ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ਨੂੰ ਜਾਨੋਂ ਮਾਰਨ ਦੀ ਧਮਕੀ, 1 ਕਰੋੜ ਰੁਪਏ ਦੀ ਮੰਗੀ ਫਿਰੌਤੀ

Published: 

17 Nov 2025 07:24 AM IST

Armaan Malik: ਜ਼ੀਰਕਪੁਰ ਦੇ ਐਸਐਚਓ ਸਤਿੰਦਰ ਸਿੰਘ ਨੇ ਕਿਹਾ ਕਿ ਅਰਮਾਨ ਮਲਿਕ ਨੂੰ ਪਹਿਲਾਂ ਵੀ ਧਮਕੀਆਂ ਮਿਲੀਆਂ ਸਨ, ਜਿਸ ਦੇ ਆਧਾਰ 'ਤੇ ਪਹਿਲਾਂ ਹੀ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ। ਹੁਣ, ਉਹ ਇੱਕ ਹੋਰ ਧਮਕੀ ਮਿਲਣ ਤੋਂ ਬਾਅਦ ਪੁਲਿਸ ਸਟੇਸ਼ਨ ਆਇਆ ਹੈ। ਇਸ ਸ਼ਿਕਾਇਤ ਤੇ ਪਿਛਲੀ ਸ਼ਿਕਾਇਤ 'ਤੇ ਕਾਰਵਾਈ ਕੀਤੀ ਜਾ ਰਹੀ ਹੈ।

ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ਨੂੰ ਜਾਨੋਂ ਮਾਰਨ ਦੀ ਧਮਕੀ, 1 ਕਰੋੜ ਰੁਪਏ ਦੀ ਮੰਗੀ ਫਿਰੌਤੀ

ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ਨੂੰ ਜਾਨੋਂ ਮਾਰਨ ਦੀ ਧਮਕੀ

Follow Us On

ਮਸ਼ਹੂਰ ਯੂਟਿਊਬਰ ਅਰਮਾਨ ਮਲਿਕ, ਜੋ ਆਪਣੀਆਂ ਦੋ ਪਤਨੀਆਂ ਨਾਲ ਪੰਜਾਬ ਦੇ ਮੋਹਾਲੀ ਜ਼ਿਲ੍ਹੇ’ਚ ਰਹਿੰਦਾ ਹਨ, ਨੂੰ ਵਿਦੇਸ਼ੀ ਨੰਬਰਾਂ ਤੋਂ ਧਮਕੀ ਭਰੇ ਕਾਲ ਤੇ ਮੈਸੇਜ ਮਿਲ ਰਹੇ ਹਨ। ਕਾਲ ਕਰਨ ਵਾਲਿਆਂ ਨੇ ਪਹਿਲਾਂ 5 ਕਰੋੜ ਰੁਪਏ ਦੀ ਮੰਗ ਕੀਤੀ ਸੀ ਤੇ ਹੁਣ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਅਰਮਾਨ ਨੇ ਇਸ ਮਾਮਲੇ ਸਬੰਧੀ ਪੰਜਾਬ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਲਗਭਗ 20 ਦਿਨਾਂ ਤੋਂ ਅਜਿਹੇ ਕਾਲ ਤੇ ਸੁਨੇਹੇ ਮਿਲ ਰਹੇ ਹਨ। ਆਪਣੀ ਸ਼ਿਕਾਇਤ ‘ਚ ਅਰਮਾਨ ਨੇ ਸ਼ੱਕ ਜਤਾਇਆ ਹੈ ਕਿ ਇਸ ਸਾਜ਼ਿਸ਼ ‘ਚ ਉਨ੍ਹਾਂ ਦਾ ਕੋਈ ਕਰੀਬੀ ਸ਼ਾਮਲ ਹੈ, ਕਿਉਂਕਿ ਅਪਰਾਧੀ ਉਨ੍ਹਾਂ ਦੀ ਪਤਨੀ ਨੂੰ ਵਾਰ-ਵਾਰ ਫੋਨ ਕਰ ਰਹੇ ਹਨ ਤੇ ਧਮਕੀਆਂ ਦੇ ਰਹੇ ਹਨ। ਅਰਮਾਨ ਮਲਿਕ ਨੇ ਇਸ ਮਾਮਲੇ ਸਬੰਧੀ ਮੋਹਾਲੀ ਦੇ ਜ਼ੀਰਕਪੁਰ ਪੁਲਿਸ ਸਟੇਸ਼ਨ ਤੇ ਮੋਹਾਲੀ ਦੇ ਐਸਐਸਪੀ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ।

1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ

ਅਰਮਾਨ ਮਲਿਕ ਨੇ ਕਿਹਾ ਕਿ ਉਨ੍ਹਾਂ ਨੂੰ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕਰਦੇ ਹੋਏ ਵੌਇਸ ਨੋਟ ਭੇਜੇ ਗਏ ਹਨ। ਉਨ੍ਹਾਂ ਨੂੰ ਇਹ ਵੀ ਕਿਹਾ ਗਿਆ ਸੀ ਕਿ ਜੇਕਰ ਉਨ੍ਹਾਂ ਦੀ ਮੰਗ ਪੂਰੀ ਨਹੀਂ ਕੀਤੀ ਗਈ, ਤਾਂ ਉਹ ਇੱਕ ਚਮਤਕਾਰ ਦਿਖਾਵੇਗਾ ਤੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਦੇ ਬੱਚਿਆਂ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਅਰਮਾਨ ਨੇ ਜ਼ੀਰਕਪੁਰ ਪੁਲਿਸ ਸਟੇਸ਼ਨ ‘ਚ ਸਬੂਤਾਂ ਸਮੇਤ ਸ਼ਿਕਾਇਤ ਦਰਜ ਕਰਵਾਈ ਹੈ।

ਅਰਮਾਨ ਮਲਿਕ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ, ਪਰ ਉਨ੍ਹਾਂ ਨੂੰ ਫਿਰੌਤੀ ਦੀ ਮੰਗ ਕਰਦੇ ਹੋਏ ਵਾਰ-ਵਾਰ ਫੋਨ ਆ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਵੀ 30 ਲੱਖ ਰੁਪਏ ਤੇ 5 ਲੱਖ ਰੁਪਏ ਦੀ ਮੰਗ ਕਰਨ ਦੀਆਂ ਧਮਕੀਆਂ ਮਿਲੀਆਂ ਹਨ।

ਪਹਿਲੇ ਵੀ ਮਿਲੀਆਂ ਧਮਕੀਆਂ

ਜ਼ੀਰਕਪੁਰ ਦੇ ਐਸਐਚਓ ਸਤਿੰਦਰ ਸਿੰਘ ਨੇ ਦੱਸਿਆ ਕਿ ਅਰਮਾਨ ਮਲਿਕ ਨੂੰ ਪਹਿਲਾਂ ਵੀ ਧਮਕੀਆਂ ਮਿਲੀਆਂ ਸਨ, ਜਿਸ ਦੇ ਆਧਾਰ ‘ਤੇ ਪਹਿਲਾਂ ਹੀ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ। ਹੁਣ, ਇੱਕ ਹੋਰ ਧਮਕੀ ਮਿਲਣ ਤੋਂ ਬਾਅਦ, ਉਹ ਥਾਣੇ ਆਏ ਸਨ। ਇਸ ਸ਼ਿਕਾਇਤ ਤੇ ਪਿਛਲੀ ਸ਼ਿਕਾਇਤ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।