ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੁਧਿਆਣਾ ‘ਚ ਕੋਰਟ ਮੈਰਿਜ ਕਰਵਾਉਣਾ ਨੌਜਵਾਨ ਨੂੰ ਪਿਆ ਭਾਰਾ, ਅੱਧ-ਨੰਗਾ ਤੇ ਗੰਜਾ ਕਰ ਘੁੰਮਾਇਆ

ਪੀੜਤ ਹਰਜੋਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਹ ਪਿੰਡ ਦੇ ਅਰਸ਼ ਸੈਲੂਨ ਵਿੱਚ ਆਪਣੀ ਦਾੜ੍ਹੀ ਕਟਵਾ ਰਿਹਾ ਸੀ। ਉਦੋਂ ਗੁਰਪ੍ਰੀਤ ਸਿੰਘ ਉਰਫ ਗੋਪਾ, ਸਿਮਰਨਜੀਤ ਸਿੰਘ, ਸੰਦੀਪ ਸਿੰਘ ਉਰਫ ਸੈਮ, ਰਾਜਵੀਰ ਅਤੇ ਰਮਨਦੀਪ ਉਰਫ ਕਾਕਾ ਉਥੇ ਪਹੁੰਚ ਗਏ। ਮੁਲਜ਼ਮਾਂ ਨੇ ਮਿਲ ਕੇ ਉਸ ਨੂੰ ਕੁੱਟਿਆ, ਉਸ ਦਾ ਚਿਹਰਾ ਕਾਲਾ ਕਰ ਦਿੱਤਾ, ਉਸ ਦੇ ਵਾਲ, ਦਾੜ੍ਹੀ ਤੇ ਮੁੱਛਾਂ ਕੱਟ ਦਿੱਤੀਆਂ ਹਨ।

ਲੁਧਿਆਣਾ ‘ਚ ਕੋਰਟ ਮੈਰਿਜ ਕਰਵਾਉਣਾ ਨੌਜਵਾਨ ਨੂੰ ਪਿਆ ਭਾਰਾ, ਅੱਧ-ਨੰਗਾ ਤੇ ਗੰਜਾ ਕਰ ਘੁੰਮਾਇਆ
Follow Us
rajinder-arora-ludhiana
| Updated On: 07 Jul 2025 11:10 AM

ਲੁਧਿਆਣਾ ‘ਚ ਇੱਕ ਕੋਰਟ ਮੈਰਿਜ ਨਾਲ ਸਬੰਧਤ ਝਗੜੇ ਵਿੱਚ ਕੁੜੀ ਵਾਲੇ ਪਾਸੇ ਦੇ ਲੋਕਾਂ ਨੇ ਇੱਕ ਨੌਜਵਾਨ ਨਾਲ ਬੇਰਹਿਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਕੁਝ ਨੌਜਵਾਨਾਂ ਨੇ ਨਾ ਸਿਰਫ਼ ਉਸ ਦਾ ਚਿਹਰਾ ਕਾਲਾ ਕਰ ਦਿੱਤਾ, ਸਗੋਂ ਉਸ ਦੀ ਦਾੜ੍ਹੀ ਤੇ ਮੁੱਛਾਂ ਵੀ ਕੱਟ ਦਿੱਤੀਆਂ। ਉਸ ਨੂੰ ਅੱਧ ਨੰਗਾ ਕਰਕੇ ਪਿੰਡ ਵਿੱਚ ਘੁੰਮਾਇਆ ਗਿਆ। ਕਿਸੇ ਤਰ੍ਹਾਂ ਉਸ ਨੂੰ ਮੁਆਫ਼ੀ ਮੰਗ ਕੇ ਆਜ਼ਾਦ ਹੋਣਾ ਪਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇੱਕ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਹਮਲਾਵਰ ਉਸ ਤੋਂ ਕੁੜੀ ਦਾ ਪਤਾ ਪੁੱਛ ਰਹੇ ਸਨ।

ਪੀੜਤ ਹਰਜੋਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਹ ਪਿੰਡ ਦੇ ਅਰਸ਼ ਸੈਲੂਨ ਵਿੱਚ ਆਪਣੀ ਦਾੜ੍ਹੀ ਕਟਵਾ ਰਿਹਾ ਸੀ। ਉਦੋਂ ਗੁਰਪ੍ਰੀਤ ਸਿੰਘ ਉਰਫ ਗੋਪਾ, ਸਿਮਰਨਜੀਤ ਸਿੰਘ, ਸੰਦੀਪ ਸਿੰਘ ਉਰਫ ਸੈਮ, ਰਾਜਵੀਰ ਅਤੇ ਰਮਨਦੀਪ ਉਰਫ ਕਾਕਾ ਉਥੇ ਪਹੁੰਚ ਗਏ। ਮੁਲਜ਼ਮਾਂ ਨੇ ਮਿਲ ਕੇ ਉਸ ਨੂੰ ਕੁੱਟਿਆ, ਉਸ ਦਾ ਚਿਹਰਾ ਕਾਲਾ ਕਰ ਦਿੱਤਾ, ਉਸ ਦੇ ਵਾਲ, ਦਾੜ੍ਹੀ ਤੇ ਮੁੱਛਾਂ ਕੱਟ ਦਿੱਤੀਆਂ ਹਨ। ਇਸ ਦੌਰਾਨ ਉਸ ਨੇ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਵੀ ਕੀਤੀ ਤੇ ਪੂਰੀ ਘਟਨਾ ਦੀ ਵੀਡੀਓ ਵੀ ਬਣਾਈ।

ਨੌਜਵਾਨ ਨੂੰ ਅੱਧ ਨੰਗਾ ਤੇ ਗੰਜਾ ਕਰ ਘੁੰਮਾਇਆ

ਪੀੜਤ ਦੇ ਰਿਸ਼ਤੇਦਾਰਾਂ ਅਨੁਸਾਰ, ਇਹ ਮਾਮਲਾ 19 ਜੂਨ ਨੂੰ ਹੋਏ ਇੱਕ ਕੋਰਟ ਮੈਰਿਜ ਨਾਲ ਸਬੰਧਤ ਹੈ। ਹਰਜੋਤ ਦੇ ਦੋਸਤ ਗੁਰਪ੍ਰੀਤ ਨੇ ਪਿੰਡ ਦੀ ਇੱਕ ਕੁੜੀ ਨਾਲ ਕੋਰਟ ਮੈਰਿਜ ਕੀਤੀ ਸੀ। ਮੁਲਜ਼ਮ ਨੂੰ ਸ਼ੱਕ ਸੀ ਕਿ ਹਰਜੋਤ ਨੇ ਗੁਰਪ੍ਰੀਤ ਦੀ ਮਦਦ ਕੀਤੀ ਸੀ ਤੇ ਉਸ ਦਾ ਠਿਕਾਣਾ ਜਾਣਦਾ ਸੀ।

ਮੇਹਰਬਾਨ ਥਾਣੇ ਨੇ 16 ਲੋਕਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 115(2), 127(2), 351, 66A, 67-B ਅਤੇ SC/ST ਐਕਟ, 1989 ਤਹਿਤ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਹੁਣ ਤੱਕ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?...
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?...
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...