ਖਨੌਰੀ ਸਰਹੱਦ ‘ਤੇ ਸ਼ੁਭਕਰਨ ਸਿੰਘ ਦੀ ਕਥਿਤ ਤੌਰ ‘ਤੇ ਗੋਲੀ ਲੱਗਣ ਨਾਲ ਮੌਤ, ਸੂਬੇ ਭਰ ‘ਚ ਰੋਸ ਪ੍ਰਦਰਸ਼ਨ
22 ਸਾਲਾ ਸ਼ੁਭਕਰਨ ਸਿੰਘ ਪੁੱਤਰ ਚਰਨਜੀਤ ਸਿੰਘ ਵੀ ਕਿਸਾਨ ਜਥੇਬੰਦੀਆਂ ਨਾਲ ਕਿਸਾਨੀ ਸੰਘਰਸ਼ ਵਿੱਚ ਆਪਣਾ ਸਹਿਯੋਗ ਦੇਣ ਲਈ ਖਨੌਰੀ ਬਾਰਡਰ 'ਤੇ ਪਹੁੰਚਿਆ ਸੀ। ਜਿਥੇ ਬੀਤੇ ਕੱਲ੍ਹ ਉਸ ਦੀ ਕਥਿਤ ਤੌਰ 'ਤੇ ਪੁਲਿਸ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਜਿਸ ਵਜੋ ਸੂਬੇ ਭਰ ਵਿੱਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਸਮੇਤ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਵੀ ਪੀੜਿਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਕਿਸਾਨੀ ਸੰਘਰਸ਼ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਤੋਂ ਮੰਗਾਂ ਮਨਾਉਣ ਲਈ ਦਿੱਲੀ ਕੂਚ ਦੀ ਤਿਆਰੀ ਕੀਤੀ ਗਈ। ਜਿਸ ਨੂੰ ਲੈ ਕੇ ਰਸਤੇ ਵਿੱਚ ਹੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕਿਸਾਨਾਂ ਨੂੰ ਰੋਕਿਆ ਗਿਆ ਸੀ। ਜਿੱਥੇ ਪੰਜਾਬ ਭਰ ਦੇ ਕਿਸਾਨ ਆਪਣੀਆਂ ਮੰਗਾਂ ਬਣਾਉਣ ਲਈ ਦਿੱਲੀ ਨੂੰ ਰਵਾਨਾ ਹੋਏ ਸੀ ਉਨ੍ਹਾਂ ਵਿੱਚੋਂ ਬਠਿੰਡਾ ਦੇ ਪਿੰਡ ਬੱਲੋ ਦਾ ਇੱਕ 22 ਸਾਲਾ ਸ਼ੁਭਕਰਨ ਸਿੰਘ ਪੁੱਤਰ ਚਰਨਜੀਤ ਸਿੰਘ ਵੀ ਕਿਸਾਨ ਜਥੇਬੰਦੀਆਂ ਨਾਲ ਕਿਸਾਨੀ ਸੰਘਰਸ਼ ਵਿੱਚ ਆਪਣਾ ਸਹਿਯੋਗ ਦੇਣ ਲਈ ਖਨੌਰੀ ਬਾਰਡਰ ‘ਤੇ ਪਹੁੰਚਿਆ ਸੀ। ਜਿਥੇ ਬੀਤੇ ਕੱਲ੍ਹ ਉਸ ਦੀ ਕਥਿਤ ਤੌਰ ‘ਤੇ ਪੁਲਿਸ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਜਿਸ ਵਜੋ ਸੂਬੇ ਭਰ ਵਿੱਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ 22 ਸਾਲਾ ਕਿਸਾਨ ਸ਼ੁਭਕਰਨ ਸਿੰਘ ਆਪਣੇ ਮਾਪਿਆਂ ਦਾ ਇੱਕਲੋਤਾ ਪੁੱਤਰ ਸੀ ਅਤੇ ਉਸ ਦੀ ਦੋ ਭੈਣਾਂ ਹਨ। ਉਸ ਦੀ ਮਾਂ ਦੀ ਮਹਿਲਾਂ ਤੋਂ ਹੀ ਮੌਤ ਹੋ ਚੁੱਕੀ ਹੈ ਅਤੇ ਉਸ ਦਾ ਪਿਤਾ ਚਰਨਜੀਤ ਸਿੰਘ ਇੱਕ ਸਕੂਲ ਵਿੱਚ ਬਤੌਰ ਕੰਡਰਕਟਰ ਦੀ ਨੌਕਰੀ ਕਰਦਾ ਹੈ। ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਪਿੰਡ ਵਾਸੀਆਂ, ਕਿਸਾਨ ਜਥੇਬੰਦੀਆਂ ਦੇ ਆਗੂਆਂ ਸਮੇਤ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਵੀ ਪੀੜਿਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪੰਜਾਬ ਸਰਕਾਰ ਨੂੰ ਹਰਿਆਣਾ ਖਿਲਾਫ ਕਾਰਵਾਈ ਕਰਨ ਦੀ ਮੰਗ
ਬੀਤੇ ਕੱਲ੍ਹ ਸੰਭੂ ਅਤੇ ਖਨੌਰੀ ਬਾਰਡਰਾਂ ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਉਪਰ ਕੀਤੇ ਗਏ ਤਸ਼ੱਦਦ ਦੇ ਖਿਲਾਫ ਫਰੀਦਕੋਟ ਵਿੱਚ SKM ਨੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦੇ ਹਰ ਇੱਕ ਨਾਗਰਿਕ ਦਾ ਆਪਣੀ ਗੱਲ ਰੱਖਣ ਦਾ ਪੂਰਾ ਅਧਿਕਾਰ ਹੈ ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰ ਰਹੀ ਹੈ। ਹਰਿਆਣਾ ਪੁਲਿਸ ਵਲੋਂ ਕਿਸਾਨਾਂ ਉਪਰ ਕੀਤੀ ਤਸ਼ੱਦਦ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਲੈਣਾ ਚਾਹੀਦਾ ਹੈ ਅਤੇ ਪੰਜਾਬ ਦੀ ਹਦੂਦ ਅੰਦਰ ਆ ਕੇ ਕਿਸਾਨਾਂ ਦੀ ਕੁੱਟਮਾਰ ਕਰਨ ਅਤੇ ਕਿਸਾਨਾਂ ਦੇ ਸਿਧੀਆਂ ਗੋਲੀਆਂ ਮਾਰਨ ਦੇ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।
ਜੰਮੂ- ਅੰਮ੍ਰਿਤਸਰ ਨੈਸ਼ਨਲ ਹਾਈਵੇਅ ਜਾਮ
ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪੰਜਾਬ ਯੂਥ ਪ੍ਰਧਾਨ ਇੰਦਰਪਾਲ ਸਿੰਘ ਭੈਂਸ ਦੀ ਪ੍ਰਧਾਨਗੀ ਹੇਠ ਗੁਰਦਾਸਪੁਰ ਵਿਖੇ ਜੰਮੂ- ਅੰਮ੍ਰਿਤਸਰ ਨੈਸ਼ਨਲ ਹਾਈਵੇਅ ਜਾਮ ਕਰਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਕਹਿਣ ‘ਤੇ ਹਰਿਆਣਾ ਪੁਲਿਸ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਅਤੇ ਸਿੱਧੀਆਂ ਗੋਲੀਆਂ ਚਲਾ ਰਹੀ ਹੈ।
ਰਵਨੀਤ ਬਿੱਟੂ ਨੇ ਸੂਬਾ ਸਰਕਾਰ ਤੇ ਹਰਿਆਣਾ ਸਰਕਾਰ ਨੂੰ ਘੇਰਿਆ
ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ ਨੇ ਪੰਜਾਬ ਸਰਕਾਰ ਅਤੇ ਹਰਿਆਣਾ ਸਰਕਾਰ ਨੂੰ ਘੇਰਿਆ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ‘ਤੇ ਤਸ਼ੱਦਦ ਕਰ ਰਹੀ ਹੈ ਅਤੇ ਮੁੱਖ ਮੰਤਰੀ ਮਾਨ ਨੂੰ ਹਰਿਆਣਾ ਸਰਕਾਰ ਖਿਲਾਫ ਕਾਰਵਾਈ ਕਰਨੀ ਚਾਹਿਦੀ ਹੈ।
ਇਹ ਵੀ ਪੜ੍ਹੋ
ਇਨਪੁਟ: ਲੁਧਿਆਣਾ ਰਜਿੰਦਰ ਅਰੋੜਾ, ਗੁਰਦਾਸਪੁਰ ਤੋਂ ਅਵਤਾਰ ਸਿੰਘ, ਬਠਿੰਡਾ ਤੋਂ ਗੋਬਿੰਦ ਸੈਣੀ ਤੇ ਫਰੀਦਕੋਟ ਤੋਂ ਸੁਖਜਿੰਦਰ ਸਿੰਘ ਸਹੋਤਾ