AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫਰੀਦਕੋਟ ਦੇ ਪੌਸ਼ ਇਲਾਕੇ ਦੀ ਗਲੀ ਚੋਂ ਮਿਲੀ ਨੌਜਵਾਨ ਦੀ ਲਾਸ਼, ਨਸ਼ੇ ਦੀ ਓਵਰਡੋਜ਼ ਦਾ ਸ਼ੱਕ

ਮੌਕੇ ਤੋਂ ਮਿਲੇ ਦਸਤਾਵੇਜ਼ਾਂ ਦੇ ਆਧਾਰ 'ਤੇ ਮ੍ਰਿਤਕ ਨੌਜਵਾਨ ਫਰੀਦਕੋਟ ਜ਼ਿਲ੍ਹੇ ਦੇ ਜੈਤੋ ਸ਼ਹਿਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਨੌਜਵਾਨ ਦੇ ਪਰਿਵਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਸ ਦੀ ਪਛਾਣ ਦੀ ਪੁਸ਼ਟੀ ਕੀਤੀ ਜਾ ਸਕੇ।

ਫਰੀਦਕੋਟ ਦੇ ਪੌਸ਼ ਇਲਾਕੇ ਦੀ ਗਲੀ ਚੋਂ ਮਿਲੀ ਨੌਜਵਾਨ ਦੀ ਲਾਸ਼, ਨਸ਼ੇ ਦੀ ਓਵਰਡੋਜ਼ ਦਾ ਸ਼ੱਕ
ਫਰੀਦਕੋਟ ਦੇ ਪੌਸ਼ ਇਲਾਕੇ ਦੀ ਗਲੀ ’ਚੋਂ ਮਿਲੀ ਨੌਜਵਾਨ ਦੀ ਲਾਸ਼, ਨਸ਼ੇ ਦੀ ਓਵਰਡੋਜ਼ ਦਾ ਸ਼ੱਕ
sukhjinder-sahota-faridkot
| Updated On: 06 Oct 2026 15:04 PM IST
Share

ਫਰੀਦਕੋਟ ਦੇ ਪੌਸ਼ ਇਲਾਕੇ ਹਰਿੰਦਰਾ ਨਗਰ ‘ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਗਲੀ ‘ਚੋਂ ਕਰੀਬ 22-23 ਸਾਲਾ ਨੌਜਵਾਨ ਦੀ ਲਾਸ਼ ਭੇਤ-ਭਰੇ ਹਾਲਾਤਾਂ ‘ਚ ਮਿਲੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ-1 ਦੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਜੈਤੋ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਨੌਜਵਾਨ,ਨਸ਼ੇ ਦੀ ਓਵਰਡੋਜ਼ ਦਾ ਸ਼ੱਕ

ਮੌਕੇ ਤੋਂ ਮਿਲੇ ਦਸਤਾਵੇਜ਼ਾਂ ਦੇ ਆਧਾਰ ‘ਤੇ ਮ੍ਰਿਤਕ ਨੌਜਵਾਨ ਫਰੀਦਕੋਟ ਜ਼ਿਲ੍ਹੇ ਦੇ ਜੈਤੋ ਸ਼ਹਿਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਨੌਜਵਾਨ ਦੇ ਪਰਿਵਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਸ ਦੀ ਪਛਾਣ ਦੀ ਪੁਸ਼ਟੀ ਕੀਤੀ ਜਾ ਸਕੇ।

ਘਟਨਾ ਸਬੰਧੀ ਹਰਿੰਦਰਾ ਨਗਰ ਦੇ ਸਾਬਕਾ ਕੌਂਸਲਰ ਅਮਨਦੀਪ ਵੜਿੰਗ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਹੱਲੇ ਦੀ ਇੱਕ ਗਲੀ ‘ਚ ਨੌਜਵਾਨ ਦੀ ਲਾਸ਼ ਪਈ ਹੋਣ ਦੀ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਮੁਹੱਲਾ ਵਾਸੀਆਂ ਨੂੰ ਸ਼ੱਕ ਹੈ ਕਿ ਨੌਜਵਾਨ ਦੀ ਮੌਤ ਕਥਿਤ ਤੌਰ ‘ਤੇ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੋ ਸਕਦੀ ਹੈ।

ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਥਾਣਾ ਸਿਟੀ-1 ਫਰੀਦਕੋਟ ਦੇ ਮੁੱਖ ਅਫਸਰ ਰਾਜਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਹਰਿੰਦਰਾ ਨਗਰ ‘ਚ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਸੀ। ਪੁਲਿਸ ਟੀਮ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ।

ਉਨ੍ਹਾਂ ਦੱਸਿਆ ਕਿ ਫਿਲਹਾਲ ਨੌਜਵਾਨ ਦੀ ਪੂਰੀ ਤਰ੍ਹਾਂ ਪਛਾਣ ਨਹੀਂ ਹੋਈ ਹੈ, ਪਰ ਲਾਸ਼ ਕੋਲੋਂ ਮਿਲੇ ਦਸਤਾਵੇਜ਼ਾਂ ਦੇ ਆਧਾਰ ‘ਤੇ ਉਸ ਦਾ ਸਬੰਧ ਜੈਤੋ ਨਾਲ ਹੋਣ ਦੀ ਜਾਣਕਾਰੀ ਮਿਲੀ ਹੈ। ਪਰਿਵਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਪਰਿਵਾਰ ਦੇ ਬਿਆਨ ਦਰਜ ਹੋਣ ਤੋਂ ਬਾਅਦ ਮਾਮਲੇ ‘ਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਨਹੀਂ ਹੋਈ ਹੈ। ਨਸ਼ੇ ਦੀ ਓਵਰਡੋਜ਼ ਦਾ ਸ਼ੱਕ ਮੁਹੱਲਾ ਵਾਸੀਆਂ ਵੱਲੋਂ ਜਤਾਇਆ ਗਿਆ ਹੈ, ਜਦਕਿ ਮੌਤ ਦਾ ਸਹੀ ਕਾਰਨ ਪੁਲਿਸ ਜਾਂਚ ਤੇ ਪੋਸਟਮਾਰਟਮ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।

Follow Us
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ...
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...