕਾਰ ਖ਼ਤਮ ਹੋ ਗਏ ਹਨ। ਜਸਬੀਰ ਸਿੰਘ ਨੇ ਕਿਹਾ ਕਿ ਉਹ ਪਿੱਛਲੇ 5-7 ਦਿਨਾਂ ਤੋਂ ਜਦੋ-ਜਹਿਦ ਕਰ ਰਹੇ ਸਨ ਕਿ ਇਸ ਮੁੱਦੇ ਤੇ ਬੋਲਣ ਜਾਂ ਨਹੀਂ, ਪਰ ਅੱਜ ਉਨ੍ਹਾਂ ਨੇ ਤੈਅ ਕੀਤਾ ਕਿ ਉਹ ਬੋਲਣਗੇ, ਕਿਉਂਕਿ ਇਹ ਪੰਜਾਬ ਦਾ ਮੁੱਦਾ ਹੈ।

Follow Us
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...